ETV Bharat / state

ਬੇਸ਼ਰਮ ਮੁੱਖ ਮੰਤਰੀ ਕੈਪਟਨ ਮੈਂ ਪੂਰੀ ਜਿੰਦਗੀ 'ਚ ਨੀ ਦੇਖਿਆ: ਨਵਜੋਤ ਸਿੰਘ ਸਿੱਧੂ

author img

By

Published : Jan 6, 2022, 7:36 PM IST

ਬਰਨਾਲਾ ਦੀ ਦਾਣਾ ਮੰਡੀ ਵਿੱਚ ਨਵਜੋਤ ਸਿੱਧੂ (Navjot Sidhu) ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਖਾਲੀ ਕੁਰਸੀਆਂ ਨੂੰ ਹੀ ਭਾਸ਼ਣ ਦਿੰਦੇ ਰਹੇ, ਇਸ ਕਰਕੇ ਅਜਿਹਾ ਬੇਸ਼ਰਮ ਮੁੱਖ ਮੰਤਰੀ ਮੈਂ ਪੂਰੀ ਜ਼ਿੰਦਗੀ ਵਿੱਚ ਨਹੀ ਦੇਖਿਆ।

ਬੇਸ਼ਰਮ ਮੁੱਖ ਮੰਤਰੀ ਕੈਪਟਨ ਮੈਂ ਪੂਰੀ ਜਿੰਦਗੀ 'ਚ ਨੀ ਦੇਖਿਆ
ਬੇਸ਼ਰਮ ਮੁੱਖ ਮੰਤਰੀ ਕੈਪਟਨ ਮੈਂ ਪੂਰੀ ਜਿੰਦਗੀ 'ਚ ਨੀ ਦੇਖਿਆ

ਬਰਨਾਲਾ: ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਬਰਨਾਲਾ ਦੀ ਦਾਣਾ ਮੰਡੀ ਵਿੱਚ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Sidhu) ਦੀ ਰੱਖੀ ਗਈ, ਇਸ ਰੈਲੀ ਨੇ ਮਹਾਂਰੈਲੀ ਦਾ ਰੂਪ ਧਾਰ ਲਿਆ। ਰੈਲੀ ਦੌਰਾਨ ਪ੍ਰਧਾਨ ਸਿੱਧੂ (Navjot Sidhu) ਨੇ ਬਾਦਲਾਂ, ਕੇਜਰੀਵਾਲ, ਕੈਪਟਲ ਅਤੇ ਬੀਜੇਪੀ 'ਤੇ ਜੰਮ੍ਹ ਕੇ ਨਿਸ਼ਾਨੇ ਸਾਧਿਆ।

ਇਸ ਮੌਕੇ ਸੰਬੋਧਨ ਦੌਰਾਨ ਨਵਜੋਤ ਸਿੱਧੂ (Navjot Sidhu) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੀਜੇਪੀ ਦੀ ਫਿ਼ਰੋਜਪੁਰ ਦੀ ਫ਼ਲੌਪ ਹੋਈ ਰੈਲੀ 'ਤੇ ਤੰਜ਼ ਕੱਸਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨੂੰ ਸੁਨਣ 500 ਲੋਕ ਆਉਂਦੇ ਹਨ ਤਾਂ ਸਾਡੇ ਸ਼ੇਰ ਕੇਵਲ ਸਿੰਘ ਢਿੱਲੋਂ ਦੇ ਇੱਕ ਸੱਦੇ ਤੇ 30 ਹਜ਼ਾਰ ਲੋਕ ਆਏ ਹਨ। ਸਿੱਧੂ ਨੇ ਕਿਹਾ ਕਿ ਬੁੱਧਵਾਰ ਨੂੰ ਬੀਜੇਪੀ ਦੀ ਫਿਰੋਜ਼ਪੁਰ ਰੈਲੀ ਫ਼ੇਲ੍ਹ ਸਾਬਤ ਹੋਈ ਹੈ।

ਬੇਸ਼ਰਮ ਮੁੱਖ ਮੰਤਰੀ ਕੈਪਟਨ ਮੈਂ ਪੂਰੀ ਜਿੰਦਗੀ 'ਚ ਨੀ ਦੇਖਿਆ

ਬੀਜੇਪੀ ਦੀ ਰੈਲੀ ਵਿੱਚ 70 ਹਜ਼ਾਰ ਕੁਰਸੀਆਂ ਦਾ ਪ੍ਰਬੰਧ ਕੀਤਾ ਸੀ, ਜਦਕਿ ਬੰਦਾ 500 ਵੀ ਨਹੀਂ ਪੁੱਜਿਆ।ਪ੍ਰਧਾਨ ਮੰਤਰੀ ਹੁਣ 500 ਬੰਦਿਆਂ ਨੂੰ ਕਿਵੇਂ ਲੈਕਚਰ ਦਿੰਦਾ, ਇਸੇ ਕਾਰਨ ਰੈਲੀ ਰੱਦ ਕਰਨੀ ਪੈ ਗਈ। ਕੈਪਟਨ ਅਮਰਿੰਦਰ ਸਿੰਘ (Capt. Amarinder Singh) ਖਾਲੀ ਕੁਰਸੀਆਂ ਨੂੰ ਹੀ ਭਾਸ਼ਣ ਦਿੰਦੇ ਰਹੇ, ਇਸ ਕਰਕੇ ਅਜਿਹਾ ਬੇਸ਼ਰਮ ਮੁੱਖ ਮੰਤਰੀ ਮੈਂ ਪੂਰੀ ਜ਼ਿੰਦਗੀ ਵਿੱਚ ਨਹੀ ਦੇਖਿਆ।

ਉਹਨਾਂ ਕਿਹਾ ਕਿ ਇੱਕ ਸਾਲ ਤੋਂ ਵੱਧ ਸਾਡੇ ਕਿਸਾਨ ਅਤੇ ਪੰਜਾਬ ਦੀ ਪੱਗ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਰਹੇ। ਪਰ ਕਿਸੇ ਨੂੰ ਕੋਈ ਦਿਖਾਈ ਨਾ ਦਿੱਤਾ ਅਤੇ ਪਰ ਕੱਲ੍ਹ ਜਦੋਂ ਮੋਦੀ ਸਾਬ ਕੁੱਝ ਨੁੰ ਕੁੱਝ ਮਿੰਟ ਰੋਕਣਾ ਪੈ ਗਿਆ ਤਾਂ ਤਕਲੀਫ਼ ਹੋ ਗਈ। ਮੋਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਪੱਗ ਰੋਲਣ ਦੀ ਕੋਸਿ਼ਸ਼ ਕੀਤੀ, ਜਿਸਦੇ ਕਰਕੇ ਅੱਜ ਪੰਜਾਬ ਦੇ ਲੋਕ ਇਹਨਾਂ ਨੂੰ ਮੂੰਹ ਨਹੀਂ ਲਗਾ ਰਹੇ।

ਸਰਕਾਰ ਨੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ, ਬਲਕਿ ਕਿਸਾਨਾਂ ਨੇ ਸਰਕਾਰ ਦੇ ਗਲ ਵਿੱਚ ਗੂਠਾ ਦੇ ਕੇ ਕਾਨੂੰਨ ਰੱਦ ਕਰਵਾਏ ਹਨ। ਬੀਜੇਪੀ ਅਤੇ ਇਸਦੇ ਸਮੱਰਥਕ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ ਕਰਨ ਵਿੱਚ ਲੱਗੇ ਹਨ। ਇਹਨਾਂ ਦਾ ਕੋਈ ਪੰਜਾਬ ਵਿੱਚ ਆਧਾਰ ਨਹੀਂ। ਬੁੱਧਵਾਰ ਨੂੰ ਸਾਰੀ ਬੀਜੇਪੀ ਕੈਪਟਨ ਅਮਰਿੰਦਰ ਸਿੰਘ ਫ਼ੇਲ੍ਹ ਹੋਏ ਹਨ।

ਇਹ ਵੀ ਪੜੋ:- ਨਵਜੋਤ ਸਿੱਧੂ ਨੇ ਭਾਜਪਾ ਤੇ ਕੈਪਟਨ ਅਮਰਿੰਦਰ ’ਤੇ ਸਾਧੇ ਨਿਸ਼ਾਨੇ

ETV Bharat Logo

Copyright © 2024 Ushodaya Enterprises Pvt. Ltd., All Rights Reserved.