ETV Bharat / state

ਉੱਪ ਮੁੱਖ ਮੰਤਰੀ ਸੋਨੀ ਦੇ ਘਰ ਨੂੰ ਘਿਰਾਓ

author img

By

Published : Dec 16, 2021, 8:25 PM IST

ਅੰਮ੍ਰਿਤਸਰ ਪਹੁੰਚੇ ਮਲਟੀਪਰਪਜ਼ ਹੈਲਥ ਵਰਕਰ ਵੱਲੋਂ ਉੱਪ ਮੁੱਖ ਮੰਤਰੀ ਓ.ਪੀ. ਸੋਨੀ (Deputy Chief Minister O.P. Sony) ਦੇ ਘਰ ਦੇ ਬਾਹਰ ਧਰਨਾ ਲਗਾਇਆ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਜਾ ਰਹੀ ਹੈ।

ਉੱਪ ਮੁੱਖ ਮੰਤਰੀ ਸੋਨੀ ਦੇ ਘਰ ਨੂੰ ਘਿਰਾਓ
ਉੱਪ ਮੁੱਖ ਮੰਤਰੀ ਸੋਨੀ ਦੇ ਘਰ ਨੂੰ ਘਿਰਾਓ

ਅੰਮ੍ਰਿਤਸਰ: ਪੰਜਾਬ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ (Punjab Government) ਖ਼ਿਲਾਫ਼ ਮੋਰਚੇ ਖੋਲ੍ਹੇ ਗਏ ਹਨ। ਜਿਨ੍ਹਾਂ ਵਿੱਚ ਮਲਟੀਪਰਪਜ਼ ਹੈਲਥ ਵਿਭਾਗ (Department of Multipurpose Health) ਵੀ ਸ਼ਾਮਲ ਹੈ। ਅੰਮ੍ਰਿਤਸਰ ਪਹੁੰਚੇ ਮਲਟੀਪਰਪਜ਼ ਹੈਲਥ ਵਰਕਰ ਵੱਲੋਂ ਉੱਪ ਮੁੱਖ ਮੰਤਰੀ ਓ.ਪੀ. ਸੋਨੀ (Deputy Chief Minister O.P. Sony) ਦੇ ਘਰ ਦੇ ਬਾਹਰ ਧਰਨਾ ਲਗਾਇਆ ਗਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਜਾ ਰਹੀ ਹੈ। ਦਰਅਸਲ ਇਸ ਤੋਂ ਪਹਿਲਾਂ ਵੀ ਮਲਟੀਪਰਪਜ਼ ਹੈਲਥ ਵਰਕਰਜ਼ (Multipurpose Health Workers) ਨੇ ਭੰਡਾਰੀ ਪੁਲ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਸੀ, ਪਰ ਪੰਜਾਬ ਸਰਾਕਰ ‘ਤੇ ਇਸ ਦਾ ਕੋਈ ਅਸਰ ਵੇਖਣ ਨੂੰ ਨਹੀਂ ਮਿਲਿਆ। ਜਿਸ ਤੋਂ ਬਾਅਦ ਹੁਣ ਸਰਕਾਰ ‘ਤੇ ਹੋਰ ਜ਼ਿਆਦਾ ਦਬਾਅ ਪਾਉਣ ਦੀ ਨੀਅਤ ਨਾਲ ਇਨ੍ਹਾਂ ਪ੍ਰਦਰਸ਼ਨਕਾਰੀਆਂ ਵੱਲੋਂ ਉੱਪ ਮੁੱਖ ਮੰਤਰੀ ਓ.ਪੀ. ਸੋਨੀ ਦੇ ਘਰ ਨੂੰ ਘੇਰਿਆ ਗਿਆ ਹੈ।

ਉੱਪ ਮੁੱਖ ਮੰਤਰੀ ਸੋਨੀ ਦੇ ਘਰ ਨੂੰ ਘਿਰਾਓ


ਮਲਟੀਪਰਪਜ਼ ਹੈਲਥ ਵਰਕਰਜ਼ (Multipurpose Health Workers) ਦੀ ਮੰਗ ਹੈ ਕਿ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਕੋਰੋਨਾ ਕਾਲ ਦੇ ਵਿੱਚ ਲੋਕਾਂ ਦੀ ਸੇਵਾ ਕੀਤੀ ਹੈ। ਜਿਸ ਲਈ ਪੰਜਾਬ ਸਰਕਾਰ (Punjab Government) ਨੂੰ ਉਨ੍ਹਾਂ ਦਾ ਸਨਮਾਨ ਕਰਨ ਦਾ ਫ਼ਰਜ ਸੀ, ਪਰ ਅਫਸੋਸ ਪੰਜਾਬ ਸਰਕਾਰ (Punjab Government) ਉਨ੍ਹਾਂ ਦਾ ਸਨਮਾਨ ਕਰਨ ਦੀ ਬਜ਼ਾਏ ਉਨ੍ਹਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ 15 ਸਾਲਾਂ ਤੋਂ ਆਪਣੀਆਂ ਸੇਵਾਵਾਂ ਨਿਭਾਆ ਰਹੇ ਹਾਂ, ਪਰ ਹਾਲੇ ਤੱਕ ਸਰਕਾਰ ਨੇ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ।

ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ (Multipurpose Health Workers) ਨੇ ਪੰਜਾਬ ਸਰਕਾਰ (Punjab Government) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਪੰਜਾਬ ਸਰਕਾਰ (Punjab Government) ਨੇ ਜਲਦ ਤੋਂ ਜਲਦ ਸਾਡੀਆ ਮੰਗਾਂ ਪੂਰੀਆ ਨਾ ਕੀਤੀਆਂ ਤਾਂ ਅਸੀਂ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ (Punjab Government) ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਾਂਗੇ। ਜਿਸ ਵਿੱਚ ਪੰਜਾਬ ਸਰਕਾਰ (Punjab Government) ਦੇ ਖ਼ਿਲਾਫ਼ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾਵੇਗਾ।

ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਕਿਸਾਨ ਜਥੇਬੰਦੀਆ ਦਾ ਵੀ ਪੂਰਾ ਸਾਥ ਮਿਲ ਰਿਹਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਬਲਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਇਨ੍ਹਾਂ ਪਲਟੀਪਰਪਜ਼ ਹੈਲਥ ਵਰਕਰਾਂ (Multipurpose Health Workers) ਦੀਆਂ ਸਾਰੀਆ ਮੰਗਾਂ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਸਰਕਾਰ ਜਾਣ-ਬੁੱਝ ਕੇ ਇਨ੍ਹਾਂ ਨੂੰ ਖੱਜਲ-ਖਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆ ਤਾਂ ਆਉਣ ਵਾਲੇ ਸਮੇਂ ‘ਚ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਮੁੱਖ ਮੰਤਰੀ ਨੂੰ ਮਿਲਣ ਪਹੁੰਚੇ ਦੰਗਾ ਪੀੜਤਾਂ ਨਾਲ ਪੁਲਿਸ ਦੀ ਖਿੱਚ ਧੂਹ

ETV Bharat Logo

Copyright © 2024 Ushodaya Enterprises Pvt. Ltd., All Rights Reserved.