ETV Bharat / state

ਪਾਵਰਕਾਮ ਮੁਲਾਜ਼ਮਾਂ ਨੇ ਕੀਤੀ ਵਿਸ਼ਾਲ ਰੋਸ ਰੈਲੀ, ਨਾਜਾਇਜ਼ ਪਰਚਿਆਂ ਨੂੰ ਰੱਦ ਕਰਨ ਦੀ ਕੀਤੀ ਮੰਗ

author img

By

Published : Mar 18, 2023, 12:05 PM IST

Powercom employees held a protest rally in Barnala
ਪਾਵਰਕਾਮ ਮੁਲਾਜ਼ਮਾਂ ਨੇ ਕੀਤੀ ਵਿਸ਼ਾਲ ਰੋਸ ਰੈਲੀ, ਨਾਜਾਇਜ਼ ਪਰਚਿਆਂ ਨੂੰ ਰੱਦ ਕਰਨ ਦੀ ਕੀਤੀ ਮੰਗ

ਬਰਨਾਲਾ ਵਿੱਚ ਪਾਵਰਕਾਮ ਦੇ ਮੁਲਾਜ਼ਮ ਨੇ ਮੁੱਖ ਦਫ਼ਤਰ ਪਾਵਰਕਾਮ ਦੇ ਅੱਗੇ ਇੱਕ ਵਿਸ਼ਾਲ ਰੋਸ ਰੈਲੀ ਕੀਤੀ। ਮੁਲਾਜ਼ਮਾਂ ਦਾ ਕਹਿਣਾ ਹੈ ਰੋਸ ਰੈਲੀ ਦਾ ਮਕਸਦ ਉਨ੍ਹਾਂ ਉੱਤੇ ਦਰਜ ਨਾਜਾਇਜ਼ ਪਰਚਿਆਂ ਨੂੰ ਰੱਦ ਕਰਵਾਉਣਾ ਹੈ।

ਬਰਨਾਲਾ: ਪਾਵਰਕਾਮ ਦੀਆਂ ਸਮੁੱਚੀਆਂ ਜਥੇਬੰਦੀਆਂ ਅਤੇ ਸੂਬਾ ਕਮੇਟੀਆਂ ਦੇ ਸੱਦੇ ਉੱਤੇ ਪਾਵਰਕਾਮ ਦੇ ਮੁੱਖ ਦਫਤਰ ਅੱਗੇ ਵਿਸ਼ਾਲ ਰੈਲੀ ਕੀਤੀ ਗਈ। ਦੱਸ ਦਈਏ ਇਹ ਰੈਲੀ ਮੁਲਾਜ਼ਮਾਂ ਉੱਪਰ ਦਰਜ ਕੀਤੇ ਪਰਚਿਆਂ ਦੇ ਰੋਸ ਵਜੋਂ ਕੀਤੀ ਗਈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ CRA 295/19 ਰਾਹੀਂ ਭਰਤੀ ਸਹਾਇਕ ਲਾਈਨ ਮੈਨਾਂ ਉੱਤੇ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੀਤੇ ਤਾਜ਼ਾ ਮੁਕੱਦਮਿਆਂ ਦੇ ਵਿਰੋਧ ਵਿੱਚ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ।‌ ਆਗੂਆਂ ਨੇ ਕਿਹਾ ਕਿ 9 ਮਾਰਚ ਤੋਂ ਇਹ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ ਅਤੇ ਅੱਜ ਪਹਿਲੇ ਪੜਾਅ ਦਾ ਆਖਰੀ ਦਿਨ ਹੈ। ਉਨ੍ਹਾਂ ਕਿਹਾ ਪਰਚੇ ਰੱਦ ਨਾ ਹੋਣ ਉੱਤੇ ਆਉਣ ਵਾਲੇ ਸਮੇਂ ਵਿੱਚ ਇਸ ਸੰਘਰਸ਼ ਨੂੰ ਜਿੱਤ ਤੱਕ ਲਿਜਾਣ ਲਈ ਹੋਰ ਤੇਜ਼ ਕੀਤਾ ਜਾਵੇਗਾ ।


ਆਊਟਸੋਰਸਿੰਗ ਅਤੇ ਠੇਕੇਦਾਰੀ ਸਿਸਟਮ: ਇਸ ਰੋਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੈਨਸ਼ਨਰ ਯੂਨੀਅਨ ਦੇ ਆਗੂ ਸੁਖਜੰਟ ਸਿੰਘ ਬਰਨਾਲਾ ਨੇ ਕਿਹਾ ਕਿ ਸਰਕਾਰ ਸਾਮਰਾਜੀ ਦਿਸ਼ਾ ਨਿਰਦੇਸ਼ਾਂ ਤਹਿਤ ਪਾਵਰਕੌਮ ਕੰਪਨੀਆਂ ਵਿੱਚ ਹਜ਼ਾਰਾਂ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਨਵੀਂ ਭਰਤੀ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਊਟਸੋਰਸਿੰਗ ਅਤੇ ਠੇਕੇਦਾਰੀ ਸਿਸਟਮ ਦੀ ਨੀਤੀ ਨੂੰ ਲਾਗੂ ਕਰਦਿਆਂ ਕੱਚੇ ਕਾਮਿਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਅਤੇ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਥਾਂ ਉਨ੍ਹਾਂ ਦੀ ਛਾਂਟੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਇਸ ਵਰਤਾਰੇ ਨਾਲ ਆਮ ਲੋਕਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੋਰਨਾਂ ਆਗੂਆਂ ਤੋ ਇਲਾਵਾ ਹਰਜਿੰਦਰ ਸਿੰਘ ਐਮ ਓ ਯੂ , ਜਰਨੈਲ ਸਿੰਘ ਭਗਤਪੁਰਾ ਮੌੜ ਨੇ ਵੀ ਸੰਬੋਧਨ ਕੀਤਾ ਅੰਤ ਵਿੱਚ ਰੋਸ ਰੈਲੀ ਦੀ ਪ੍ਰਧਾਨਗੀ ਕਰਦੇ ਹੋਏ ਕੁਲਵੀਰ ਸਿੰਘ ਔਲਖ ਸਰਕਲ ਆਗੂ ਨੇ ਕਿਹਾ ਕਿ ਅੱਜ ਆਪਾਂ ਸੰਘਰਸ਼ ਦੇ ਪਹਿਲੇ ਪੜਾਅ ਨੂੰ ਦ੍ਰਿੜ ਇਰਾਦੇ ਨਾਲ ਸਫ਼ਲਤਾ ਪੂਰਵਕ ਪੂਰਾ ਕਰ ਲਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸਟੇਟ ਕਮੇਟੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਨਵੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ ਜਿਸ ਲਈ ਸਾਰੇ ਸਾਥੀਆ ਨੂੰ ਤਿਆਰ ਰਹਿਣਾ ਚਾਹੀਦਾ ਹੈ।

ਏਕਾ ਜ਼ਰੂਰੀ: ਉਨ੍ਹਾਂ ਕਿਹਾ ਕਿ ਆਪਣੇ ਸੰਘਰਸ਼ ਰਾਹੀਂ ਏਕੇ ਨੂੰ ਮਜ਼ਬੂਤ ਕਰਦੇ ਹੋਏ ਜਿੱਤ ਤੱਕ ਲਿਜਾਉਣਾ ਹੈ। ਇਸ ਤੋਂ ਇਲਾਵਾ ਉਨ੍ਹਾਂ ਸਾਰੇ ਸਾਥੀਆਂ ਦਾ ਧੰਨਵਾਦ ਕਰਦੇ ਹੋਏ ਆਉਣ ਵਾਲੇ ਦਿਨਾਂ ਵਿੱਚ ਆਪਣੇ ਪਰਿਵਾਰਾਂ ਨੂੰ ਵੀ ਤਿਆਰ ਬਰ ਤਿਆਰ ਰੱਖਣ । ਰੈਲੀ ਦੇ ਅੰਤ ਵਿੱਚ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਮੰਗ ਕੀਤੀ ਗਈ ਕਿ ਤਿੰਨ ਸਾਲ ਤੋਂ ਡਿਉਟੀ ਕਰਦੇ ਸਹਾਇਕਾਂ ਲਾਈਨਮੈਨਾਂ ਉੱਤੇ ਦਰਜ ਕੀਤੇ ਕੇਸ ਰੱਦ ਕੀਤੇ ਜਾਣ ਅਤੇ ਬੇਲੋੜੀ ਖੱਜਲ ਖੁਆਰੀ ਬੰਦ ਕੀਤੀ ਜਾਵੇ।

ਇਹ ਵੀ ਪੜ੍ਹੋ: Mobile Recovered Faridkot Jail: ਇੱਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਫਰੀਦਕੋਟ ਜੇਲ੍ਹ, ਮੋਬਾਈਲ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ

ETV Bharat Logo

Copyright © 2024 Ushodaya Enterprises Pvt. Ltd., All Rights Reserved.