ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ‘ਤੇ ਬੇਰੁਜ਼ਗਾਰਾਂ ਨੇ ਕੱਸਿਆ ਤੰਜ

author img

By

Published : Sep 19, 2021, 7:13 AM IST

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ‘ਤੇ ਬੇਰੁਜ਼ਗਾਰਾਂ ਨੇ ਕੱਸਿਆ ਤੰਜ

ਬੇਰੁਜ਼ਗਾਰ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਚਾਹੇ ਉਨ੍ਹਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ। ਪਰ ਹੁਣ ਉਹ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਆਪਣੇ ਲਗਾਤਾਰ ਚੱਲ ਰਹੇ ਸੰਘਰਸ਼ ਦੇ ਧਰਨਿਆਂ ਵਿੱਚ ਸ਼ਾਮਲ ਹੋਣ ਲਈ ਸਾਥ ਦੇਣ ਦਾ ਸੱਦਾ ਦਿੰਦੇ ਹਨ।

ਬਰਨਾਲਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵੱਲੋਂ ਅੱਜ ਮੁੱਖ ਮੰਤਰੀ (CM) ਦੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਹੈ। ਇਸ ਮਸਲੇ 'ਤੇ ਜਿੱਥੇ ਵੱਖ-ਵੱਖ ਪਾਰਟੀਆਂ ਦੇ ਨੇਤਾ ਪ੍ਰਤੀਕਰਮ ਦੇ ਰਹੇ ਹਨ, ਉਥੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਰੁਜ਼ਗਾਰ ਲਈ ਸੰਘਰਸ਼ ਕਰ ਰਹੇ ਬੀਐੱਡ ਟੈੱਟ ਪਾਸ ਅਧਿਆਪਕਾਂ (B.Ed Tate Pass Teachers) ਵੱਲੋਂ ਤਿੱਖਾ ਪ੍ਰਤੀਕਰਮ ਦਿੱਤਾ ਗਿਆ ਹੈ।

ਇਹ ਵੀ ਪੜੋ: ਅੱਜ ਹੋਵੇਗੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੀ ਚੋਣ, ਕੈਪਟਨ ਨੇ ਦਿੱਤਾ ਅਸਤੀਫ਼ਾ, ਹਾਈਕਮਾਨ ਵਲੋਂ ਕੀਤੀ ਜਾਵੇਗੀ ਮੁੱਖ ਮੰਤਰੀ ਚਿਹਰੇ ਦੀ ਚੋਣ', ਵਿਧਾਇਕ ਦਲ ਦੀ ਮੀਟਿੰਗ 'ਚ ਇਹ ਮਤੇ ਕੀਤੇ ਗਏ ਪਾਸ, ਪੜ੍ਹੋ ਈ.ਟੀ.ਵੀ ਭਾਰਤ ਟੌਪ ਨਿਊਜ਼

ਸਾਂਝਾ ਅਧਿਆਪਕ ਮੋਰਚਾ ਦੇ ਆਗੂ ਜਗਜੀਤ ਸਿੰਘ ਜੋਧਪੁਰ ਅਤੇ ਅਮਨਦੀਪ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੀ ਸਾਢੇ ਚਾਰ ਸਾਲਾਂ ਦੌਰਾਨ ਕਾਰਗੁਜ਼ਾਰੀ ਜ਼ੀਰੋ ਰਹੀ ਹੈ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੂਰਾ ਨਹੀਂ ਕੀਤਾ। ਉਨ੍ਹਾਂ ਨੂੰ ਵੀ ਘਰ ਘਰ ਨੌਕਰੀ ਦਾ ਵਾਅਦਾ ਕੀਤਾ ਸੀ, ਪਰ ਰੁਜ਼ਗਾਰ ਦੇਣ ਵਿੱਚ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਫੇਰ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ‘ਤੇ ਬੇਰੁਜ਼ਗਾਰਾਂ ਨੇ ਕੱਸਿਆ ਤੰਜ

ਬੇਰੁਜ਼ਗਾਰ ਆਗੂਆਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੇ ਚਾਹੇ ਉਨ੍ਹਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ। ਪਰ ਹੁਣ ਉਹ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਨੂੰ ਆਪਣੇ ਲਗਾਤਾਰ ਚੱਲ ਰਹੇ ਸੰਘਰਸ਼ ਦੇ ਧਰਨਿਆਂ ਵਿੱਚ ਸ਼ਾਮਲ ਹੋਣ ਲਈ ਸਾਥ ਦੇਣ ਦਾ ਸੱਦਾ ਦਿੰਦੇ ਹਨ। ਕੈਪਟਨ ਅਮਰਿੰਦਰ ਸਿੰਘ (Capt. Amarinder Singh) ਹੁਣ ਬੇਰੁਜ਼ਗਾਰਾਂ ਦੀ ਗੱਲ ਚੁੱਕਣ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਇਸ ਕੁਰਸੀ ਦੇ ਕਾਟੋ ਕਲੇਸ਼ ਵਿੱਚ ਪੰਜਾਬ ਦੇ ਲੋਕਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ ਅਤੇ ਅਸਲ ਮੁੱਦਿਆਂ ਤੋਂ ਲੋਕਾਂ ਨੂੰ ਭਟਕਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਜੋ ਵੀ ਆਉਣ ਵਾਲਾ ਮੁੱਖ ਮੰਤਰੀ ਹੋਵੇ ਉਹ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਵਰਗਾ ਨਾ ਹੋਵੇ।

ਇਹ ਵੀ ਪੜੋ: ਅੱਜ ਮੁੜ ਹੋਵੇਗੀ CLP ਦੀ ਮੀਟਿੰਗ, ਮੁੱਖ ਮੰਤਰੀ ਚਿਹਰੇ 'ਤੇ ਲੱਗੇਗੀ ਮੋਹਰ !

ETV Bharat Logo

Copyright © 2024 Ushodaya Enterprises Pvt. Ltd., All Rights Reserved.