ETV Bharat / state

ਲੋਨ ਕੰਪਨੀ ਦੇ ਮੁਲਾਜ਼ਮਾਂ ਨੇ ਰਚੀ ਲੁੱਟ ਦੀ ਝੂਠੀ ਕਹਾਣੀ, ਪੁਲਿਸ ਜਾਂਚ ਵਿੱਚ ਸਚਾਈ ਆਈ ਸਾਹਮਣੇ, ਪਰਚਾ ਦਰਜ

author img

By

Published : Aug 21, 2023, 12:02 PM IST

ਬਰਨਾਲਾ ਵਿੱਚ ਮਹਿਲਾਵਾਂ ਨੂੰ ਲੋਨ ਦੇਣ ਵਾਲੀ ਕੰਪਨੀ ਦੇ ਕੁਨੈਕਸ਼ਨ ਕਰਨ ਵਾਲੇ ਮੁਲਜ਼ਮਾਂ ਨੇ ਉਨ੍ਹਾਂ ਨਾਲ ਲੁੱਟ ਦੀ ਫਰਜ਼ੀ ਵਾਰਦਾਤ ਰਚ ਕੇ ਚੋਖਾ ਮੁਨਾਫਾ ਕਮਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਅਤੇ ਕੰਪਨੀ ਨੂੰ ਧੋਖੇ ਦੇਣ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਏ ਗਏ ਹਨ।

The police arrested the employees who hatched a false conspiracy of robbery in Barnala
ਲੋਨ ਕੰਪਨੀ ਦੇ ਮੁਲਾਜ਼ਮਾਂ ਨੇ ਰਚੀ ਲੁੱਟ ਦੀ ਝੂਠੀ ਕਹਾਣੀ, ਪੁਲਿਸ ਜਾਂਚ ਵਿੱਚ ਸਚਾਈ ਆਈ ਸਾਹਮਣੇ, ਪਰਚਾ ਦਰਜ

ਬਰਨਾਲਾ: ਔਰਤਾਂ ਦੇ ਗਰੁੱਪਾ ਨੂੰ ਕਰਜ਼ਾ ਦੇਣ ਵਾਲੀ ਕੰਪਨੀ ਦੇ ਕੁਲੈਕਸ਼ਨ ਸਟਾਫ਼ ਨੇ ਉਨ੍ਹਾਂ ਨਾਲ ਲੁੱਟ ਦੀ ਝੂਠੀ ਕਹਾਣੀ ਬਣਾ ਕੇ ਕੰਪਨੀ ਅਤੇ ਪੁਲਿਸ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਦੀ ਤਫਤੀਸ਼ ਵਿੱਚ ਇਨ੍ਹਾਂ ਦੀ ਧੋਖਾਧੜੀ ਦਾ ਪਰਦਾਫਾਸ਼ ਹੋ ਗਿਆ। ਪੁਲਿਸ ਨੇ ਰਕਮ ਵਸੂਲਣ ਲਈ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੇ ਨਾਲ ਇਸ ਸਾਜ਼ਿਸ਼ ਵਿੱਚ ਕੁਝ ਅਣਪਛਾਤੇ ਲੋਕ ਵੀ ਸ਼ਾਮਲ ਸਨ, ਫਿਲਹਾਲ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਕਤ ਮੁਲਜ਼ਮਾਂ ਨੂੰ ਵੀ ਜਲਦ ਤੋਂ ਜਲਦ ਕਾਬੂ ਕਰ ਲਿਆ ਜਾਵੇਗਾ।

ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ: ਇਸ ਸਬੰਧੀ ਥਾਣਾ ਸਿਟੀ ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ। ਸਿਟੀ ਪੁਲਿਸ ਸਟੇਸ਼ਨ ਦੇ ਐੱਸਐੱਚਓ ਬਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਭਿਸ਼ੇਕ ਸ਼ਰਮਾ ਏਰੀਆ ਮੈਨੇਜਰ ਸਤੀਨ ਕ੍ਰੈਡਿਟ ਕੇਅਰ ਲਿਮਟਿਡ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਮੁਲਾਜ਼ਮ ਜਗਜੀਤ ਸਿੰਘ, ਜਸਕਰਨ ਸਿੰਘ ਅਤੇ ਉਨ੍ਹਾਂ ਦੇ ਹੋਰ ਸਾਥੀ ਬਸੰਤ ਸਿੰਘ ਅਤੇ ਦੋ ਹੋਰ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਉਸ ਨੇ ਦੱਸਿਆ ਕਿ ਮੁਲਜ਼ਮ ਜਗਜੀਤ ਸਿੰਘ ਅਤੇ ਜਸਕਰਨ ਸਿੰਘ ਉਸ ਦੀ ਕੰਪਨੀ ਵਿੱਚ ਕੰਮ ਕਰਦੇ ਹਨ। ਉਹ ਔਰਤਾਂ ਦੇ ਸਮੂਹਾਂ ਨੂੰ ਕਰਜ਼ਾ ਦੇਣ ਦਾ ਕੰਮ ਕਰਦਾ ਹੈ ਅਤੇ ਹਰ ਮਹੀਨੇ ਉਨ੍ਹਾਂ ਤੋਂ ਕਿਸ਼ਤਾਂ ਲੈਂਦਾ ਹੈ।

ਅਣਪਛਾਤੇ ਸਾਥੀਆਂ ਦੀ ਗ੍ਰਿਫਤਾਰੀ ਬਾਕੀ: ਮੁਲਜ਼ਮ ਉਸ ਦੀ ਕੰਪਨੀ ਲਈ ਕਿਸ਼ਤਾਂ ਇਕੱਠੀਆਂ ਕਰਨ ਦਾ ਕੰਮ ਕਰਦੇ ਹਨ। ਜਦੋਂ ਉਗਰਾਹੀ ਕੀਤੀ ਜਾਂਦੀ ਹੈ, ਤਾਂ ਇਸ ਨੂੰ ਬੈਂਕ ਵਿੱਚ ਜਮ੍ਹਾਂ ਕਰਾਇਆ ਜਾਂਦਾ ਹੈ। ਮੁਲਜ਼ਮਾਂ ਨੇ ਸਾਜ਼ਿਸ਼ ਰਚੀ ਅਤੇ ਪੈਸੇ ਹੜੱਪਣ ਦੀ ਕੋਸ਼ਿਸ਼ ਕੀਤੀ। ਦੋਵੇਂ 2 ਲੱਖ 56 ਹਜ਼ਾਰ 470 ਪੇਮੈਂਟ ਕਲੈਕਸ਼ਨ ਲਿਆ ਰਹੇ ਸਨ। ਉਸ ਨੇ ਝੂਠੀ ਕਹਾਣੀ ਘੜੀ ਕਿ ਉਹ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਸਾਹਿਬ ਆ ਰਿਹਾ ਸੀ ਇਸ ਦੌਰਾਨ ਇੱਕ ਔਰਤ ਉਸ ਦੀ ਬਾਈਕ ਦੇ ਅੱਗੇ ਆ ਗਈ। ਜਿਸ ਕਾਰਨ ਉਸ ਨੇ ਬਾਈਕ ਦੀ ਬ੍ਰੇਕ ਮਾਰ ਦਿੱਤੀ। ਇਸ ਦੌਰਾਨ ਕੁੱਝ ਲੁਟੇਰੇ ਆਏ ਅਤੇ ਉਸ ਦਾ ਬੈਗ ਲੈ ਗਏ। ਪੁਲਿਸ ਨੇ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ। ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹ ਸਾਜ਼ਿਸ਼ ਮੁਲਜ਼ਮਾਂ ਨੇ ਹੀ ਰਚੀ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਲੱਖ 2400 ਰੁਪਏ ਬਰਾਮਦ ਕੀਤੇ। ਮੁਲਜ਼ਮ ਜਗਜੀਤ, ਜਸਕਰਨ ਅਤੇ ਬਸੰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਦੇ ਅਣਪਛਾਤੇ ਸਾਥੀਆਂ ਦੀ ਗ੍ਰਿਫਤਾਰੀ ਬਾਕੀ ਹੈ। ਪੁਲਿਸ ਨੇ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.