ETV Bharat / state

ਖੇਤੀ ਆਰਡੀਨੈਂਸਾਂ ਵਿਰੁੱਧ 10 ਅਗਸਤ ਨੂੰ ਦਿੱਤੇ ਜਾਣਗੇ ਵਿਧਾਇਕਾਂ ਨੂੰ ਚੇਤਾਵਨੀ ਪੱਤਰ

author img

By

Published : Aug 7, 2020, 7:18 PM IST

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦਾ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਜਾਰੀ ਹੈ। ਇਸ ਸੰਘਰਸ਼ ਦੀ ਲੜੀ ਤਹਿਤ ਕਿਸਾਨਾਂ ਵੱਲੋਂ ਪੰਜਾਬ ਦੇ ਸਮੁੱਚੇ ਵਿਧਾਇਕਾਂ ਨੂੰ ਆਰਡੀਨੈਂਸਾਂ ਦੇ ਵਿਰੋਧ ਵਿੱਚ 10 ਅਗਸਤ ਨੂੰ ਚੇਤਾਵਨੀ ਪੱਤਰ ਦਿੱਤੇ ਜਾਣਗੇ।

ਖੇਤੀ ਆਰਡੀਨੈਂਸਾਂ ਵਿਰੁੱਧ 10 ਅਗਸਤ ਨੂੰ ਦਿੱਤੇ ਜਾਣਗੇ ਵਿਧਾਇਕਾਂ ਨੂੰ ਚੇਤਾਵਨੀ ਪੱਤਰ
ਖੇਤੀ ਆਰਡੀਨੈਂਸਾਂ ਵਿਰੁੱਧ 10 ਅਗਸਤ ਨੂੰ ਦਿੱਤੇ ਜਾਣਗੇ ਵਿਧਾਇਕਾਂ ਨੂੰ ਚੇਤਾਵਨੀ ਪੱਤਰ

ਬਰਨਾਲਾ: ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦਾ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਜਾਰੀ ਹੈ। ਇਸੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਲਗਾਤਾਰ ਕਿਸਾਨਾਂ ਨੂੰ ਪਿੰਡਾਂ ਵਿਚ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਸੰਘਰਸ਼ ਤਹਿਤ 10 ਅਗਸਤ ਨੂੰ ਪੰਜਾਬ ਦੇ ਸਮੁੱਚੇ ਵਿਧਾਇਕਾਂ ਨੂੰ ਚੇਤਾਵਨੀ ਪੱਤਰ ਦਿੱਤੇ ਜਾਣਗੇ ਤਾਂ ਕਿ ਇਸ ਆਰਡੀਨੈਂਸ ਦੇ ਵਿਰੋਧ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਜਾਵੇ।

ਖੇਤੀ ਆਰਡੀਨੈਂਸਾਂ ਵਿਰੁੱਧ 10 ਅਗਸਤ ਨੂੰ ਦਿੱਤੇ ਜਾਣਗੇ ਵਿਧਾਇਕਾਂ ਨੂੰ ਚੇਤਾਵਨੀ ਪੱਤਰ

ਈਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ, ਬਲਵੰਤ ਸਿੰਘ ਨੰਬਰਦਾਰ ਅਤੇ ਲਖਵੀਰ ਸਿੰਘ ਦੁੱਲਮਸਰ ਨੇ ਕਿਹਾ ਕਿ ਇਹ ਖੇਤੀ ਆਰਡੀਨੈਂਸ ਨਹੀਂ ਲਾਗੂ ਕੀਤੇ, ਬਲਕਿ ਕਿਸਾਨਾਂ ਦੀ ਮੌਤ ਦੇ ਵਰੰਟ ਜਾਰੀ ਕੀਤੇ ਗਏ ਹਨ, ਜਿਸ ਦੇ ਵਿਰੋਧ ਵਿੱਚ ਲਗਾਤਾਰ ਕਿਸਾਨ ਸੰਘਰਸ਼ ਕਰ ਰਹੇ ਹਨ। ਪਹਿਲੇ ਸੰਘਰਸ਼ ਦੀ ਲੜੀ ਤਹਿਤ ਕਿਸਾਨ ਜਥੇਬੰਦੀ ਵੱਲੋਂ ਕੇਂਦਰ ਨਾਲ ਸਬੰਧਤ ਪਾਰਟੀਆਂ ਅਤੇ ਲੀਡਰਾਂ ਦੇ ਕੋਠੀਆਂ ਦਾ ਘਿਰਾਓ ਕਰਕੇ ਟਰੈਕਟਰ ਮਾਰਚ ਕੱਢੇ ਗਏ ਸਨ। ਹੁਣ ਅਗਲੇ ਸੰਘਰਸ਼ ਤਹਿਤ ਕਿਸਾਨਾਂ ਨੂੰ ਪਿੰਡ-ਪਿੰਡ, ਘਰ-ਘਰ ਅਤੇ ਹਰ ਇੱਕ ਚੁੱਲੇ 'ਤੇ ਜਾ ਕੇ ਇਨ੍ਹਾਂ ਆਰਡੀਨੈਂਸਾਂ ਦੇ ਸਬੰਧ ਵਿੱਚ ਜਾਗਰੂਕ ਕੀਤਾ ਜਾ ਰਿਹਾ ਹੈ।

ਅਗਲੇ ਸੰਘਰਸ਼ ਦੀ ਲੜੀ ਤਹਿਤ ਪੰਜਾਬ ਸਰਕਾਰ ਨਾਲ ਸਬੰਧਤ ਸਮੁੱਚੇ ਵਿਧਾਇਕਾਂ ਨੂੰ 10 ਅਗਸਤ ਨੂੰ ਚੇਤਾਵਨੀ ਪੱਤਰ ਦਿੱਤੇ ਜਾਣਗੇ, ਜਿਸ ਤਹਿਤ ਪੰਜਾਬ ਵਿਧਾਨ ਸਭਾ ਵਿੱਚ ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ਵਿੱਚ ਮਤਾ ਪਾਸ ਕਰਨ ਲਈ ਮੰਗ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਭਾਵੇਂ ਕੋਈ ਵੀ ਹੋਵੇ, ਉਨ੍ਹਾਂ ਦੇ ਵਿਧਾਇਕਾਂ ਨੂੰ ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਜੇਕਰ ਇਹ ਵਿਧਾਇਕ ਹੁਣ ਕਿਸਾਨਾਂ ਦੇ ਹੱਕ ਵਿੱਚ ਨਹੀਂ ਬੋਲਣਗੇ ਤਾਂ ਇਨ੍ਹਾਂ ਨੂੰ ਪੰਜਾਬ ਦੇ ਪਿੰਡਾਂ ਦੀਆਂ ਸੱਥਾਂ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ ਅਤੇ ਇਨ੍ਹਾਂ ਦਾ ਬਾਈਕਾਟ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.