ETV Bharat / state

ਕੇਂਦਰ ਨੂੰ ਕਿਸਾਨੀ ਸੰਘਰਸ਼ ਨੇ ਕਾਨੂੰਨ ਵਾਪਸ ਲੈਣ ਲਈ ਕੀਤਾ ਮਜਬੂਰ: ਕੇਵਲ ਢਿੱਲੋਂ

author img

By

Published : Nov 20, 2021, 5:01 PM IST

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ (Vice President PPCC) ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ (Ex MLA Kewal Singh Dhillon) ਨੇ ਕਿਹਾ ਹੈ ਕਿ ਇਹ ਕਿਸਾਨੀ ਸੰਘਰਸ਼ ਹੀ ਹੈ, ਜਿਸ ਦੇ ਜੋਸ਼ ਤੇ ਦਬਾਅ ਕਾਰਨ ਹੀ ਕੇਂਦਰ ਸਰਕਾਰ ਨੇ ਨਵੇਂ ਖੇਤੀ ਕਾਨੂੰਨ ਵਾਪਸ ਲਏ (Center govt. decided to repeal farm laws)। ਉਨ੍ਹਾਂ ਪੀਐਮ ਮੋਦੀ ਦਾ ਕਾਨੂੰਨ ਵਾਪਸ ਲੈਣ ਦਾ ਫੈਸਲਾ ਲੈਣ ਲਈ ਧੰਨਵਾਦ ਵੀ ਕੀਤਾ (Thanked to PM Modi)।

ਸੰਘਰਸ਼ ਨੇ ਕਾਨੂੰਨ ਵਾਪਸ ਲੈਣ ਲਈ ਕੀਤਾ ਮਜਬੂਰ: ਕੇਵਲ ਢਿੱਲੋਂ
ਸੰਘਰਸ਼ ਨੇ ਕਾਨੂੰਨ ਵਾਪਸ ਲੈਣ ਲਈ ਕੀਤਾ ਮਜਬੂਰ: ਕੇਵਲ ਢਿੱਲੋਂ

ਬਰਨਾਲਾ:ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਨਾਲ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨਾਂ ਦੇ ਸੰਘਰਸ਼ ਦੀ ਵੱਡੀ ਜਿੱਤ (Big victory of farmers' agitation) ਹੋਈ ਹੈ। ਇਹ ਗੱਲ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਗੱਲਬਾਤ ਦੌਰਾਨ ਆਖੀ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਭਰਾ ਪਿਛਲੇ ਕਰੀਬ ਇੱਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰ ਰਹੇ ਸਨ। 750 ਤੋਂ ਵੱਧ ਕਿਸਾਨ, ਬਜ਼ੁਰਗ, ਔਰਤਾਂ, ਬੀਬੀਆਂ ਅਤੇ ਨੌਜਵਾਨ ਇਸ ਅੰਦੋਲਨ ਦੌਰਾਨ ਸ਼ਹੀਦ ਹੋ ਗਏ, ਜਿਨ੍ਹਾਂ ਦੀ ਸ਼ਹਾਦਤ ਨੂੰ ਅਸੀਂ ਪ੍ਰਣਾਮ ਕਰ ਰਹੇ ਹਾਂ। ਇਤਿਹਾਸ ਵਿਚ ਇਹਨਾਂ ਸ਼ਹੀਦਾਂ ਨੂੰ ਯਾਦ ਰੱਖਿਆ ਜਾਵੇ।

ਕੇਂਦਰ ਨੂੰ ਕਿਸਾਨੀ ਸੰਘਰਸ਼ ਨੇ ਕਾਨੂੰਨ ਵਾਪਸ ਲੈਣ ਲਈ ਕੀਤਾ ਮਜਬੂਰ: ਕੇਵਲ ਢਿੱਲੋਂ

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਸਰਕਾਰ ਵਲੋਂ ਖੇਤੀ ਕਾਨੂੰਨ ਲਿਆਉਣ ਦਾ ਫੈਸਲਾ ਹੀ ਕਿਸਾਨ ਵਿਰੋਧੀ ਸੀ। ਕਾਂਗਰਸ ਨੇ ਪਹਿਲੇ ਦਿਨ ਤੋਂ ਪਾਰਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਸ੍ਰੀ ਰਾਹੁਲ ਗਾਂਧੀ ਅਤੇ ਸ੍ਰੀਮਤੀ ਪ੍ਰਿਅੰਕਾ ਗਾਂਧੀ ਵਾਡਰਾ ਦੀ ਅਗਵਾਈ ਵਿੱਚ ਇਹਨਾਂ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਦਾ ਸਾਥ ਦਿੰਦੀ ਆ ਰਹੀ ਹੈ। ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਸਰਕਾਰ ਵਲੋਂ ਪੰਜ ਲੱਖ ਮੁਆਵਜ਼ਾ ਰਾਸ਼ੀ ਸਮੇਤ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸੰਗਤਾਂ ਦੀ ਖੁਸ਼ੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲਣ ਅਤੇ ਖੇਤੀ ਕਾਨੂੰਨ ਰੱਦ ਹੋਣ ਨਾਲ ਖੁਸ਼ੀ ਦੁੱਗਣੀ ਹੋਈ ਹੈ। ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਵੀ ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕਿਸਾਨ ਹਿਤੈਸ਼ੀ ਫੈਸਲੇ ਲਏ ਹਨ।

ਕੇਵਲ ਢਿੱਲੋਂ ਨੇ ਕਿਹਾ ਕਿ ਹੁਣ ਜਦੋਂ ਖੇਤੀ ਕਾਨੂੰਨ ਵਾਪਸ ਦਾ ਐਲਾਨ ਕੇਂਦਰ ਸਰਕਾਰ ਨੇ ਕਰ ਹੀ ਦਿੱਤਾ ਹੈ ਤਾਂ ਕਿਸਾਨਾਂ ਦੀ ਮੰਗ ਅਨੁਸਾਰ ਤੁਰੰਤ ਐਮਐਸਪੀ ਦਾ ਗਾਰੰਟੀ ਕਾਨੂੰਨ ਬਣਾ ਕੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਜਾਵੇ।

ਇਹ ਵੀ ਪੜ੍ਹੋ:Farmer Protest: ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਮੁਲਤਵੀ

ETV Bharat Logo

Copyright © 2024 Ushodaya Enterprises Pvt. Ltd., All Rights Reserved.