ETV Bharat / state

Justice For The Blasphemy: ਧਾਰਮਿਕ ਜਥੇਬੰਦੀਆਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ, ਸਰਕਾਰ 'ਤੇ ਬੇਅਦਬੀ ਦਾ ਇਨਸਾਫ਼ ਨਾ ਦੇਣ ਦਾ ਇਲਜ਼ਾਮ

author img

By ETV Bharat Punjabi Team

Published : Sep 1, 2023, 7:33 PM IST

Religious organizations in Barnala announced a protest against the Punjab government for justice for the blasphemy
ਧਾਰਮਿਕ ਜਥੇਬੰਦੀਆਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ

2015 ਵਿੱਚ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਮਗਰੋਂ ਪਵਿੱਤਰ ਅੰਗ ਪਾੜ ਕੇ ਪਿੰਡ ਬਰਗਾੜੀ ਦੀਆਂ ਗਲੀਆਂ ਵਿੱਚ ਖਿਲਾਰੇ ਗਏ ਸਨ,ਬੇਅਦਬੀ ਨਾਲ ਸਬੰਧਿਤ ਹੋਰ ਵੀ ਕਈ ਮਾਮਲੇ ਹੋਏ ਪਰ ਪੰਜਾਬ ਸਰਕਾਰ ਨੇ ਇਨਸਾਫ਼ ਨਹੀਂ ਦਿੱਤਾ। ਧਾਰਮਿਕ ਜਥੇਬੰਦੀਆਂ ਨੇ ਬਰਨਾਲਾ ਵਿੱਚ ਇਕੱਤਰਤਾ ਕਰਕੇ ਸਰਕਾਰ ਵਿਰੁੱਧ ਇਨਸਾਫ਼ ਲਈ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਹੈ।

ਧਾਰਮਿਕ ਜਥੇਬੰਦੀਆਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ

ਬਰਨਾਲਾ: ਸਿੱਖ ਜੱਥੇਬੰਦੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਤਿੰਨ ਘਟਨਾਵਾਂ ਬਾਰੇ ਇਨਸਾਫ ਦੇਣ ਦਾ ਵਾਅਦਾ ਪੂਰਾ ਨਾ ਕਰਨ ਦੇ ਰੋਸ ਵਜੋਂ ਸੂਬਾ ਸਰਕਾਰ ਵਿਰੁੱਧ ਸੰਘਰਸ਼ ਕਰਨ ਦਾ ਫ਼ੈਸਲਾ ਕੀਤਾ ਹੈ। ਜਿਸ ਤਹਿਤ ਸਿੱਖ ਜਥੇਬੰਦੀਆਂ ਨੇ 6 ਸਤੰਬਰ ਤੋਂ ਪੰਜਾਬ ਸਰਕਾਰ ਦੇ ਖਿਲਾਫ ਬਰਨਾਲਾ ਦੀ ਧਨੌਲਾ ਦੀ ਅਨਾਜ ਮੰਡੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਵਿਚਲੀ ਕੋਨੀ ਤੱਕ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਬਰਨਾਲਾ ਵਿਖੇ ਦਮਦਮੀ ਟਕਸਾਲ ਦੇ ਆਗੂ ਜਥੇਦਾਰ ਅਮਰੀਕ ਸਿੰਘ ਅਜਨਾਲਾ ਵੱਲੋਂ ਕੀਤਾ ਗਿਆ।



ਗਾਇਬ ਕੀਤੇ 328 ਸਰੂਪਾਂ ਬਾਰੇ ਕੋਈ ਜਾਣਕਾਰੀ ਨਹੀਂ: ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਪਹਿਲਾਂ 2015 ਵਿੱਚ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਕੇ ਉਸ ਦੇ ਅੰਗ ਫਾੜ ਕੇ ਪਿੰਡ ਬਰਗਾੜੀ ਦੀਆਂ ਗਲੀਆਂ ਵਿੱਚ ਖਿਲਾਰੇ ਗਏ। ਉਹਨਾਂ ਕਿਹਾ ਕਿ ਫਾੜੇ ਗਏ ਅੰਗ ਤਾਂ ਮਿਲ ਗਏ, ਪਰ ਉਹ ਕਿੱਥੇ ਹਨ, ਇਸ ਬਾਰੇ ਕੋਈ ਥਹੁ ਪਤਾ ਨਹੀਂ ਹੈ। ਉਧਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਾਇਬ ਕੀਤੇ 328 ਸਰੂਪਾਂ ਬਾਰੇ ਕੋਈ ਜਾਣਕਾਰੀ ਨਹੀਂ ਹੈ। ਇਸ ਤੋਂ ਇਲਾਵਾ ਪਟਿਆਲਾ ਨੇੜੇ ਪਿੰਡ ਕਲਿਆਣ ਦੇ ਅਰਦਾਸਪੁਰ ਗੁਰਦੁਆਰਾ ਤੋਂ ਗਾਇਬ ਹੋਏ ਸਰੂਪ ਦਾ ਵੀ ਕੋਈ ਬਹੁ ਪਤਾ ਨਹੀਂ ਲੱਗ ਰਿਹਾ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਬਣਾਉਣ ਸਮੇਂ ਉਹਨਾਂ ਨਾਲ ਵਾਅਦਾ ਕੀਤਾ ਸੀ ਕਿ ਤਿੰਨ ਮਹੀਨਿਆਂ ਵਿੱਚ ਸਰੂਪ ਲੱਭ ਲਏ ਜਾਣਗੇ, ਪਰ ਹੁਣ 14 ਮਹੀਨੇ ਬੀਤ ਗਏ ਹਨ, ਭਗਵੰਤ ਸਰਕਾਰ ਨੇ ਕੋਈ ਇਨਸਾਫ ਨਹੀਂ ਦਿੱਤਾ।

ਵਿਸ਼ਵਾਸ਼ਘਾਤ ਕਰਨ ਦੇ ਇਲਜ਼ਾਮ: ਜਥੇਦਾਰ ਅਜਨਾਲਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵਿਸ਼ਵਾਸ਼ਘਾਤ ਕਰਨ ਦੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਇਸ ਨੂੰ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਧਾਰਮਿਕ ਮੁੱਦਿਆਂ 'ਤੇ ਰਾਜਨੀਤੀ ਕਰਨ ਵਾਲਿਆਂ ਦਾ ਹੋਰ ਬਾਦਲ, ਕੈਪਟਨ ਤੇ ਚੰਨੀ ਵਰਗਾ ਹੁੰਦਾ ਹੈ। ਜਥੇਦਾਰ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ 6 ਸਤੰਬਰ ਦਾ ਰੋਸ ਮਾਰਚ ਧਾਰਮਿਕ ਜਥੇਬੰਦੀਆਂ ਵੱਲੋਂ ਕੀਤਾ ਜਾਣਾ ਹੈ। ਉਹਨਾਂ ਕਿਹਾ ਕਿ ਇਹ ਰੋਸ ਮਾਰਚ ਤਾਂ ਸੁੱਤੀ ਸਰਕਾਰ ਨੂੰ ਜਗਾਉਣ ਲਈ ਹੈ, ਪਰ ਜੇਕਰ ਸਰਕਾਰ ਹੁਣ ਵੀ ਜਾਗਦੀ ਤਾਂ ਫਿਰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਪੱਕਾ ਘਿਰਾਓ ਅਤੇ ਪੰਜਾਬ ਵਿੱਚ ਜਿੱਥੇ ਵੀ ਮੁੱਖ ਮੰਤਰੀ ਜਾਵੇਗਾ, ਉੱਥੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਉਹਨਾਂ ਦੇ ਨਾਲ ਬਾਬਾ ਰੇਸ਼ਮ ਸਿੰਘ ਖੁਖਰਾਣਾ, ਬਾਬਾ ਚਮਕੌਰ ਸਿੰਘ, ਗਿਆਨੀ ਹਰਪ੍ਰੀਤ ਸਿੰਘ ਜੋਗੇਵਾਲਾ, ਮੇਜਰ ਸਿੰਘ, ਉਂਕਾਰ ਸਿੰਘ ਬਰਾੜ ਭਦੌੜ, ਬਾਬਾ ਸੁਖਪ੍ਰੀਤ ਸਿੰਘ ਰਾਜੇਆਣਾ, ਊਧਮ ਸਿੰਘ ਕਲਕੱਤਾ, ਭਾਈ ਅਮਰੀਕ ਸਿੰਘ ਜੀਰਾ, ਕੁਲਵੰਤ ਸਿੰਘ ਗਾਦੜੀਵਾਲਾ, ਗਿਆਨੀ ਪਰਮਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ ਖਾਲਸਾ ਆਦਿ ਵੀ ਹਾਜਰ ਸਨ।


ETV Bharat Logo

Copyright © 2024 Ushodaya Enterprises Pvt. Ltd., All Rights Reserved.