ETV Bharat / state

ਬੇਰੁਜ਼ਗਾਰ PTI ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਪ੍ਰਦਰਸ਼ਨ

author img

By

Published : Jun 7, 2022, 9:07 PM IST

ਬੇਰੁਜ਼ਗਾਰ PTI ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਪ੍ਰਦਰਸ਼ਨ
ਬੇਰੁਜ਼ਗਾਰ PTI ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਪ੍ਰਦਰਸ਼ਨ

ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਅਤੇ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਵਲੋਂ ਪ੍ਰਾਇਮਰੀ ਸਕੂਲਾਂ ਲਈ 5994 ਈਟੀਟੀ ਅਤੇ 2000 ਪੀਟੀਆਈ ਅਧਿਆਪਕਾਂ ਦੀਆਂ ਪੋਸਟਾਂ ਕੱਢੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਦੁਆਰਾ ਬਾਕੀ ਸਾਰੇ ਅਧਿਆਪਕਾਂ ਦੀ ਭਰਤੀ ਲਈ ਪੋਰਟਲ ਖੋਲ ਦਿੱਤੇ ਗਏ ਹਨ, ਪਰ ਪੀਟੀਆਈ ਅਧਿਆਪਕਾਂ ਦੀ ਭਰਤੀ ਲਈ ਹੁਣ ਤੱਕ ਪੋਰਟਲ ਨਹੀਂ ਖੋਲਿਆ ਗਿਆ ਹੈ।

ਬਰਨਾਲਾ: ਜ਼ਿਲ੍ਹੇ ਵਿੱਚ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨਕਾਰੀ ਅਧਿਆਪਕ ਸਰਕਾਰੀ ਸਕੂਲਾਂ ਵਿੱਚ ਪੀਟੀਆਈ ਅਧਿਆਪਕਾਂ ਦੀਆਂ ਪੋਸਟਾਂ ਭਰਨ ਦੀ ਮੰਗ ਕਰ ਰਹੇ ਹਨ। ਜਿਸ ਦੇ ਚੱਲਦਿਆਂ ਇਨ੍ਹਾਂ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ।

ਬੇਰੁਜ਼ਗਾਰ PTI ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਪ੍ਰਦਰਸ਼ਨ
ਬੇਰੁਜ਼ਗਾਰ PTI ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਪ੍ਰਦਰਸ਼ਨ

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਵਲੋਂ ਅਤੇ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਵਲੋਂ ਪ੍ਰਾਇਮਰੀ ਸਕੂਲਾਂ ਲਈ 5994 ਈਟੀਟੀ ਅਤੇ 2000 ਪੀਟੀਆਈ ਅਧਿਆਪਕਾਂ ਦੀਆਂ ਪੋਸਟਾਂ ਕੱਢੀਆਂ ਸਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਦੁਆਰਾ ਬਾਕੀ ਸਾਰੇ ਅਧਿਆਪਕਾਂ ਦੀ ਭਰਤੀ ਲਈ ਪੋਰਟਲ ਖੋਲ ਦਿੱਤੇ ਗਏ ਹਨ, ਪਰ ਪੀਟੀਆਈ ਅਧਿਆਪਕਾਂ ਦੀ ਭਰਤੀ ਲਈ ਹੁਣ ਤੱਕ ਪੋਰਟਲ ਨਹੀਂ ਖੋਲਿਆ ਗਿਆ ਹੈ।

ਬੇਰੁਜ਼ਗਾਰ PTI ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਪ੍ਰਦਰਸ਼ਨ

ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਵਿੱਚ ਕਰੀਬ 12800 ਪ੍ਰਾਇਮਰੀ ਸਕੂਲ ਹਨ ਅਤੇ ਇਸ ਸਕੂਲਾਂ ਵਿੱਚ 2006 ਤੋਂ ਬਾਅਦ ਕੋਈ ਵੀ ਪੀਟੀਆਈ ਅਧਿਆਪਕ ਭਰਤੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਨਸ਼ੇ ਦੇ ਦਲਦਲ ਵਿੱਚ ਫਸਦਾ ਜਾ ਰਹੇ ਹਨ ਅਤੇ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਖੇਡਾਂ ਵੱਲ ਮੋੜਨਾ ਹੋਵੇਗਾ।

ਬੇਰੁਜ਼ਗਾਰ PTI ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਪ੍ਰਦਰਸ਼ਨ
ਬੇਰੁਜ਼ਗਾਰ PTI ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਮੌਜੂਦਾ ਭਗਵੰਤ ਮਾਨ ਸਰਕਾਰ ਜੇਕਰ ਪੀਟੀਆਈ ਅਧਿਆਪਕਾਂ ਦੀ ਪੋਸਟ ਨਹੀਂ ਵਧਾ ਸਕਦੀ ਹੈ ਤਾਂ ਪਿਛਲੀ ਕਾਂਗਰਸ ਸਰਕਾਰ ਦੁਆਰਾ 2000 ਪੀਟੀਆਈ ਅਧਿਆਪਕਾਂ ਦੀਆਂ ਜੋ ਪੋਸਟਾਂ ਕੱਢੀਆਂ ਗਈਆਂ ਸਨ, ਉਨ੍ਹਾਂ ਦਾ ਪੋਰਟਲ ਜਰੂਰ ਖੋਲ੍ਹਣਾ ਚਾਹੀਦਾ ਹੈ।

ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸ਼ਾਮ ਤੱਕ ਉਨ੍ਹਾਂ ਦੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਅੱਜ ਅੱਧੀ ਰਾਤ ਜਾਂ ਕੱਲ ਸਵੇਰੇ ਤੱਕ ਕੋਈ ਅਜਿਹਾ ਐਕਸ਼ਨ ਕਰਨਗੇ ਕਿ ਜੋ ਪੰਜਾਬ ਸਰਕਾਰ ਨੇ ਸੋਚਿਆ ਵੀ ਨਹੀਂ ਹੋਵੇਗਾ।

ਇਹ ਵੀ ਪੜ੍ਹੋ: ਸਰਕਾਰ ਦੀ ਸਖ਼ਤੀ ਲਿਆਈ ਰੰਗ, ਮਾਲੋ ਮਾਲ ਹੋਇਆ ਟਰਾਂਸਪੋਰਟ ਮਹਿਕਮਾ

ETV Bharat Logo

Copyright © 2024 Ushodaya Enterprises Pvt. Ltd., All Rights Reserved.