ਗੰਨ ਕਲਚਰ ਵਿਰੁੱਧ ਪੁਲਿਸ ਦੀ ਕਾਰਵਾਈ, ਕੇਸ ਦਰਜ ਕਰਕੇ ਤਿੰਨ ਨੂੰ ਕੀਤਾ ਗ੍ਰਿਫ਼ਤਾਰ

author img

By

Published : Nov 23, 2022, 6:39 AM IST

Updated : Nov 23, 2022, 7:29 AM IST

Police action against gun culture, barnala news

ਗੰਨ ਕਲਚਰ ਵਿਰੁੱਧ ਜਾਰੀ ਮੁਹਿੰਮ ਤਹਿਤ ਪੰਜਾਬ ਪੁਲਿਸ ਸਖ਼ਤ ਨਜ਼ਰ ਆ ਰਹੀ ਹੈ। ਉੱਥੇ ਹੀ, ਇਸ ਮਾਮਲੇ ਵਿੱਚ ਬਰਨਾਲਾ ਪੁਲਿਸ ਵੱਲੋਂ ਇੱਕ ਵਿਆਹ ਸਮਾਗਮ ਦੇ ਜਾਗੋ ਪ੍ਰੋਗਰਾਮ ਵਿੱਚ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਵਾਲੇ 4 ਵਿਅਕਤੀਆਂ ਵਿਰੁੱਧ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ।

ਬਰਨਾਲਾ: ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਨੂੰ ਖ਼ਤਮ ਕਰਨ ਲਈ ਮੁਹਿੰਮ ਵਿੱਢੀ ਗਈ ਹੈ। ਇਸੇ ਤਹਿਤ ਬਰਨਾਲਾ ਜ਼ਿਲ੍ਹੇ ਦੀ ਪੁਲਿਸ ਵੱਲੋਂ ਗੰਨ ਕਲਚਰ ਨੂੰ ਪ੍ਰਫੁਲਿਤ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ। ਜ਼ਿਲ੍ਹੇ ਦੇ ਕਸਬਾ ਤਪਾ ਦੇ ਪਿੰਡ ਘੁੰਨਸ ਵਿੱਚ ਇੱਕ ਵਿਆਹ ਸਮਾਗਮ ਦੇ ਜਾਗੋ ਪ੍ਰੋਗਰਾਮ ਵਿੱਚ ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਨ ਵਾਲੇ 4 ਵਿਅਕਤੀਆਂ ਵਿਰੁੱਧ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ।

ਗੰਨ ਕਲਚਰ ਵਿਰੁੱਧ ਪੁਲਿਸ ਦੀ ਕਾਰਵਾਈ

ਡੀਐਸਪੀ ਤਪਾ ਰਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਵਿਆਹ ਸਮਾਗਮ ਦੇ ਜਾਗੋ ਪ੍ਰੋਗਰਾਮ ਵਿੱਚ ਸ਼ਾਮਲ ਕੁਝ ਨੌਜਵਾਨਾਂ ਨੇ ਹਥਿਆਰਾਂ ਦੀ ਪ੍ਰਦਰਸ਼ਨੀ ਕਰਦਿਆਂ ਇਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਪਾ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਜਾਗੋ ਦੇ ਪ੍ਰੋਗਰਾਮ ਦੌਰਾਨ ਸ਼ਰੇਆਮ ਹਥਿਆਰਾਂ ਨਾਲ ਨਾਜਾਇਜ਼ ਨੁਮਾਇਸ਼ ਕੀਤੀ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ। ਪੁਲਿਸ ਵੱਲੋਂ 4 ਨਾਮੀ ਅਤੇ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਹੁਣ ਤੱਕ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਬਾਕੀਆਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਦੇ ਨਾਲ ਹੀ, ਉਨ੍ਹਾਂ ਕਿਹਾ ਕਿ ਜਾਗੋ ਵਿੱਚ ਨੌਜਵਾਨਾਂ ਵੱਲੋਂ ਵਰਤੇ ਗਏ ਹਥਿਆਰਾਂ ਦੇ ਮਾਲਕਾਂ ਖ਼ਿਲਾਫ਼ ਵੀ ਕੇਸ ਦਰਜ ਕੀਤਾ ਜਾਵੇਗਾ ਅਤੇ ਜੇਕਰ ਕੋਈ ਹਥਿਆਰ ਨਾਜਾਇਜ਼ ਪਾਇਆ ਗਿਆ ਤਾਂ ਅਸਲਾ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ 'ਚ ਗੈਂਗਸਟਰਵਾਦ ਅਤੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਲੈਸ ਲੋਕਾਂ ਨੂੰ ਦੇਖ ਕੇ ਨੌਜਵਾਨ ਪੀੜ੍ਹੀ ਹਥਿਆਰਾਂ ਵੱਲ ਆਕਰਸ਼ਿਤ ਹੋ ਰਹੀ ਹੈ ਅਤੇ ਇਸ ਨੂੰ ਰੋਕਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਸਿੰਘ 'ਤੇ ਗਰਮਾਈ ਸਿਆਸਤ, ਸਿਆਸੀ ਆਗੂਆਂ ਨੇ ਪੰਜਾਬ ਤੇ ਕੇਂਦਰ ਸਰਕਾਰ 'ਤੇ ਸਾਧੇ ਨਿਸ਼ਾਨੇ

Last Updated :Nov 23, 2022, 7:29 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.