ਲੋਕਾਂ ਨੇ ਬਰਨਾਲਾ 'ਚ ਘੇਰਿਆ ਐੱਸਐੱਸਪੀ ਦਫ਼ਤਰ, ਸ਼ਖ਼ਸ ਨਾਲ ਕੁੱਟਮਾਰ ਕਰਨ ਵਾਲਿਆਂ ਨੂੰ ਬਚਉਣ ਦੇ ਲਾਏ ਇਲਜ਼ਾਮ

author img

By

Published : May 26, 2023, 5:33 PM IST

People surrounded the SSP office in Barnala

ਬਠਿੰਡਾ ਵਿੱਚ ਦੋ ਧਿਰਾਂ ਵਿਚਾਲੇ ਹੋਏ ਝਗੜੇ ਦਰਮਿਆਨ ਇੱਕ ਸ਼ਖ਼ਸ ਦੀ ਕੁੱਟਮਰ ਕਰਨ ਤੋਂ ਬਾਅਦ ਇਲਾਕੇ ਦੇ ਧਨਾਢ ਲੋਕਾਂ ਨੇ ਸ਼ਖ਼ਸ ਨੂੰ ਟਰੈਕਟਰ ਨਾਲ ਕੁਚਲ ਦਿੱਤਾ। ਹਮਲਾਵਰਾਂ ਖ਼ਿਲਾਫ਼ ਕਾਰਵਾਈ ਨਾ ਹੋਣ ਦੇ ਰੋਸ ਕਾਰਨ ਪਰਿਵਾਰਕ ਮੈਂਬਰ ਨੇ ਐੱਐੱਸਪੀ ਦਫ਼ਤਰ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ।

ਲੋਕਾਂ ਨੇ ਬਰਨਾਲਾ 'ਚ ਘੇਰਿਆ ਐੱਸਐੱਸਪੀ ਦਫ਼ਤਰ, ਸ਼ਖ਼ਸ ਨਾਲ ਕੁੱਟਮਾਰ ਕਰਨ ਵਾਲਿਆਂ ਨੂੰ ਬਚਉਣ ਦੇ ਲਾਏ ਇਲਜ਼ਾਮ

ਬਰਨਾਲਾ: ਜ਼ਿਲ੍ਹੇ ਵਿੱਚ ਬੀਤੇ ਦਿਨੀ ਇੱਕ ਵਿਅਕਤੀ ਨੂੰ ਟਰੈਕਟਰ ਥੱਲੇ ਕੁਚਲ ਕੇ ਕੁੱਝ ਵਿਅਕਤੀਆਂ ਵੱਲੋਂ ਕੁੱਟਮਾਰ ਕਰ ਦਿੱਤੀ ਗਈ ਸੀ, ਜਿਸ ਕਾਰਨ ਜ਼ਖਮੀ ਗੁਰਤੇਜ ਸਿੰਘ ਹਸਪਤਾਲ ਵਿੱਚ ਦਾਖਲ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਅੱਜ ਪੀੜਤ ਪਰਿਵਾਰ ਨੇ ਐਸਐਸਪੀ ਦਫ਼ਤਰ ਅੱਗੇ ਧਰਨਾ ਦਿੱਤਾ। ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਕਿ ਹਮਲਾ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਹਨ, ਜਿਹਨਾਂ 'ਤੇ ਪੁਲਿਸ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ। ਸਰਕਾਰੀ ਹਸਪਤਾਲ ਵਾਲੇ ਵੀ ਉਨ੍ਹਾਂ ਦਾ ਇਲਾਜ ਨਹੀਂ ਕਰ ਰਹੇ, ਉਨ੍ਹਾਂ ਨੂੰ ਜ਼ਬਰਦਸਤੀ ਛੁੱਟੀ ਦਿੱਤੀ ਜਾ ਰਹੀ ਹੈ। ਇਸ ਪੂਰੇ ਮਾਮਲੇ 'ਤੇ ਡੀਐਸਪੀ ਬਰਨਾਲਾ ਨੇ ਭਰੋਸਾ ਦਿੱਤਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ।


ਐੱਸਐੱਸਪੀ ਦਫ਼ਤਰ ਦਾ ਘਿਰਾਓ: ਜੇਕਰ ਇਸ ਪੂਰੇ ਮਾਮਲੇ 'ਤੇ ਨਜ਼ਰ ਮਾਰੀ ਜਾਵੇ ਤਾਂ ਅੱਜ ਤੋਂ ਕੁਝ ਦਿਨ ਪਹਿਲਾਂ 19 ਮਈ ਨੂੰ ਬਰਨਾਲਾ ਸੰਘੇੜਾ ਰੋਡ 'ਤੇ ਇੱਕ ਟਰੱਕ ਨੂੰ ਪਾਰ ਕਰਦੇ ਸਮੇਂ ਟਰੈਕਟਰ ਟਰਾਲੀ ਸਮੇਤ ਦੋ ਵਿਅਕਤੀਆਂ ਦੀ ਟੱਕਰ ਟਰੱਕ ਡਰਾਈਵਰ ਨਾਲ ਹੋਈ, ਇਸ ਤੋਂ ਬਾਅਦ ਤਕਰਾਰ ਦੌਰਾਨ ਟਰੈਕਟਰ ਚਾਲਕਾਂ ਵੱਲੋਂ ਟਰੱਕ ਡਰਾਈਵਰ ਦੀ ਕੁੱਟਮਾਰ ਕੀਤੀ ਗਈ । ਪੀੜਤ ਪਰਿਵਾਰ ਦਾ ਇਲਜ਼ਾਮ ਹੈ ਕਿ ਟਰੈਕਟਰ ਚਾਲਕ ਗੁਰਤੇਜ ਸਿੰਘ ਨੇ ਪੀੜਤ ਨੂੰ ਟਰੈਕਟਰ ਨਾਲ ਕੁਚਲਿਆ ਅਤੇ ਟਰੈਕਟਰ ਚਾਲਕ ਗੁਰਤੇਜ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜੋ ਕਿ ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਜ਼ੇਰੇ ਇਲਾਜ ਹੈ।

ਪੁਲਿਸ ਨੇ ਕਾਰਵਾਈ ਦਾ ਦਿੱਤਾ ਭਰੋਸਾ: ਕਈ ਦਿਨਾਂ ਬਾਅਦ ਅੱਜ ਪੀੜਤ ਪਰਿਵਾਰ ਦੀ ਤਰਫੋਂ ਬਰਨਾਲਾ ਦੇ ਐਸ.ਐਸ.ਪੀ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਪੀੜਤ ਪਰਿਵਾਰ ਵੱਲੋਂ ਪੁਲਿਸ ਪ੍ਰਸ਼ਾਸਨ 'ਤੇ ਥਾਣਾ ਸਿਟੀ -2 ਦੇ ਇੰਚਾਰਜ ਐਸ.ਐਚ.ਓ 'ਤੇ ਇਲਜ਼ਾਮ ਲਗਾਇਆ ਕਿ ਹਮਲਾ ਕਰਨ ਵਾਲੀ ਦੂਜੀ ਧਿਰ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਹਮਲਾ ਕਰਨ ਵਾਲੇ ਲੋਕ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ, ਜਿਸ ਕਰਕੇ ਪੁਲਿਸ ਪ੍ਰਸ਼ਾਸ਼ਨ ਉਹਨਾਂ ਉਪਰ ਕੋਈ ਕਾਰਵਾਈ ਨਹੀਂ ਕਰ ਰਿਹਾ। ਜਿਸ ਕਾਰਨ ਉਹ ਅੱਜ ਰੋਸ ਪ੍ਰਦਰਸ਼ਨ ਕਰ ਰਹੇ ਹਨ, ਉਹ ਇਨਸਾਫ਼ ਚਾਹੁੰਦੇ ਹਨ, ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਰੋਸ ਪ੍ਰਦਰਸ਼ਨ ਦੌਰਾਨ ਮੌਕੇ 'ਤੇ ਪਹੁੰਚੇ ਪੁਲਿਸ ਪ੍ਰਸ਼ਾਸਨ ਦੀ ਤਰਫੋਂ ਪੀੜਤ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਸਾਰੇ ਮਾਮਲੇ ਦੀ ਜਾਂਚ ਕਰਕੇ ਜਲਦ ਹੀ ਦੋਸ਼ੀਆਂ ਨੂੰ ਫੜਨਗੇ ਅਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਉਹ ਆਪਣਾ ਸਹੀ ਤਰੀਕੇ ਇਲਾਜ਼ ਕਰਵਾਉਣ ਅਤੇ ਉਹਨਾਂ ਨੇ ਸਰਕਾਰੀ ਹਸਪਤਾਲ ਦੇ ਸਾਰੇ ਡਾਕਟਰਾਂ ਨੂੰ ਇਲਾਜ਼ ਲਈ ਵੀ ਕਹਿ ਦਿੱਤਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.