ETV Bharat / state

ਕਬੱਡੀ ਨੂੰ ਲੈ ਕੇ ਸੁਖਬੀਰ ਬਾਦਲ ਨੇ ਕੀਤੀ 'ਆਪ' ਅਤੇ ਕਾਂਗਰਸ ਦੀ ਅਲੋਚਨਾ

author img

By ETV Bharat Punjabi Team

Published : Dec 2, 2023, 6:16 PM IST

Sukhbir Badal criticized 'AAP' and Congress: ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਰਨਾਲਾ ਜ਼ਿਲ੍ਹੇ ਦੇ ਪਿੰਡ ਅਸਪਾਲ ਕਲਾਂ ਕਬੱਡੀ ਟੂਰਨਾਮੈਂਟ ਦੇਖਣ ਪਹੁੰਚੇ। ਇਸ ਦੌਰਾਨ ਉਹਨਾਂ ਟੂਰਨਾਮੈਂਟ ਪ੍ਰਬੰਧਕਾਂ ਦੇ ਕਬੱਡੀ ਦੇ ਉਪਰਾਲੇ ਦੀ ਪ੍ਰਸ਼ੰਸ਼ਾ ਕੀਤੀ ਅਤੇ ਨਾਲ ਹੀ 'ਆਪ ਅਤੇ ਕਾਂਗਰਸ ਸਰਕਾਰ ਵੱਲੋਂ ਕਬੱਡੀ ਲਈ ਕੁੱਝ ਨਾ ਕੀਤੇ ਜਾਣ ਦੀ ਆਲੋਚਨਾ ਵੀ ਕੀਤੀ।

Sukhbir Badal criticized 'AAP' and Congress over Kabaddi in barnala
ਕਬੱਡੀ ਨੂੰ ਲੈ ਕੇ ਸੁਖਬੀਰ ਬਾਦਲ ਨੇ ਕੀਤੀ 'ਆਪ' ਅਤੇ ਕਾਂਗਰਸ ਦੀ ਅਲੋਚਨਾ

ਕਬੱਡੀ ਨੂੰ ਲੈ ਕੇ ਸੁਖਬੀਰ ਬਾਦਲ ਨੇ ਕੀਤੀ 'ਆਪ' ਅਤੇ ਕਾਂਗਰਸ ਦੀ ਅਲੋਚਨਾ

ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਰਨਾਲਾ ਪਹੁੰਚੇ, ਜਿੱਥੇ ਉਹਨਾਂ ਨੇ ਕਿਹਾ ਕਿ ਕਬੱਡੀ ਕੱਪਾਂ ਰਾਹੀਂ ਨੌਜਵਾਨ ਭੈੜੀ ਸੰਗਤ ਤੇ ਭੈੜੇ ਕੰਮਾਂ ਤੋਂ ਦੂਰ ਰਹਿੰਦੇ ਹਨ। ਉਨਾਂ ਖੇਡ ਗਰਾਊਂਡ ਵਿੱਚ ਖਿਡਾਰੀਆਂ ਦਾ ਹੌਸਲਾ ਅਫਜਾਈ ਵੀ ਕੀਤਾ। ਉੱਥੇ ਐਲਾਨ ਕਰਦੇ ਕਿਹਾ ਕਿ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਕਲੱਬਾਂ ਵੱਲੋਂ ਕਰਵਾਏ ਜਾ ਰਹੇ ਖੇਡ ਟੂਰਨਾਮੈਂਟ ਵਿੱਚ ਪੰਜਾਬ ਸਰਕਾਰ ਗਰਾਂਟਾਂ ਦਿਆ ਕਰੇਗੀ। ਖੇਡਾਂ ਹੀ ਜਵਾਨੀ ਨੂੰ ਬਚਾਅ ਸਕਦੀਆਂ ਹਨ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਵੱਧ ਤੋਂ ਵੱਧ ਸਹੂਲਤਾਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਸਨ।

ਕੱਬਡੀ ਦੀ ਖੇਡ ਦਾ ਬਿੱਠਾ ਦਿੱਤਾ ਭਠਾ: ਉਹਨਾਂ ਕਿਹਾ ਕਿ ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਜਿੰਮਾ ਖੇਡ ਕਿੱਟਾਂ ਦਿੱਤੀਆਂ ਗਈਆਂ ਸਨ। ਪਿੰਡਾਂ ਵਿੱਚ ਕਬੱਡੀ ਖੇਡ ਖੇਡੀ ਜਾਂਦੀ ਸੀ, ਜਿਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਮਾਂ ਖੇਡ ਕਬੱਡੀ ਅਤੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਵਰਲਡ ਕਬੱਡੀ ਕੱਪ ਕਰਵਾਏ ਗਏ ਸਨ। ਪਰ ਅਫਸੋਸ ਦੀ ਗੱਲ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਚਲਾਈਆਂ ਗਈਆਂ ਖੇਡ ਨੀਤੀਆਂ ਬੰਦ ਹੋ ਗਈਆਂ ਹਨ। ਉਹਨਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵੀ ਬੋਲਦੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਆਪਣੀ ਸਰਕਾਰ ਸਮੇਂ ਸਭ ਕੁਝ ਬੰਦ ਕਰ ਦਿੱਤਾ। ਉੱਥੇ ਆਮ ਆਦਮੀ ਪਾਰਟੀ ਦੀ ਬਦਲਾਵ ਵਾਲੀ ਸਰਕਾਰ ਨੇ ਤਾਂ ਪੰਜਾਬ ਦਾ ਭੱਠਾ ਹੀ ਬਿਠਾ ਦਿੱਤਾ।

ਚੋਣਾਂ ਲਈ ਤਿਆਰ ਬਰ ਤਿਆਰ ਸ਼੍ਰੋਮਣੀ ਅਕਾਲੀ ਦਲ: ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਆਉਣ ਵਾਲੀਆਂ ਚੋਣਾਂ ਤੇ ਬੋਲਦੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਹਰ ਵਰਕਰ ਚੋਣਾਂ ਲਈ ਤਿਆਰ ਬਰ ਤਿਆਰ ਰਹਿੰਦਾ ਹੈ। ਇਸ ਮੌਕੇ ਉਹਨਾਂ ਨੇ ਪੰਜਾਬ ਦੇ ਸੀਨੀਅਰ ਅਕਾਲੀ ਲੀਡਰ ਵਿਨਰਜੀਤ ਸਿੰਘ ਗੋਲਡੀ, ਇਕਬਾਲ ਸਿੰਘ ਝੂੰਦਾ, ਸੰਤ ਬਾਬਾ ਟੇਕ ਸਿੰਘ ਧਨੋਲਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਭਦੋੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਇਸਤਰੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਜਸਵਿੰਦਰ ਕੌਰ ਸ਼ੇਰਗਿੱਲ ਵੀ ਮੌਜੂਦ ਰਹੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.