ਲਖੀਮਪੁਰੀ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ:ਸਹਿਜ ਪਾਠ ਦੇ ਪਾਏ ਗਏ ਭੋਗ

author img

By

Published : Oct 16, 2021, 9:50 AM IST

ਲਖੀਮਪੁਰੀ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ:ਸਹਿਜ ਪਾਠ ਦੇ ਪਾਏ ਗਏ ਭੋਗ

ਬਰਨਾਲਾ (Barnala) ਦੇ ਪਿੰਡ ਪਿੰਡ ਚੂੰਘਾਂ ਦੇ ਗੁਰਦੁਆਰਾ ਸਾਹਿਬ ਵਿਖੇ ਲਖੀਮਪੁਰੀ ਖੀਰੀ (Lakhimpuri Khiri) ਦੇ ਸ਼ਹੀਦ ਕਿਸਾਨਾਂ ਤੇ ਪੱਤਰਕਾਰ ਨੂੰ ਸ਼ਰਧਾਂਜਲੀ ਦੇਣ ਲਈ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਪੁੱਜੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਬਰਨਾਲਾ:ਪਿੰਡ ਚੂੰਘਾਂ ਦੇ ਗੁਰਦੁਆਰਾ ਸਾਹਿਬ ਵਿਖੇ ਲਖੀਮਪੁਰੀ ਖੀਰੀ (Lakhimpuri Khiri) ਦੇ ਸ਼ਹੀਦ (Martyr) ਕਿਸਾਨਾਂ ਤੇ ਪੱਤਰਕਾਰ ਨੂੰ ਸ਼ਰਧਾਂਜਲੀ ਦੇਣ ਲਈ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਵਿਸ਼ੇ਼ਸ ਤੌਰ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਪੁੱਜੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਨੇ ਦੱਸਿਆ ਕਿ ਬੀਜੇਪੀ (BJP) ਵੱਲੋਂ ਹਿੰਸਾ ਕਰਕੇ 4 ਕਿਸਾਨਾਂ ਤੇ ਇੱਕ ਪੱਤਰਕਾਰ ਨੂੰ ਸ਼ਹੀਦ ਕੀਤਾ ਗਿਆ। ਜਿਹਨਾਂ ਨੂੰ ਸ਼ਰਧਾਂਜਲੀ ਦੇਣ ਲਈ ਵੱਖ ਵੱਖ ਥਾਵਾਂ ਤੇ ਸ਼ਰਧਾਂਜਲੀ ਸਮਾਗਮ ਹੋ ਰਹੇ ਹਨ। ਲਖੀਮਪੁਰੀ ਦੀ ਘਟਨਾ ਉਪਰੰਤ ਦੇਸ਼ ਭਰ ਵਿੱਚ ਬੀਜੇਪੀ ਵਿਰੁੱਧ ਰੋਸ ਪ੍ਰਦਰਸ਼ਨ ਹੋਏ ਹਨ। ਇਹਨਾਂ ਸ਼ਹੀਦਾਂ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ।

ਲਖੀਮਪੁਰੀ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ:ਸਹਿਜ ਪਾਠ ਦੇ ਪਾਏ ਗਏ ਭੋਗ

ਉਹਨਾਂ ਕਿਹਾ ਕਿ ਲਖੀਮਪੁਰੀ ਖੀਰੀ ਦੀ ਘਟਨਾਂ ਦੇ ਮੁਲਜ਼ਮ ਨੂੰ ਭਾਵੇਂ ਪੁਲਿਸ ਨੇ ਗ੍ਰਿਫ਼ਤਾਰ (Arrested) ਕਰ ਲਿਆ ਹੈ ਪਰ ਕੇਂਦਰੀ ਰਾਜ ਗ੍ਰਹਿ ਮੰਤਰੀ ਨੂੰ ਮੰਤਰੀ ਪਦ ਤੋਂ ਬਰਖਾਸਤ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ ਸੰਯੁਕਤ ਕਿਸਾਨ ਮੋਰਚੇ ਵਲੋਂ ਕੀਤੀ ਜਾ ਰਹੀ ਹੈ।

18 ਅਕਤੂਬਰ ਤੱਕ ਜੇਕਰ ਕੇਂਦਰੀ ਮੰਤਰੀ ਨੂੰ ਅਹੁਦੇ ਤੋਂ ਹਟਾ ਕੇ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ 18 ਨੂੰ ਦੇਸ਼ ਭਰ ਵਿੱਚ ਰੇਲਾਂ ਰੋਕ ਕੇ ਪ੍ਰਦਰਸ਼ਨ ਕੀਤੇ ਜਾਣਗੇ। ਉਹਨਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸਿਆਸੀ ਪਾਰਟੀਆਂ ਦੀਆਂ ਸਰਗਰਮੀਆਂ ਅੰਦੋਲਨ ਨੂੰ ਢਾਹ ਲਗਾ ਰਹੀਆਂ ਹਨ। ਜਿਸ ਕਰਕੇ ਸੰਯੁਕਤ ਮੋਰਚੇ ਨੇ ਰਾਜਸੀ ਪਾਰਟੀਆਂ ਨੂੰ ਚੇਤਾਵਨੀ ਵੀ ਦਿੱਤੀ ਸੀ ਪਰ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਬੰਦ ਨਹੀਂ ਕੀਤੀਆਂ। ਜਿਸ ਕਰਕੇ ਅਸੀਂ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੰਦੇ ਹਾਂ ਕਿ ਸਿਆਸੀ ਲੋਕਾਂ ਦਾ ਖਹਿੜਾ ਛੱਡ ਕੇ ਆਪਣੀ ਹੋਂਦ ਦੀ ਲੜਾਈ ਲੜਨ ਲਈ ਕਿਸਾਨ ਅੰਦੋਲਨ ਦੇ ਨਾਲ ਜੁੜਨ।

ਇਹ ਵੀ ਪੜੋ:'ਵੀਆਈਪੀ ਨੰਬਰ ਲਗਾਉਣ ਵਾਲੇ ਲੋਕਾਂ ਦੀ ਹੁਣ ਖੈਰ ਨਹੀਂ'

ETV Bharat Logo

Copyright © 2024 Ushodaya Enterprises Pvt. Ltd., All Rights Reserved.