ETV Bharat / state

ਅਧਿਆਪਕਾਂ ’ਤੇ ਢਾਹੇ ਤਸ਼ੱਦਦ ਦੀ ਟੀਚਰਜ਼ ਯੂਨੀਅਨ ਵੱਲੋਂ ਨਿਖੇਧੀ

author img

By

Published : Oct 4, 2021, 6:18 PM IST

ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ (Punjab Chief Minister) ਬਦਲ ਗਿਆ ਪਰ ਮੁਲਾਜਮਾਂ ਤੇ ਆਮ ਲੋਕਾਂ ਨਾਲ ਵਰਤਾਓ ਵਿਚ ਕੋਈ ਤਬਦੀਲੀ ਨਹੀ ਹੋਈ ਹੈ ਤੇ ਕਿਸੇ ਵੀ ਮਸਲੇ ਦਾ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਮੁਲਾਜ਼ਮ ਤੇ ਅਧਿਆਪਕ ਸੜਕਾਂ ਤੇ ਰੁਲ਼ਣ ਲਈ ਮਜਬੂਰ ਹਨ।

ਅਧਿਆਪਕਾਂ ’ਤੇ ਢਾਹੇ ਤਸ਼ੱਦਦ ਦੀ ਟੀਚਰਜ਼ ਯੂਨੀਅਨ ਵੱਲੋਂ ਨਿਖੇਧੀ
ਅਧਿਆਪਕਾਂ ’ਤੇ ਢਾਹੇ ਤਸ਼ੱਦਦ ਦੀ ਟੀਚਰਜ਼ ਯੂਨੀਅਨ ਵੱਲੋਂ ਨਿਖੇਧੀ

ਬਰਨਾਲਾ: ਪਿਛਲੇ ਲੰਬੇ ’ਚ ਅਧਿਆਪਕਾਂ (Teacher Protest) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਸਰਕਾਰ ਵੱਲੋਂ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ ਜਿਸਦੇ ਚੱਲਦੇ ਉਹ ਲਗਾਤਾਰ ਆਪਣਾ ਸੰਘਰਸ਼ ਕਰ ਰਹੇ ਹਨ। ਇਸੇ ਸਬੰਧ ’ਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (Government Teachers Union Punjab) ਜਿਲ੍ਹਾ ਬਰਨਾਲਾ ਇਕਾਈ ਦੀ ਮੀਟਿੰਗ ਹੋਈ। ਇਹ ਮੀਟਿੰਗ ਜਿਲ੍ਹਾ ਪ੍ਰਧਾਨ ਹਰਿੰਦਰ ਮੱਲ੍ਹੀਆਂ ਦੀ ਪ੍ਰਧਾਨਗੀ ਹੇਠ ਹੋਈ।

ਮਿਲੀ ਜਾਣਕਾਰੀ ਮੁਤਾਬਿਕ ਮੀਟਿੰਗ ਵਿੱਚ ਆਪਣੀਆਂ ਮੰਗਾਂ ਲਈ ਅੰਦੋਲਨ ਕਰ ਰਹੇ ਈਟੀਟੀ ਟੈੱਟ ਪਾਸ ਅਧਿਆਪਕ ਜੋ ਕਿ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਚੰਡੀਗੜ੍ਹ ਰਿਹਾਇਸ਼ ਤੇ ਆਪਣਾ ਦੁੱਖ ਦੱਸਣ ਗਏ ਸੀ ’ਤੇ ਪੁਲਿਸ ਵਲੋਂ ਉਨ੍ਹਾਂ ’ਤੇ ਲਾਠੀਚਾਰਜ ਕਰਨ, ਲੜਕੀਆਂ ਦੀ ਖਿੱਚ ਘੜੀਸ ਤੇ ਗ੍ਰਿਫਤਾਰ ਕਰਨ ਦੀ ਸਖਤ ਨਿਖੇਧੀ ਕੀਤੀ ਹੈ।

ਗੌਰਮਿੰਟ ਟੀਚਰਜ਼ ਯੂਨੀਅਨ ਦੇ ਜਿਲ੍ਹਾ ਜਨਰਲ ਸਕੱਤਰ ਕੁਸ਼ਲ ਸਿੰਘੀ, ਤੇਜਿੰਦਰ ਸਿੰਘ ਤੇਜੀ, ਅਮਰੀਕ ਸਿੰਘ ਭੱਦਲਵੱਡ, ਜਗਤਾਰ ਸਿੰਘ ਪੱਤੀ ਅਤੇ ਏਕਮਪ੍ਰੀਤ ਸਿੰਘ ਭੋਤਨਾ ਨੇ ਸਾਂਝੇ ਤੌਰ ’ਤੇ ਕਿਹਾ ਕਿ ਨਵੀਂ ਬਣੀ ਸਰਕਾਰ ਅਧਿਆਪਕਾਂ ਦੇ ਮਸਲੇ ਗੱਲਬਾਤ ਰਾਹੀਂ ਹੱਲ ਕਰ। ਉਨ੍ਹਾਂ ਇਹ ਵੀ ਕਿਹਾ ਕਿ ਗੋਲ਼ੀ, ਲਾਠੀ ਤੇ ਜੇਲ੍ਹਾਂ ਕਿਸੇ ਮਸਲੇ ਦਾ ਹੱਲ ਨਹੀ। ਉਨ੍ਹਾਂ ਰੋਸ ਜਾਹਿਰ ਕੀਤਾ ਕਿ ਪੁਲਿਸ ਵਲੋਂ ਗੱਲਬਾਤ ਦਾ ਲਾਰਾ ਲਾ ਕੇ ਅੰਨ੍ਹੇਵਾਹ ਲਾਠੀਚਾਰਜ ਕੀਤਾ ਤੇ ਇੱਥੋਂ ਤੱਕ ਕਿ ਮਹਿਲਾਵਾਂ, ਨਿੱਕੇ ਬੱਚਿਆਂ ਤੇ ਅਧਿਆਪਕਾਂ ਦੇ ਬਜ਼ੁਰਗ ਮਾਪਿਆਂ ਤੱਕ ਨੂੰ ਵੀ ਨਹੀਂ ਬਖਸ਼ਿਆ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਬਦਲ ਗਿਆ ਪਰ ਮੁਲਾਜਮਾਂ ਤੇ ਆਮ ਲੋਕਾਂ ਨਾਲ ਵਰਤਾਓ ਵਿਚ ਕੋਈ ਤਬਦੀਲੀ ਨਹੀ ਹੋਈ ਹੈ ਤੇ ਕਿਸੇ ਵੀ ਮਸਲੇ ਦਾ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਮੁਲਾਜ਼ਮ ਤੇ ਅਧਿਆਪਕ ਸੜਕਾਂ ਤੇ ਰੁਲ਼ਣ ਲਈ ਮਜਬੂਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਿਸ ਦਾ ਖਮਿਆਜ਼ਾ ਪੰਜਾਬ ਦੀ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ।

ਇਹ ਵੀ ਪੜੋ: ਗਵਰਨਰ ਹਾਊਸ ਬਾਹਰ ਪ੍ਰਦਰਸ਼ਨ ਕਰ ਰਹੇ ਨਵਜੋਤ ਸਿੱਧੂ ਨੂੰ ਹਿਰਾਸਤ 'ਚ ਲਿਆ

ETV Bharat Logo

Copyright © 2024 Ushodaya Enterprises Pvt. Ltd., All Rights Reserved.