ETV Bharat / state

Barnala Farmer News: ਸੁਸਾਇਟੀ ਗਬਨ ਮਾਮਲਾ, ਕਿਸਾਨ ਜੱਥੇਬੰਦੀਆਂ ਵੱਲੋਂ 19 ਸਤੰਬਰ ਨੂੰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ਘੇਰਨ ਦਾ ਐਲਾਨ

author img

By ETV Bharat Punjabi Team

Published : Sep 17, 2023, 7:00 AM IST

Society embezzlement case in Barnala
Society embezzlement case in Barnala

ਬਰਨਾਲਾ ਵਿੱਚ ਸੁਸਾਇਟੀ ਗਬਨ ਮਾਮਲੇ ਵਿੱਚ ਪੀੜਤਾ ਨੂੰ ਇਨਸਾਫ਼ ਨਾ ਮਿਲਣ ਕਾਰਨ ਕਿਸਾਨ ਜੱਥੇਬੰਦੀਆਂ ਨੇ 19 ਸਤੰਬਰ ਨੂੰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ਘੇਰਨ ਦਾ ਐਲਾਨ ਕੀਤਾ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਮੁਲਜ਼ਮਾਂ ਖਿਲਾਫ ਜਲਦ ਤੋਂ ਜਲਦ ਕਾਰਵਾਈ ਨਾ ਹੋਈ ਤਾਂ ਉਹ ਆਪਣਾ ਸੰਘਰਸ਼ ਹੋਰ ਵੀ ਤਿੱਖਾ ਕਰਨਗੇ।

ਬਰਨਾਲਾ: ਜ਼ਿਲ੍ਹੇ ਦੇ ਪਿੰਡ ਪੱਖੋਕੇ ਅਤੇ ਮੱਲ੍ਹੀਆਂ ਦੀ ਸਹਿਕਾਰੀ ਸਭਾ ਦੇ ਗਬਨ ਦਾ ਮਾਮਲਾ ਅਜੇ ਵੀ ਗਰਮਾਇਆ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਕਾਦੀਆਂ ਅਤੇ ਪੀੜਤ ਲੋਕਾਂ ਵਲੋਂ ਗਬਨ ਮਾਮਲੇ ਦੇ ਇਨਸਾਫ਼ ਦੀ ਮੰਗ ਨੂੰ ਲੈ ਕੇ ਪਿਛਲੇ 31 ਦਿਨਾਂ ਤੋਂ ਡੀਸੀ ਬਰਨਾਲਾ ਦੇ ਦਫ਼ਤਰ ਅੱਗੇ ਪੱਕਾ ਧਰਨਾ ਜਾਰੀ ਹੈ। ਹੁਣ ਇਸ ਮਾਮਲੇ ਵਿੱਚ ਧਰਨਾਕਾਰੀਆਂ ਨੇ ਸੰਘਰਸ਼ ਨੂੰ ਤੇਜ਼ ਅਤੇ ਤਿੱਖਾ ਕਰਨ ਲਈ ਆਮ ਆਦਮੀ ਪਾਰਟੀ ਦੇ ਹਲਕਾ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਘਰ ਨੂੰ ਘੇਰਨ ਦਾ ਐਲਾਨ ਕੀਤਾ ਹੈ।


ਸਰਕਾਰ ਤੇ ਪ੍ਰਸ਼ਾਸਨ ਨਹੀਂ ਕਰ ਰਿਹਾ ਕੋਈ ਕਾਰਵਾਈ: ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਉਗਰਾਹਾਂ ਦੇ ਜਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਸੁਖਦੇਵ ਸਿੰਘ ਭੋਤਨਾ ਬਲਾਕ ਪ੍ਰਧਾਨ ਸ਼ਹਿਣਾ ਅਤੇ ਦਰਸ਼ਨ ਸਿੰਘ ਚੀਮਾਂ ਨੇ ਕਿਹਾ ਕਿ ਪਿਛਲੇ ਡੇਢ ਸਾਲ ਤੋਂ ਪਿੰਡ ਪੱਖੋਕੇ ਤੇ ਮੱਲੀਆਂ ਦੀ ਸਾਂਝੀ ਕੋਅਪਰੇਟਿਵ ਸੁਸਾਇਟੀ ਵਿੱਚ ਸੈਕਟਰੀ ਵਲੋਂ ਨੂੰ ਲੈ ਕੇ ਸਰਕਾਰ ਤੇ ਪ੍ਰਸਾਸ਼ਨ ਵਲੋਂ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿ ਪੰਜਾਬ ਸਰਕਾਰ ਭ੍ਰਿਸਾਚਾਰ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਸੀ, ਪਰੰਤ਼ੂ ਡੇਢ ਸਾਲ ਤੋਂ ਸੁਸਾਇਟੀ ਵਿੱਚ ਹੋਏ ਕਰੋੜਾਂ ਰੁਪਏ ਦੇ ਗਬਨ ਦਾ ਇਨਸਾਫ ਦੇਣ ਦੀ ਬਜਾਏ ਪੰਜਾਬ ਸਰਕਾਰ ਇਸ ਗਬਨ ਮਾਮਲੇ ਵਿੱਚ ਲਿਪਤ ਸੈਕਟਰੀ, ਕੋਅਪਰੇਟਿਵ ਬੈਕ ਬ੍ਰਾਂਚ ਪੱਖੋ ਕੈਚੀਆਂ ਦੇ ਮੁਲਾਜਮਾਂ, ਸਹਿਕਾਰਤਾ ਵਿਭਾਗ ਅਤੇ ਆਡਿਟ ਵਿਭਾਗ ਦੇ ਕਰਮਚਾਰੀਆਂ ਨੂੰ ਬਚਾਅ ਰਹੀ ਹੈ।

ਮਾਮਲੇ ਨੂੰ ਰਫ਼ਾ-ਦਫ਼ਾ ਕਰਨਾ ਚਾਹੁੰਦਾ ਪ੍ਰਸ਼ਾਸਨ: ਉਹਨਾਂ ਕਿਹਾ ਪੰਜਾਬ ਸਰਕਾਰ ਅਤੇ ਸਹਿਕਾਰਤਾ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋ ਪੀੜਤ ਮੈਬਰਾਂ ਨੂੰ ਇਨਸਾਫ ਨਾ ਦੇ ਕੇ ਇਸ ਗ਼ਬਨ ਮਾਮਲੇ ਨੂੰ ਰਫਾ-ਦਫਾ ਕਰਨਾ ਚਾਹੁੰਦੀ ਹੈ। ਇਸ ਕਰਕੇ ਇੱਕ ਮਹੀਨੇ ਤੋਂ ਧਰਨੇ ਤੇ ਬੈਠੇ ਲੋਕਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ ਦਿੱਤਾ ਗਿਆ। ਜਿਸ ਕਰਕੇ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਬੀਤੇ ਦਿਨੀਂ ਉਹਨਾਂ ਨੇ ਬਰਨਾਲਾ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਬਰਨਾਲਾ ਦਫ਼ਤਰ ਦਾ ਘਿਰਾਉ ਕਰਕੇ ਪ੍ਰਦਰਸ਼ਨ ਕਰਨਾ ਪਿਆ ਸੀ। ਇਸਦੇ ਬਾਵਜੂਦ ਸਰਕਾਰ ਤੇ ਪ੍ਰਸ਼ਾਸ਼ਨ ਦੇ ਕੰਨਾਂ ਤੇ ਜੂੰ ਨਹੀਂ ਸਰਕੀ। ਜਿਸ ਕਰਕੇ ਹੁਣ ਉਹਨਾਂ ਨੇ ਪਿੰਡ ਪੱਖੋਕੇ ਦੇ ਵਿਧਾਨ ਸਭਾ ਹਲਕੇ ਮਹਿਲ ਕਲਾਂ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਘਰ ਦਾ ਘਿਰਾਉ ਕਰਨ ਦਾ ਪ੍ਰੋਗਰਾਮ ਬਣਾਇਆ ਹੈ।

19 ਸਤੰਬਰ ਨੂੰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ਘੇਰਨ ਦਾ ਐਲਾਨ: ਉਹਨਾਂ ਦੱਸਿਆ ਕਿ 19 ਸਤੰਬਰ ਨੂੰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪਿੰਡ ਪੰਡੋਰੀ ਵਿਚਲੀ ਰਿਹਾਇਸ਼ ਦਾ ਜੱਥੇਬੰਦੀ ਅਤੇ ਧਰਨਾਕਾਰੀ ਪਿੰਡ ਵਾਸੀਆਂ ਵਲੋਂ ਘਿਰਾਉ ਕਰਕੇ ਧਰਨਾ ਦਿੱਤਾ ਜਾਵੇਗਾ ਅਤੇ ਇਸ ਗਬਨ ਮਾਮਲੇ ਦੇ ਇਨਸਾਫ਼ ਦੀ ਮੰਗ ਕੀਤੀ ਜਾਵੇਗਾ। ਜੇਕਰ ਫਿਰ ਵੀ ਉਹਨਾਂ ਦੀ ਮੰਗ ਨਾ ਸੁਣੀ ਤਾਂ ਸੰਘਰਸ਼ ਹੋ ਮਘਾਇਆ ਜਾਵੇਗਾ। ਜਿਸ ਲਈ ਸਿੱਧੇ ਤੌਰ ਤੇ ਸਰਕਾਰ ਤੇ ਪ੍ਰਸਾ਼ਸ਼ਨ ਜਿੰਮੇਵਾਰ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.