ETV Bharat / state

ਪ੍ਰਾਈਵੇਟ ਬੱਸ ਓਪਰੇਟਰਾਂ ਨੇ ਬਰਨਾਲਾ ਦਾ ਬੱਸ ਅੱਡਾ ਬੰਦ ਕਰਕੇ ਕੀਤਾ ਪ੍ਰਦਰਸ਼ਨ

author img

By

Published : Aug 9, 2022, 5:29 PM IST

ਪ੍ਰਾਈਵੇਟ ਬੱਸ ਓਪਰੇਟਰਾਂ ਨੇ ਬਰਨਾਲਾ ਦਾ ਬੱਸ ਅੱਡਾ ਬੰਦ ਕਰਕੇ ਕੀਤਾ ਪ੍ਰਦਰਸ਼ਨ
ਪ੍ਰਾਈਵੇਟ ਬੱਸ ਓਪਰੇਟਰਾਂ ਨੇ ਬਰਨਾਲਾ ਦਾ ਬੱਸ ਅੱਡਾ ਬੰਦ ਕਰਕੇ ਕੀਤਾ ਪ੍ਰਦਰਸ਼ਨ

ਬਰਨਾਲਾ ਦੇ ਬੱਸ ਸਟੈਂਡ 'ਚ ਪ੍ਰਾਈਵੇਟ ਬੱਸ ਅਪਰੇਟਰਾਂ, ਡਰਾਈਵਰਾਂ ਤੇ ਕੰਡਕਟਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Demonstration against Punjab Govt) ਕੀਤਾ ਗਿਆ ਹੈ। ਇਸ ਮੌਕੇ ਬੱਸ ਸਟੈਂਡ ਬੰਦ ਕੀਤਾ ਗਿਆ।

ਬਰਨਾਲਾ: ਸ਼ਹਿਰ ਦੇ ਬੱਸ ਸਟੈਂਡ 'ਚ ਪ੍ਰਾਈਵੇਟ ਬੱਸ ਅਪਰੇਟਰਾਂ, ਡਰਾਈਵਰਾਂ ਤੇ ਕੰਡਕਟਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Demonstration against Punjab Govt) ਕੀਤਾ ਗਿਆ ਹੈ। ਇਸ ਮੌਕੇ ਬੱਸ ਸਟੈਂਡ ਬੰਦ ਕੀਤਾ ਗਿਆ। ਮੰਗਾਂ ਨਾ ਮੰਨੇ ਜਾਣ ‘ਤੇ ਨਿੱਜੀ ਬੱਸ ਅਪਰੇਟਰਾਂ (Private bus operators) ਨੇ 14 ਤਰੀਕ ਨੂੰ ਲੁਧਿਆਣਾ 'ਚ ਵੀ ਬੱਸਾਂ ਦਾ ਚੱਕਾ ਜਾਮ ਕਰਨ ਦੀ ਚੇਤਾਵਨੀ ਦਿੱਤੀ ਹੈ। ਪ੍ਰਾਈਵੇਟ ਬੱਸ ਅਪਰੇਟਰਾਂ ਦੀ ਹੜਤਾਲ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਪਰ ਪੀਆਰਟੀਸੀ ਦੀਆਂ ਬੱਸਾਂ (PRTC buses) ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।

ਪ੍ਰਾਈਵੇਟ ਬੱਸ ਓਪਰੇਟਰਾਂ ਨੇ ਬਰਨਾਲਾ ਦਾ ਬੱਸ ਅੱਡਾ ਬੰਦ ਕਰਕੇ ਕੀਤਾ ਪ੍ਰਦਰਸ਼ਨ
ਪ੍ਰਾਈਵੇਟ ਬੱਸ ਓਪਰੇਟਰਾਂ ਨੇ ਬਰਨਾਲਾ ਦਾ ਬੱਸ ਅੱਡਾ ਬੰਦ ਕਰਕੇ ਕੀਤਾ ਪ੍ਰਦਰਸ਼ਨ

ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ (Demonstration against Punjab Govt) ਕਰ ਰਹੇ ਪ੍ਰਾਈਵੇਟ ਬੱਸ ਅਪਰੇਟਰਾਂ ਚਰਨਜੀਤ ਸਿੰਘ, ਕਮਲਵੀਰ ਸਿੰਘ, ਹਰਪ੍ਰੀਤ ਸਿੰਘ ਅਤੇ ਡਰਾਈਵਰ ਭਿੰਦਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੀ.ਆਰ.ਟੀ.ਸੀ ਬੱਸਾਂ ਵਿੱਚ ਔਰਤਾਂ ਨੂੰ ਮੁਫਤ ਸਫਰ ਦੀ ਸਹੂਲਤ ਦਿੱਤੀ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਇਸ ਸਕੀਮ ਨੇ ਨਿੱਜੀ ਬੱਸਾਂ ਦੀ ਬਰਬਾਦੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪ੍ਰਾਈਵੇਟ ਬੱਸ ਅਪਰੇਟਰਾਂ ਦੀ ਬਿਲਕੁਲ ਵੀ ਸੁਣਵਾਈ ਨਹੀਂ ਕਰ ਰਹੀ, ਜਿਸ ਦੇ ਵਿਰੋਧ 'ਚ ਅੱਜ ਪੂਰੇ ਪੰਜਾਬ 'ਚ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ।

ਪ੍ਰਾਈਵੇਟ ਬੱਸ ਓਪਰੇਟਰਾਂ ਨੇ ਬਰਨਾਲਾ ਦਾ ਬੱਸ ਅੱਡਾ ਬੰਦ ਕਰਕੇ ਕੀਤਾ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ, ਤਾਂ 14 ਅਗਸਤ ਨੂੰ ਲੁਧਿਆਣਾ ਵਿਖੇ ਬੱਸ ਨੂੰ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਸ ਤੋਂ ਬਾਅਦ ਵੀ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ, ਤਾਂ ਪੰਜਾਬ ਭਰ ਵਿੱਚ ਪ੍ਰਾਈਵੇਟ ਬੱਸਾਂ ਨੂੰ ਬੰਦ ਕਰਕੇ ਸੜਕਾਂ 'ਤੇ ਖੜੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਸਰਕਾਰ ਪੀ.ਆਰ.ਟੀ.ਸੀ. ਨੂੰ ਔਰਤਾਂ ਦੇ ਮੁਫ਼ਤ ਸਫ਼ਰ ਲਈ ਪੈਸੇ ਦਿੰਦੀ ਹੈ, ਉਸੇ ਤਰ੍ਹਾਂ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਔਰਤਾਂ ਦੇ ਮੁਫ਼ਤ ਸਫ਼ਰ ਲਈ ਪੈਸੇ ਦੇਵੇ ਤਾਂ ਜੋ ਪ੍ਰਾਈਵੇਟ ਬੱਸ ਅਪਰੇਟਰ ਆਪਣਾ ਕਾਰੋਬਾਰ ਬਚਾ ਸਕਣ।

ਇਹ ਵੀ ਪੜ੍ਹੋ:ਔਰਤਾਂ ਦੇ ਮੁਫ਼ਤ ਬੱਸ ਸਫ਼ਰ ਨੂੰ ਲੈਕੇ ਪ੍ਰਾਈਵੇਟ ਬੱਸ ਓਪਰੇਟਰਾਂ ਦਾ ਚੱਕਾ ਜਾਮ

ETV Bharat Logo

Copyright © 2024 Ushodaya Enterprises Pvt. Ltd., All Rights Reserved.