ਔਰਤਾਂ ਦੇ ਕਰਜ਼ ਮੁਆਫ਼ੀ ਲਈ ਪੰਜਾਬ ਸਰਕਾਰ ਖ਼ਿਲਾਫ਼ ਰੈਲੀ

author img

By

Published : Sep 26, 2021, 4:44 PM IST

ਔਰਤਾਂ ਦੇ ਕਰਜ਼ ਮੁਆਫ਼ੀ ਲਈ ਪੰਜਾਬ ਸਰਕਾਰ ਖ਼ਿਲਾਫ਼ ਰੈਲੀ

ਪੇਂਡੂ, ਸ਼ਹਿਰੀ ਔਰਤਾਂ ਅਤੇ ਗਰੀਬ ਪਰਿਵਾਰਾਂ ਸਿਰ ਚੜ੍ਹੇ ਸਰਕਾਰੀ ਅਤੇ ਪ੍ਰਾਈਵੇਟ ਕਰਜ਼ੇ (Public and private loans) ਦੀ ਮੁਆਫ਼ੀ ਨੂੰ ਲੈ ਕੇ ਅਨਾਜ ਮੰਡੀ ਵਿੱਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਵੱਲੋਂ ਔਰਤ ਕਰਜਾ ਅਜ਼ਾਦ ਰੈਲੀ ਦਾ ਆਯੋਜਨ ਕੀਤਾ ਗਿਆ।

ਬਰਨਾਲਾ: ਪੇਂਡੂ, ਸ਼ਹਿਰੀ ਔਰਤਾਂ ਅਤੇ ਗਰੀਬ ਪਰਿਵਾਰਾਂ ਸਿਰ ਚੜ੍ਹੇ ਸਰਕਾਰੀ ਅਤੇ ਪ੍ਰਾਈਵੇਟ ਕਰਜ਼ੇ (Public and private loans) ਦੀ ਮੁਆਫ਼ੀ ਨੂੰ ਲੈ ਕੇ ਅਨਾਜ ਮੰਡੀ ਵਿੱਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਵੱਲੋਂ ਔਰਤ ਕਰਜਾ ਅਜ਼ਾਦ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਫਾਇਨੇਂਸ ਕੰਪਨੀਆਂ (Private finance companies) ਦੇ ਕਰਜ਼ ਤੋਂ ਪੀੜਤ ਹਜ਼ਾਰਾਂ ਔਰਤਾਂ ਨੇ ਹਿੱਸਾ ਲਿਆ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ (Government of Punjab) ਤੋਂ ਪੂਰਨ ਕਰਜ਼ ਮੁਆਫ਼ੀ ਦੀ ਮੰਗ ਕੀਤੀ ਹੈ।

ਇਸ ਮੌਕੇ ਵੱਡੀ ਗਿਣਤੀ ਵਿੱਚ ਇੱਕਠੇ ਹੋਏ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਤੇ ਕੇਂਦਰ ਸਰਕਾਰ (Punjab and Central Government) ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਉੱਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪੰਜਾਬ ਪ੍ਰਧਾਨ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਕਦੇ ਵੀ ਕਿਸੇ ਵੀ ਸਰਕਾਰ ਨੇ ਗਰੀਬਾਂ ਦਾ ਕੋਈ ਵਿਕਾਸ ਨਹੀਂ ਕੀਤਾ।

ਔਰਤਾਂ ਦੇ ਕਰਜ਼ ਮੁਆਫ਼ੀ ਲਈ ਪੰਜਾਬ ਸਰਕਾਰ ਖ਼ਿਲਾਫ਼ ਰੈਲੀ

ਇਸ ਮੌਕੇ ਇਨ੍ਹਾਂ ਨੇ ਪੰਜਾਬ ਸਰਕਾਰ ‘ਤੇ ਵੀ ਨਿਸ਼ਾਨੇ ਸਾਧੇ ਕਿਹਾ ਕਿ 2017 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਤੇ ਪ੍ਰਾਈਵੇਟ ਕਰਜ਼ ਮੁਆਫ਼ੀ ਦਾ ਵੀ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ, ਪਰ ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲ ਪੂਰੇ ਹੋਣ ਤੋਂ ਬਾਅਦ ਵੀ ਪੰਜਾਬ ਸਰਕਾਰ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੀ।

ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਨੇ ਵੱਡੇ-ਵੱਡੇ ਕਾਰੋਬਾਰੀਆਂ ਅਤੇ ਇੰਡਸਟਰੀਜ ਦਾ ਕਰਜ਼ਾ ਮੁਆਫ਼ ਕੀਤਾ ਹੈ, ਪਰ ਮਜ਼ਦੂਰਾਂ ਤੇ ਗਰੀਬਾਂ ਦਾ ਇੱਕ ਰੁਪਿਆ ਵੀ ਮੁਆਫ਼ ਨਹੀਂ ਕੀਤਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ, ਤਾਂ ਉਹ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਨਗੇ।

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਬੋਲਦਿਆ ਕਿਹਾ ਕਿ ਚਰਨਜੀਤ ਸਿੰਘ ਚੰਨੀ ਇੱਕ ਗਰੀਬ ਘਰ ਤੋਂ ਹਨ, ਅਤੇ ਉਹ ਗਰੀਬਾਂ ਦਾ ਦਰਦ ਬਹੁਤ ਚੰਗੀ ਤਰ੍ਹਾਂ ਸਮਝ ਦੇ ਹਨ। ਇਸ ਲਈ ਉਨ੍ਹਾਂ ਨੂੰ ਚਰਨਜੀਤ ਸਿੰਘ ਚੰਨੀ ਤੋਂ ਬਹੁਤ ਉਮੀਦ ਹੈ, ਕਿ ਉਹ ਉਨ੍ਹਾਂ ਦਾ ਸਾਰਾ ਕਰਜ਼ ਮੁਆਫ਼ ਕਰਨਗੇ।

ਇਹ ਵੀ ਪੜ੍ਹੋ:ਪਾਣੀਪਤ 'ਚ ਅੱਜ ਕਿਸਾਨਾਂ ਦੀ ਮਹਾਪੰਚਾਇਤ, ਰਾਕੇਸ਼ ਟਿਕੈਤ ਵੀ ਹੋਣਗੇ ਸ਼ਾਮਲ

ETV Bharat Logo

Copyright © 2024 Ushodaya Enterprises Pvt. Ltd., All Rights Reserved.