ETV Bharat / state

ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰ ਸਰਕਾਰ ਵਿਰੁੱਧ ਨਵੇਂ ਸੰਘਰਸ਼ਾਂ ਨੂੰ ਲੈ ਕੇ ਲਾਮਬੰਦੀ

author img

By

Published : Jul 27, 2022, 2:26 PM IST

ਸੰਯੁਕਤ ਕਿਸਾਨ ਮੋਰਚੇ ਦਾ ਕੇਂਦਰ ਸਰਕਾਰ ਵਿਰੁੱਧ ਨਵੇਂ ਸੰਘਰਸ ਜਲਦ ਹੋਵੇਗਾ ਸ਼ੁਰੂ
ਸੰਯੁਕਤ ਕਿਸਾਨ ਮੋਰਚੇ ਦਾ ਕੇਂਦਰ ਸਰਕਾਰ ਵਿਰੁੱਧ ਨਵੇਂ ਸੰਘਰਸ ਜਲਦ ਹੋਵੇਗਾ ਸ਼ੁਰੂ

ਬਰਨਾਲਾ ਵਿੱਚ ਕਿਸਾਨਾਂ ਵੱਲੋਂ ਇੱਕ ਮੀਟਿੰਗ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ 4 ਤੋਂ 18 ਅਗਸਤ ਤੱਕ, ਲਖੀਮਪੁਰ ਖੀਰੀ ਦੇ ਇਨਸਾਫ ਲਈ 18 ਤੋਂ 20 ਅਗਸਤ ਤੱਕ ਧਰਨੇ ਦਿੱਤੇ ਜਾਣਗੇ।

ਬਰਨਾਲਾ: ਸ਼ਹਿਰ ਦੀ ਦਾਣਾ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਸਾਂਝੀ ਕਨਵੈਨਸ਼ਨ ਕੀਤੀ ਜਾ ਰਹੀ ਹੈ। ਕਨਵੈਨਸ਼ਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ, ਨੌਜਵਾਨਾਂ ਅਤੇ ਬੀਬੀਆਂ ਆਦਿ ਨੇ ਸ਼ਮੂਲੀਅਤ ਕੀਤੀ। ਕਿਸਾਨਾਂ ਆਗੂਆਂ (Farmer leaders) ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਫੌਜ ਦੀ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ 4 ਤੋਂ 18 ਅਗਸਤ ਤੱਕ ਨੌਜਵਾਨਾਂ ਨੂੰ ਨਾਲ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਤੋਂ ਇਲਾਵਾ ਲਖੀਮਪੁਰ ਖੀਰੀ ਵਿੱਚ 18 ਤੋਂ 20 ਅਗਸਤ ਤੱਕ ਲਖੀਮਪੁਰ ਖੀਰੀ ਕਤਲੇਆਮ ਦੇ ਵਿਰੋਧ ਵਿੱਚ ਕਿਸਾਨਾਂ (Farmers) ਵੱਲੋਂ 72 ਘੰਟੇ ਤੱਕ ਧਰਨਾ ਦਿੱਤਾ ਜਾਵੇਗਾ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਪੰਜਾਬ ਦੀਆਂ ਔਰਤਾਂ ਲਖੀਮਪੁਰ ਖੀਰੀ ਲਈ ਰਵਾਨਾ ਹੋਣਗੀਆਂ।

ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬੂਟਾ ਸਿੰਘ ਬੁਰਜਗਿੱਲ, ਸੰਪੂਰਨ ਸਿੰਘ ਅਤੇ ਜਗਸੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦਿੱਲੀ ਸੰਘਰਸ਼ ਦੌਰਾਨ ਕਿਸਾਨਾਂ ਨਾਲ ਕੀਤੇ ਵਾਅਦੇ ਅਜੇ ਤੱਕ ਵਫ਼ਾ ਨਹੀਂ ਹੋਏ। ਇਹ ਵਾਅਦੇ ਸਰਕਾਰ ਵੱਲੋਂ ਲਾਗੂ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਵਿਰੁੱਧ 31 ਜੁਲਾਈ ਨੂੰ ਦੇਸ਼ ਭਰ ਵਿੱਚ ਰੇਲਾਂ ਅਤੇ ਸੜਕਾਂ ਜਾਮ ਕੀਤੀਆਂ ਜਾਣਗੀਆਂ, ਜਦਕਿ ਉਨ੍ਹਾਂ ਨੇ ਆਮ ਲੋਕਾਂ ਨੂੰ 31 ਜੁਲਾਈ ਨੂੰ ਸਫ਼ਰ ਨਾ ਕਰਨ ਦੀ ਅਪੀਲ ਕੀਤੀ ਹੈ।

ਸੰਯੁਕਤ ਕਿਸਾਨ ਮੋਰਚੇ ਦਾ ਕੇਂਦਰ ਸਰਕਾਰ ਵਿਰੁੱਧ ਨਵੇਂ ਸੰਘਰਸ ਜਲਦ ਹੋਵੇਗਾ ਸ਼ੁਰੂ
ਸੰਯੁਕਤ ਕਿਸਾਨ ਮੋਰਚੇ ਦਾ ਕੇਂਦਰ ਸਰਕਾਰ ਵਿਰੁੱਧ ਨਵੇਂ ਸੰਘਰਸ ਜਲਦ ਹੋਵੇਗਾ ਸ਼ੁਰੂ

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ (Central Govt) ਵੱਲੋਂ ਅਗਨੀਪਥ ਸਕੀਮ (Agneepath Scheme) ਦੇ ਨਾਂ 'ਤੇ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਨਾਲ ਗੁੰਮਰਾਹ ਕੀਤਾ ਜਾ ਰਿਹਾ ਹੈ ਅਤੇ ਸਿਰਫ 4 ਸਾਲ ਨੌਕਰੀ ਨਾ ਮਿਲਣ 'ਤੇ ਕੇਂਦਰ ਸਰਕਾਰ (Central Govt) ਨੌਜਵਾਨਾਂ ਨੂੰ ਫੌਜ 'ਚੋਂ ਕੱਢ ਦੇਵੇਗੀ। ਜਿਸ ਤੋਂ ਬਾਅਦ ਬੇਰੁਜ਼ਗਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫਸਾਇਆ ਜਾਵੇਗਾ। ਕੇਂਦਰ ਸਰਕਾਰ ਦੀ ਇਸ ਅਗਨੀਪੱਥ ਸਕੀਮ ਦੇ ਵਿਰੋਧ ਵਿੱਚ 4 ਅਗਸਤ ਤੋਂ 18 ਅਗਸਤ ਤੱਕ ਸੰਯੁਕਤ ਕਿਸਾਨ ਮੋਰਚਾ ਵੱਲੋਂ ਪਿੰਡ-ਪਿੰਡ ਸ਼ਹਿਰ ਤੱਕ ਨੌਜਵਾਨਾਂ ਨੂੰ ਜਾਗਰੂਕ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਸੰਯੁਕਤ ਕਿਸਾਨ ਮੋਰਚੇ ਦਾ ਕੇਂਦਰ ਸਰਕਾਰ ਵਿਰੁੱਧ ਨਵੇਂ ਸੰਘਰਸ ਜਲਦ ਹੋਵੇਗਾ ਸ਼ੁਰੂ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਕਤਲੇਆਮ, ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਨੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਕਾਰ ਹੇਠਾਂ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ, ਵਿੱਚ ਵੀ ਕੇਂਦਰ ਸਰਕਾਰ ਨੇ ਮੋਰਚੇ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ। ਕਿਸਾਨ ਮੋਰਚਾ ਲਖੀਮਪੁਰ ਖੀਰੀ ਕਤਲੇਆਮ ਦੇ ਵਿਰੋਧ ਵਿੱਚ 18 ਤੋਂ 20 ਅਗਸਤ ਤੱਕ ਲਖੀਮਪੁਰ ਖੀਰੀ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ 72 ਘੰਟੇ ਲਗਾਤਾਰ ਧਰਨਾ ਦਿੱਤਾ ਜਾਵੇਗਾ ਅਤੇ ਹਜ਼ਾਰਾਂ ਕਿਸਾਨ, ਔਰਤਾਂ, ਬਜ਼ੁਰਗ ਨੌਜਵਾਨ, ਰੇਲ ਗੱਡੀਆਂ ,ਬੱਸਾਂ ਇਸ ਧਰਨੇ ਵਿੱਚ ਸ਼ਾਮਲ ਹੋਣ ਲਈ ਲਖੀਮਪੁਰ ਖੇੜੀ ਰਾਹੀਂ ਪੰਜਾਬ ਤੋਂ ਰਵਾਨਾ ਹੋਣਗੇ।

ਸੰਯੁਕਤ ਕਿਸਾਨ ਮੋਰਚੇ ਦਾ ਕੇਂਦਰ ਸਰਕਾਰ ਵਿਰੁੱਧ ਨਵੇਂ ਸੰਘਰਸ ਜਲਦ ਹੋਵੇਗਾ ਸ਼ੁਰੂ
ਸੰਯੁਕਤ ਕਿਸਾਨ ਮੋਰਚੇ ਦਾ ਕੇਂਦਰ ਸਰਕਾਰ ਵਿਰੁੱਧ ਨਵੇਂ ਸੰਘਰਸ ਜਲਦ ਹੋਵੇਗਾ ਸ਼ੁਰੂ

ਇਹ ਵੀ ਪੜ੍ਹੋ: ਸਕੂਲ ਵੈਨ ਰਾਹੀਂ ਬੱਚੇ ਛੱਡਣ ਆਏ ਡਰਾਈਵਰ ਨਾਲ ਕੁੱਟਮਾਰ, ਵੀਡੀਓ ਵਾਇਰਲ

ETV Bharat Logo

Copyright © 2024 Ushodaya Enterprises Pvt. Ltd., All Rights Reserved.