ETV Bharat / state

ਬਰਨਾਲਾ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ, ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ

author img

By

Published : Jul 7, 2023, 5:10 PM IST

ਬਰਨਾਲਾ ਪੁਲਿਸ ਨੇ ਲੁੱਟਾਂਖੋਹਾਂ ਕਰਨ ਵਾਲੇ ਗਿਰੋਹ ਦੇ ਕੁੱਝ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਪੁਲਿਸ ਨੂੰ ਹਥਿਆਰ ਵੀ ਬਰਾਮਦ ਹੋਏ ਹਨ। ਪੁਲਿਸ ਨੇ ਪੰਜੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

The Barnala police arrested the robbery gang
ਬਰਨਾਲਾ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ, ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ

ਲੁੱਟ ਖੋਹ ਕਰਨ ਵਾਲੇ ਗਿਰੋਹ ਬਾਰੇ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਸਤਵੀਰ ਸਿੰਘ।


ਬਰਨਾਲਾ : ਬਰਨਾਲਾ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਇਕ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕੀਤਾ ਹੈ। ਇਹਨਾਂ ਤੋਂ ਪੁਲਿਸ ਨੇ ਇੱਕ 12 ਬੋਰ ਦੇਸੀ ਪਿਸਤੌਲ, ਪੰਜ 12 ਬੋਰ ਅਣਚੱਲੇ ਕਾਰਤੂਸ, ਇੱਕ ਬੇਸਬਾਲ, ਇੱਕ ਚੋਰੀ ਦੀ ਕਾਰ ਤੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਮੌਕੇ ਮੁਲਜ਼ਮ ਪੈਟਰੋਲ ਪੰਪ, ਸ਼ਰਾਬ ਦੇ ਠੇਕੇ ਅਤੇ ਰਾਹਗੀਰਾਂ ਨੂੰ ਲੁੱਟਣ ਦਾ ਕੰਮ ਕਰਦੇ ਹਨ। ਪੁਲਿਸ ਨੇ ਪੰਜੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਮੁਲਜ਼ਮ ਕੀਤੇ ਪੁਲਿਸ ਨੇ ਕਾਬੂ : ਡੀਐਸਪੀ ਸਤਵੀਰ ਸਿੰਘ ਨੇ ਦੱਸਿਆ ਕਿ ਬਰਨਾਲਾ ਪੁਲਿਸ ਵੱਲੋਂ ਗੁਪਤ ਸੂਚਨਾ ਮਿਲੀ ਸੀ ਕਿ ਇੰਦਰਜੀਤ ਸਿੰਘ ਉਰਫ਼ ਬਿੰਦੀ ਪੁੱਤਰ ਪਰਗਟ ਸਿੰਘ, ਕੁਲਵਿੰਦਰ ਸਿੰਘ ਉਰਫ ਬੱਬੂ ਪੁੱਤਰ ਗੁਲਜਾਰ ਸਿੰਘ, ਗੁਰਵਿੰਦਰ ਸਿੰਘ ਉਰਫ ਠੇਲਾ ਪੁੱਤਰ ਭੋਲਾ ਸਿੰਘ, ਰਵੀ ਸਿੰਘ ਪੁੱਤਰ ਮੇਲਾ ਸਿੰਘ ਵਾਸੀ ਚਾਉਕੇ ਜ਼ਿਲ੍ਹਾ ਬਠਿੰਡਾ ਅਤੇ ਲਵਪ੍ਰੀਤ ਸਿੰਘ ਉਰਫ ਲਵੀ ਪੁੱਤਰ ਭੋਲਾ ਸਿੰਘ ਵਾਸੀ ਕ੍ਰਿਪਾਲ ਸਿੰਘ ਵਾਲਾ ਜ਼ਿਲ੍ਹਾ ਬਰਨਾਲਾ ਨੇ ਮਿਲਕੇ ਇਕ ਗੈਂਗ ਬਣਾਇਆ ਹੋਇਆ ਹੈ, ਜਿੰਨ੍ਹਾਂ ਪਾਸ ਨਜ਼ਾਇਜ਼ ਅਸਲ੍ਹਾ, ਮਾਰੂ ਹਥਿਆਰ ਅਤੇ ਚੋਰੀ ਕੀਤੇ ਵਹੀਕਲ ਹਨ, ਜੋ ਪੈਟਰੋਲ ਪੰਪ, ਸ਼ਰਾਬ ਦੇ ਠੇਕੇ ਅਤੇ ਰਾਹਗੀਰਾਂ ਨੂੰ ਲੁੱਟਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ।

ਇਸੇ ਤਹਿਤ ਇਹ ਆਪਣੀ ਕਾਰ ਅਤੇ ਮੋਟਰਸਾਇਕਲ 'ਤੇ ਸਵਾਰ ਹੋ ਕੇ ਕਿਸੇ ਅਜਿਹੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ। ਇਹਨਾਂ ਨੂੰ ਪੁਲਿਸ ਨੇ ਕਾਬੂ ਕਰਕੇ ਇਹਨਾਂ ਦੇ ਕਬਜ਼ੇ ਵਿਚੋਂ ਇਕ ਦੇਸੀ ਪਿਸਤੌਲ 12 ਬੋਰ, ਪੰਜ ਕਾਰਤੂਸ ਜਿੰਦਾ 12 ਬੋਰ, ਇੱਕ ਬੇਸਬਾਲ, ਇੱਕ ਕਾਰ ਹਾਂਡਾ ਸਿਟੀ, 03 ਮੋਟਰਸਾਈਕਲ ਬਰਾਮਦ ਕੀਤੇ ਹਨ।

ਉਹਨਾਂ ਦੱਸਿਆ ਕਿ ਪੁੱਛ-ਗਿੱਛ ਦੌਰਾਨ ਦੋਸ਼ੀਆ ਨੇ ਮੰਨਿਆ ਕਿ ਇਹ ਕਾਰ ਉਹਨਾਂ ਨੇ ਪਟਿਆਲਾ ਤੋਂ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਚੋਰੀ ਕੀਤੀ ਸੀ। ਜਿਸਦੇ ਸਬੰਧ ਵਿੱਚ ਨਾ-ਮਾਲੂਮ ਵਿਅਕਤੀਆਂ ਖ਼ਿਲਾਫ਼ ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਮਾਣਯੋਗ ਅਦਾਲਤ ਪਾਸੋਂ ਦੋਸ਼ੀਆਂ ਦਾ 2 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਦੀ ਪੁਲਿਸ ਵੱਲੋਂ ਤਫ਼ਤਸ਼ੀ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.