ETV Bharat / state

Barnala News : ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਨਗਰ ਕੌਂਸਲ ਪ੍ਰਸ਼ਾਸਨ ’ਤੇ ਧੱਕੇਸ਼ਾਹੀ ਦੇ ਲਾਏ ਇਲਜਾਮ

author img

By

Published : Aug 11, 2023, 4:03 PM IST

ਆਪਣੀਆਂ ਮੰਗਾਂ ਨੂੰ ਲੈਕੇ ਬਰਨਾਲਾ ਦੇ ਸਾਂਝਾ ਆਸਰਾ ਵੈਲਫੇਅਰ ਸੋਸਾਇਟੀ ਦੇ ਮੈਂਬਰਾਂ ਵੱਲੋਂ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਸਾਡੇ ਨਾਲ ਨਿਗਲ ਕੌਂਸਲ ਪ੍ਰਧਾਨ ਧੱਕਾ ਕਰ ਰਿਹਾ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

The members of the common shelter welfare society accused the municipal council administration of bullying
Barnala News : ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਨਗਰ ਕੌਂਸਲ ਪ੍ਰਸ਼ਾਸਨ ’ਤੇ ਧੱਕੇਸ਼ਾਹੀ ਦੇ ਲਾਏ ਦੋਸ਼

ਬਰਨਾਲਾ:ਬਰਨਾਲਾ ਦੇ ਸਾਂਝਾ ਆਸਰਾ ਵੈਲਫੇਅਰ ਸੋਸਾਇਟੀ ਦੇ ਮੈਂਬਰਾਂ ਵੱਲੋਂ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਨਗਰ ਕੌਂਸਲ ਪ੍ਰਸ਼ਾਸਨ ’ਤੇ ਧੱਕੇਸ਼ਾਹੀ ਦਾ ਦੋਸ਼ ਲਾਇਆ। ਇਸ ਮੌਕੇ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਂਝਾ ਆਸਰਾ ਦੇ ਸੀਨੀਅਰ ਮੈਂਬਰ ਬਿੱਟੂ ਦੀਵਾਨਾ, ਭੁਪਿੰਦਰ ਜਲੂਰ ਨੇ ਦੱਸਿਆ ਕਿ ਉਹ ਪਿਛਲੇ 20 ਸਾਲਾਂ ਤੋਂ ਸਿਵਲ ਹਸਪਤਾਲ ਨੇੜੇ ਸਾਂਝਾ ਆਸਰਾ ਨਾਂ ਦੀ ਸੰਸਥਾ ਦੇ ਨਾਂ ’ਤੇ ਲੋਕਾਂ ਨੂੰ ਸਸਤੇ ਭਾਅ ’ਤੇ ਡਾਕਟਰੀ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਜਿਸ ਦੀ ਰੋਜ਼ਾਨਾ ਲਗਭਗ 2 ਹਜ਼ਾਰ ਲੋਕ ਲਾਭ ਲੈਂਦੇ ਹਨ। ਇੱਥੇ ਹਰ ਤਰ੍ਹਾਂ ਦੇ ਖੂਨ ਦੇ ਟੈਸਟ, ਐਕਸਰੇ ਅਤੇ ਹੋਰ ਤਰੀਕੇ ਦਿੱਤੇ ਜਾ ਰਹੇ ਹਨ।

ਲੋਕਾਂ ਨੂੰ ਨਿੱਜੀ ਦੁਕਾਨਾਂ 'ਤੇ ਲੁੱਟਣ ਲਈ ਮਜਬੂਰ ਕੀਤਾ ਜਾ ਸਕੇ: ਇਨ੍ਹਾਂ ਦੀਆਂ ਕੀਮਤਾਂ ਸਰਕਾਰੀ ਰੇਟਾਂ ਤੋਂ ਘੱਟ ਹਨ। ਕਰੀਬ 20 ਸਾਲ ਪਹਿਲਾਂ ਉਨ੍ਹਾਂ ਸਿਵਲ ਹਸਪਤਾਲ ਬਰਨਾਲਾ ਨੇੜੇ ਨਗਰ ਕੌਂਸਲ ਦੀ ਜ਼ਮੀਨ ’ਤੇ ਇਹ ਕੰਮ ਸ਼ੁਰੂ ਕੀਤਾ ਸੀ। ਪਰ ਹੁਣ ਇਸ ਲੈਬ ਨੂੰ ਨਗਰ ਕੌਂਸਲ ਵੱਲੋਂ ਇੱਕ ਸਾਜ਼ਿਸ਼ ਤਹਿਤ ਬੰਦ ਕੀਤਾ ਜਾ ਰਿਹਾ ਹੈ,ਤਾਂ ਜੋ ਆਮ ਲੋਕਾਂ ਨੂੰ ਨਿੱਜੀ ਦੁਕਾਨਾਂ 'ਤੇ ਲੁੱਟਣ ਲਈ ਮਜਬੂਰ ਕੀਤਾ ਜਾ ਸਕੇ। ਕਿਉਂਕਿ ਉਹ ਜੋ ਟੈਸਟ 20 ਰੁਪਏ ਵਿੱਚ ਕਰਦੇ ਹਨ, ਉਹ ਕਿਤੇ ਹੋਰ 50 ਰੁਪਏ ਵਿੱਚ ਉਪਲਬਧ ਹਨ। ਉਹ ਇਸ ਵਿਰੁੱਧ ਆਵਾਜ਼ ਉਠਾ ਰਿਹਾ ਹੈ। ਇਸ ਸਬੰਧੀ ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਨੇ ਕਿਹਾ ਇਹ ਮਤਾ ਵਿਚਾਰ ਅਧੀਨ ਆਇਆ ਸੀ ਲੇਕਿਨ ਪਾਸ ਨਹੀਂ ਕੀਤਾ ਗਿਆ।ਸਾਂਝਾ ਆਸਰਾ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਨਗਰ ਕੌਂਸਲ ਤੇ ਦੋਸ਼ ਲਗਾਇਆ। ਪਰ ਨਗਰ ਕੌਂਸਲ ਦੇ ਅਧਿਕਾਰੀਆਂ ਨੇ ਕਿਹਾ ਕਿ ਐਸਾ ਨਹੀਂ ਕੀਤਾ ਜਾ ਰਿਹਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.