ETV Bharat / state

Protest Against Govt: ਪ੍ਰਾਈਵੇਟ ਏਡਿਡ ਕਾਲਜਾਂ ਦੇ ਅਧਿਆਪਕਾਂ ਨੇ ਕੰਮ ਬੰਦ ਕਰ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ

author img

By

Published : Feb 16, 2023, 9:58 AM IST

Teachers of private aided colleges protested against the government
ਪ੍ਰਾਈਵੇਟ ਏਡਿਡ ਕਾਲਜਾਂ ਦੇ ਅਧਿਆਪਕਾਂ ਨੇ ਕੰਮ ਬੰਦ ਕਰ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ

ਪ੍ਰਾਈਵੈਟ ਕਾਲਜਾਂ ਦੀਆਂ ਜਥੇਬੰਦੀਆਂ ਦੀ ਸਾਂਝੀ ਐਕਸ਼ਨ ਕਮੇਟੀ (ਜੇਏਸੀ) ਦੇ ਸੱਦੇ ’ਤੇ ਅੱਜ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਏਡਿਡ ਕਾਲਜਾਂ ਦੇ ਅਧਿਆਪਕਾਂ ਵਲੋਂ ਆਪੋ ਆਪਣਾ ਕੰਮ ਬੰਦ ਕਰ ਕੇ ਸਰਕਾਰ ਵਿਰੁੱਧ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਗਿਆ।

ਪ੍ਰਾਈਵੇਟ ਏਡਿਡ ਕਾਲਜਾਂ ਦੇ ਅਧਿਆਪਕਾਂ ਨੇ ਕੰਮ ਬੰਦ ਕਰ ਕੇ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ

ਬਰਨਾਲਾ : ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਬਰਨਾਲਾ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਏਡਿਡ ਕਾਲਜਾਂ ਦੇ ਅਧਿਆਪਕਾਂ ਨੇ ਕੰਮ ਬੰਦ ਕਰ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਮੰਗਾਂ ਨੂੰ ਲੈ ਕੇ ਗੈਰ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ,­ ਪ੍ਰਿੰਸੀਪਲ ਐਸੋਸੀਏਸ਼ਨ­, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ ਅਤੇ ਅਨ-ਏਡਿਡ ਪ੍ਰਾਈਵੈਟ ਕਾਲਜਾਂ ਦੀਆਂ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।


ਇਸ ਸਬੰਧੀ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਬਰਨਾਲਾ- ਗੈਰ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ,­ ਪ੍ਰਿੰਸੀਪਲ ਐਸੋਸੀਏਸ਼ਨ­, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ ਅਤੇ ਅਨ-ਏਡਿਡ ਪ੍ਰਾਈਵੇਟ ਕਾਲਜਾਂ ਦੀਆਂ ਜਥੇਬੰਦੀਆਂ ਦੀ ਸਾਂਝੀ ਐਕਸ਼ਨ ਕਮੇਟੀ (ਜੇਏਸੀ) ਦੇ ਸੱਦੇ ’ਤੇ ਅੱਜ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਏਡਿਡ ਕਾਲਜਾਂ ਦੇ ਅਧਿਆਪਕਾਂ ਵਲੋਂ ਆਪੋ ਆਪਣਾ ਕੰਮ ਬੰਦ ਕਰ ਕੇ ਸਰਕਾਰ ਵਿਰੁੱਧ ਧਰਨਾ ਦੇ ਕੇ ਪ੍ਰਦਰਸ਼ਨ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਪੰਜਾਬ ਤੇ ਕੇਂਦਰ ਸਰਕਾਰ ਦੇ ਮਨਮਾਨੇ ਫ਼ੈਸਲਿਆਂ ਦੇ ਵਿਰੋਧ ਵਿਚ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : Tripura Election 2023: ਤ੍ਰਿਪੁਰਾ 'ਚ ਵੋਟਿੰਗ, 60 ਉਮੀਦਵਾਰਾਂ ਦੀ ਕਿਸਮਤ ਬਕਸੇ 'ਚ ਬੰਦ

ਅਗਲੇ ਸੈਸ਼ਨ ਤੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਲਾਗੂ ਕਰਨ ਦੀ ਯੋਜਨਾ ਜੋ ਕਿ ਇਕ ਨਿਜੀ ਕੰਪਨੀ ਰਾਹੀਂ ਲਾਗੂ ਕੀਤੀ ਜਾ ਰਹੀ ਹੈ। ਇਹ ਯੋਜਨਾ ਵਿਦਿਆਰਥੀਆਂ ਦੇ ਨਾਲ ਨਾਲ ਕਾਲਜਾਂ ਲਈ ਵੀ ਮਾਰੂ ਸਾਬਤ ਹੋਵੇਗੀ। 1979 ਤੋਂ ਚਲ ਰਹੀ ਸੇਵਾ ਮੁਕਤੀ ਦੀ ਉਮਰ 60 ਤੋਂ ਘਟਾਕੇ 58 ਸਾਲ ਕਰਨ­­­ ਅਤੇ­ ਗ੍ਰਾਂਟ 95 ਫੀਸਦੀ ਤੋਂ ਘਟਾਕੇ 75 ਫੀਸਦੀ ਕਰਨ ਦੇ ਖ਼ਿਲਾਫ਼ ਲੰਮੇਂ ਸਮੇਂ ਤੋਂ ਸੰਘਰਸ਼ ਚਲਾਇਆ ਜਾ ਰਿਹਾ ਹੈ। ਪਰ ਉੱਚ ਸਿੱਖਿਆ ਵਿਭਾਗ ਕਿਸੇ ਵੀ ਹਾਲਤ ਵਿਚ ਇਹਨਾਂ ਜਾਇਜ਼ ਮੰਗਾਂ ਨੂੰ ਮੰਨਣ ਲਈ ਤਿਆਰ ਨਹੀਂ ਹੈ।

ਯੂਨੀਅਨਾਂ ਵੱਲੋਂ ਸਰਕਾਰ ਦੇ ਹਰ ਸਮਰਥ ਵਿਭਾਗ ਨਾਲ ਗੱਲਬਾਤ ਕਰ ਕੇ ਇਨ੍ਹਾਂ ਵਧੀਕੀਆਂ ਨੂੰ ਦੂਰ ਕਰਨ ਦੀ ਚਾਰਾਜੋਈ ਹੁਣ ਤਕ ਫ਼ੇਲ ਹੀ ਹੋਈ ਹੈ। ਆਖੀਰ ਸਰਕਾਰ ਦੀ ਬੇਰੁੱਖੀ ਤੋਂ ਤੰਗ ਆ ਕੇ ਅਧਿਆਪਕ ਤੇ ਕਾਲਜ ਮੈਨੇਜਮੈਂਟ ਜੱਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ। ਇਸੇ ਤਹਿਤ ਅੱਜ ਦਾ ਪ੍ਰਦਰਸ਼ਨ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਸੰਘਰਸ਼ ਭਲਕੇ ਵੀ ਜਾਰੀ ਰਹੇਗਾ ਅਤੇ ਡੀਸੀ ਨੂੰ ਮੰਗ ਪੱਤਰ ਸੌਂਪੇ ਜਾਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.