ਬਰਨਾਲਾ: ਪਿਛਲੇ ਦਿਨਾਂ ’ਚ ਮੁਹਾਲੀ ਵਿੱਚ ਇੰਟੈਲੀਜੈਂਸ ਦਫਤਰ ਉੱਤੇ ਹੋਏ ਬੰਬ ਹਮਲੇ ਦੇ ਬਾਅਦ ਲਗਾਤਾਰ ਪੰਜਾਬ ਪੁਲਿਸ ਐਕਟਿਵ ਦਿਖਾਈ ਦੇ ਰਹੀ ਹੈ। ਇਸੇ ਤਹਿਤ ਬਰਨਾਲਾ ਪੁਲਿਸ ਵੱਲੋਂ ਵੀ ਸ਼ਹਿਰ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਭੀੜ ਵਾਲੀਆਂ ਥਾਵਾਂ ਉੱਤੇ ਬੰਬ ਸਕੁਆਇਡ ਅਤੇ ਡਾਗ ਸਕੁਆਇਡ ਨੂੰ ਨਾਲ ਲੈ ਕੇ ਤਲਾਸ਼ੀ ਮੁਹਿੰਮ ਚਲਾਈ ਗਈ।
ਇਸ ਮੌਕੇ ਉੱਤੇ ਵੱਡੀ ਗਿਣਤੀ ਵਿੱਚ ਪੁਲਿਸ ਵੱਲੋਂ ਲੋਕਾਂ ਦੇ ਸਾਮਾਨ ਅਤੇ ਬੱਸਾਂ ਆਦਿ ਦੀ ਲਈ ਤਲਾਸ਼ੀ ਲਈ ਗਈ। ਇਸ ਮਾਮਲੇ ਉੱਤੇ ਜ਼ਿਆਦਾ ਜਾਣਕਾਰੀ ਦਿੰਦੇ ਹੋਏ ਬਰਨਾਲੇ ਦੇ ਡੀਐਸਪੀ ਰਾਜੇਸ਼ ਸਨੇਹੀ ਨੇ ਦੱਸਿਆ ਕਿ ਪਿਛਲੇ ਦਿਨੀਂ ਮੁਹਾਲੀ ਵਿੱਚ ਇੰਟੇਲੀਜੈਂਸ ਦਫਤਰ ਉੱਤੇ ਹੋਏ ਬੰਬ ਧਮਾਕੇ ਦੇ ਬਾਅਦ ਡੀਜੀਪੀ ਪੰਜਾਬ ਅਤੇ ਐਸਐਸਪੀ ਬਰਨਾਲਾ ਦੇ ਆਦੇਸ਼ਾਂ ਉੱਤੇ ਪੁਲਿਸ ਦੁਆਰਾ ਸ਼ਹਿਰ ਦੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਬਾਜ਼ਾਰਾਂ ਅਤੇ ਭੀੜ ਵਾਲੀਆਂ ਜਗ੍ਹਾਵਾਂ ਉੱਤੇ ਡਾਗ ਸਕੁਆਇਡ ਅਤੇ ਬੰਬ ਸਕੁਆਇਡ ਨੂੰ ਨਾਲ ਲੈ ਕੇ ਸਰਚ ਆਪਰੇਸ਼ਨ ਸ਼ੁਰੂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੁਲਿਸ ਦੁਆਰਾ ਬੱਸ ਸਟੈਂਡ ਵਿੱਚ ਬੱਸਾਂ ਅਤੇ ਆਉਣ ਵਾਲੇ ਮੁਸਾਫਰਾਂ ਦੇ ਸਾਮਾਨ ਆਦਿ ਦੀ ਚੈਕਿੰਗ ਵੀ ਕੀਤੀ ਗਈ ਹੈ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਬਰਨਾਲਾ ਪੁਲਿਸ ਦੁਆਰਾ ਸਾਰੀਆਂ ਸਰਕਾਰੀ ਸੰਸਥਾਵਾਂ ਡਿਪਟੀ ਕਮਿਸ਼ਨਰ ਦਫਤਰ, ਪੁਲਿਸ ਵਿਭਾਗ ਦੇ ਦਫਤਰ ਅਤੇ ਜਨਤਕ ਜਗ੍ਹਾਵਾਂ ਉੱਤੇ ਲਗਾਤਾਰ ਸਰਚ ਆਪਰੇਸ਼ਨ ਕੀਤੇ ਜਾ ਰਹੇ ਹਨ ਅਤੇ ਇਹ ਅੱਗੇ ਵੀ ਜਾਰੀ ਰਹੇਗਾ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਲਾਵਾਰਸ ਚੀਜ਼ ਜਾਂ ਬੈਗ ਆਦਿ ਨਜ਼ਰ ਆਉਂਦਾ ਹੈ ਤਾਂ ਇਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।
ਇਹ ਵੀ ਪੜ੍ਹੋ: ਕਿਸਾਨਾਂ ਤੇ ਸਰਕਾਰ ਵਿਚਾਲੇ ਬਣੀ ਸਹਿਮਤੀ, ਸਰਕਾਰ ਨੇ 13 ’ਚੋਂ 12 ਮੰਗਾਂ ਮੰਨੀਆਂ