ETV Bharat / state

PRTC ਮੁਲਾਜ਼ਮਾਂ ਵੱਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

author img

By

Published : Jun 27, 2023, 4:58 PM IST

ਬਰਨਾਲਾ ਵਿੱਚ ਪੀਆਰਟੀਸੀ ਕੰਟਰੈਕਟ ਮੁਲਾਜ਼ਮਾਂ ਵੱਲੋਂ ਬਰਨਾਲਾ ਡੀਪੂ ਦੀਆਂ ਬੱਸਾਂ ਬੰਦ ਕਰਕੇ ਬੱਸ ਸਟੈਂਡ ਵਿੱਚ ਧਰਨਾ ਲਗਾਇਆ ਗਿਆ ਤੇ ਰੋਸ ਪ੍ਰਦਰਸ਼ਨ ਕੀਤਾ।

PRTC employees protest in Barnala
PRTC employees protest in Barnala

ਪੀਆਰਟੀਸੀ ਮੁਲਾਜ਼ਮਾਂ ਨੇ ਗੱਲਬਾਤ ਦੌਰਾਨ ਦੱਸਿਆ

ਬਰਨਾਲਾ: ਪੀ.ਆਰ.ਟੀ.ਸੀ ਕੰਟਰੈਕਟ ਮੁਲਾਜ਼ਮਾਂ ਵਲੋਂ ਹੜਤਾਲ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।‌ ਬਰਨਾਲਾ ਡੀਪੂ ਦੀਆਂ ਬੱਸਾਂ ਬੰਦ ਕਰਕੇ ਬੱਸ ਸਟੈਂਡ ਵਿੱਚ ਧਰਨਾ ਲਗਾਇਆ ਗਿਆ। ਪ੍ਰਦਰਸ਼ਨਕਾਰੀ ਸਰਕਾਰ ਤੋਂ ਮੰਨੀਆਂ ਗਈਆਂ ਮੰਗਾਂ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਮੇਤ ਕਿਲੋਮੀਟਰ ਸਕੀਮ ਤਹਿਤ ਟੈਂਡਰ ਰੱਦ ਕਰਨ ਦੀ ਮੰਗ ਕੀਤੀ ਹੈ ਅਤੇ ਮੰਗਾਂ ਨਾ ਮੰਨੇ ਜਾਣ ਤੇ ਸਖ਼ਤ ਸੰਘਰਸ਼ ਦੀ ਚੇਤਾਵਨੀ ਦਿੱਤੀ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਪੀਆਰਟੀਸੀ ਮੁਲਜ਼ਮਾਂ ਨੇ ਕਿਹਾ ਕਿ ਅੱਜ ਮੰਗਲਵਾਰ ਨੂੰ ਪੰਜਾਬ ਭਰ ਦੇ 27 ਸਰਕਾਰੀ ਬੱਸਾਂ ਦੇ ਡੀਪੂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੀਆਰਟੀਸੀ ਦੇ 9 ਡਿਪੂਆਂ ਵਿੱਚ ਕੰਟਰੈਕਟ ਮੁਲਾਜ਼ਮ ਮੁਕੰਮਲ ਹੜਤਾਲ ਉਪਰ ਹਨ, ਜਦਕਿ ਇੱਕਾ ਦੁੱਕਾ ਰੈਗੂਲਰ ਮੁਲਜ਼ਮ ਬੱਸਾਂ ਚਲਾ ਰਹੇ ਹਨ। ਜਦਕਿ ਪਨਬਸ ਤੇ ਹੋਰ ਸਰਕਾਰੀ ਬੱਸਾਂ ਦੇ ਡਿੱਪੂ ਬਿਲਕੁਲ ਬੰਦ ਹਨ। ਉਹਨਾਂ ਕਿਹਾ ਕਿ ਅੱਜ ਦਾ ਧਰਨਾ ਸਰਕਾਰ ਵਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੀ ਹੈ। ਜਿਸ ਵਿਚ ਪਹਿਲੀ ਮੰਗ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਹੈ। ਬਰਾਬਰ ਕੰਮ ਬਰਾਬਰ ਤਨਖਾਹ ਦੇਣ ਦੀ ਉਹ ਸਰਕਾਰ ਤੋਂ ਮੰਗ ਕਰਦੇ ਆ ਰਹੇ ਹਨ।

ਇਸ ਤੋਂ ਇਲਾਵਾ ਸਰਕਾਰ ਕਿਲੋਮੀਟਰ ਸਕੀਮ ਤਹਿਤ ਸਰਕਾਰੀ ਵਿਭਾਗ ਵਿੱਚ ਪ੍ਰਾਈਵੇਟ ਬੱਸਾਂ ਚਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਿਸਦਾ ਉਹ ਸਖ਼ਤ ਵਿਰੋਧ ਕਰਦੇ ਹਨ। ਇੱਕ ਪਾਸੇ ਮੁੱਖ ਮੰਤਰੀ ਪੰਜਾਬ ਠੇਕੇਦਾਰੀ ਸਿਸਟਮ ਬੰਦ ਕਰਨ ਦੀ ਗੱਲ ਕਰ ਰਹੇ ਹਨ, ਜਦਕਿ ਦੂਜੇ ਪਾਸੇ ਕਿਲੋਮੀਟਰ ਸਕੀਮ ਤਹਿਤ ਨਿੱਜੀਕਰਨ ਤੇ ਠੇਕੇਦਾਰੀ ਸਿਸਟਮ ਬਰਕਰਾਰ ਰੱਖ ਰਹੀ ਹੈ।

ਪ੍ਰਦਰਸ਼ਨਕਾਰੀ ਪੀਆਰਟੀਸੀ ਮੁਲਜ਼ਮਾਂ ਨੇ ਕਿਹਾ ਕਿ ਸਰਕਾਰ ਤੁਰੰਤ ਕਿਲੋਮੀਟਰ ਸਕੀਮ ਦਾ ਟੈਂਡਰ ਰੱਦ ਕਰੇ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਇਸ ਵੇਲੇ ਵੱਡੀ ਸਮੱਸਿਆ ਓਵਰਲੋਡਿੰਗ ਦੀ ਵੀ ਬਣੀ ਹੋਈ ਹੈ। ਔਰਤਾਂ ਨੂੰ ਮੁਫ਼ਤ ਸਫ਼ਰ ਹੋਣ ਕਰਕੇ ਬੱਸਾਂ ਵਿੱਚ ਸਵਾਰੀਆਂ ਦੀ ਗਿਣਤੀ ਬਹੁਤ ਜ਼ਿਆਦਾ ਹੋ ਜਾਂਦੀ ਹੈ। ਇਸੇ ਵਜ੍ਹਾ ਕਰਕੇ ਕਈ ਦਫ਼ਾ ਸਾਡੇ ਕੰਡਕਟਰਾਂ ਨਾਲ ਔਰਤਾਂ ਦੇ ਝਗੜੇ ਦੇ ਮਾਮਲੇ ਵੀ ਸਾਹਮਣੇ ਆਏ ਹਨ।

ਪ੍ਰਦਰਸ਼ਨਕਾਰੀ ਪੀਆਰਟੀਸੀ ਮੁਲਜ਼ਮਾਂ ਨੇ ਕਿਹਾ ਕਿ ਸਰਕਾਰ ਜਿੱਥੇ ਸਾਡੀਆਂ ਇਹ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰੇ, ਉਥੇ ਮੁਲਾਜ਼ਮਾਂ ਨੂੰ ਠੇਕੇਦਾਰੀ ਸਿਸਟਮ ਤੋਂ ਬਾਹਰ ਕੱਢ ਕੇ ਰੈਗੂਲਰ ਕਰਨ ਦਾ ਵਾਅਦਾ ਜ਼ਰੂਰ ਪੂਰਾ ਕਰੇ। ਉਹਨਾਂ ਕਿਹਾ ਕਿ ਅੱਜ ਸਰਕਾਰ ਅਤੇ ਪੀਆਰਟੀਸੀ ਮੈਨੇਜਮੈਂਟ ਨਾਲ ਸਾਡੀ ਜੱਥੇਬੰਦੀ ਦੀ ਮੀਟਿੰਗ ਹੈ। ਜੇਕਰ ਇਸ ਮੀਟਿੰਗ ਵਿੱਚ ਕੋਈ ਸਿੱਟਾ ਨਾ ਨਿਕਲਿਆ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਕੋਈ ਸਖਤ ਐਕਸ਼ਨ ਲੈਣ ਲਈ ਮਜਬੂਰ ਹੋਣਗੇ। ਜੇਕਰ ਲੋੜ ਪਈ ਤਾਂ ਸੜਕਾਂ ਜਾਮ ਕਰਨ ਤੋਂ ਇਲਾਵਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਤੋਂ ਵੀ ਪਿੱਛੇ ਨਹੀਂ ਹਟਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.