ETV Bharat / state

ਦਿੱਲੀ ਜਿੱਤ ਕੇ ਪਰਤੇ ਕਿਸਾਨਾਂ ਦਾ ਸਵਾਗਤ

author img

By

Published : Dec 12, 2021, 4:35 PM IST

ਦਿੱਲੀ ਜਿੱਤ ਕੇ ਪਰਤੇ ਕਿਸਾਨਾਂ ਦਾ ਸਵਾਗਤ
ਦਿੱਲੀ ਜਿੱਤ ਕੇ ਪਰਤੇ ਕਿਸਾਨਾਂ ਦਾ ਸਵਾਗਤ

ਦਿੱਲੀ ਮੋਰਚਾ ਜਿੱਤ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਲੀਡਰਸਿਪ ਦਾ ਬਰਨਾਲਾ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ ਹੈ। ਇਸ ਮੌਕੇ ਕਿਸਾਨਾਂ ‘ਤੇ ਬਰਨਾਲਾ ਵਾਸੀਆਂ ਨੇ ਫੁੱਲਾਂ ਦੀ ਵਰਖਾ ਕਰਕੇ ਕਿਸਾਨਾਂ ਦਾ ਸ਼ਹਿਰ ਵਿੱਚ ਸਵਾਗਤ ਕੀਤਾ ਹੈ। ਇਸ ਮੌਕੇ ਜਿੱਤ ਦੀ ਖੁਸ਼ੀ ਵਿੱਚ ਭੰਗੜੇ ਪਾ ਕੇ ਕਿਸਾਨਾਂ ਨੇ ਖੁਸ਼ੀ ਸਾਂਝੀ ਕੀਤੀ।

ਬਰਨਾਲਾ: ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨ ਰੱਦ (Three agricultural laws repealed) ਕਰਵਾਉਣ ਤੋਂ ਬਾਅਦ ਪੰਜਾਬ ਦੇ ਕਿਸਾਨ (Farmers) ਦਿੱਲੀ ਤੋਂ ਵਾਪਸ ਮੁੜ ਰਹੇ ਹਨ। ਪੰਜਾਬ ਵਾਪਸੀ ‘ਤੇ ਕਿਸਾਨਾਂ ਦਾ ਸ਼ਾਨਦਾਰ ਸਵਾਗਤ ਹੋ ਰਿਹਾ ਹੈ। ਦਿੱਲੀ ਮੋਰਚਾ ਜਿੱਤ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਲੀਡਰਸਿਪ ਦਾ ਬਰਨਾਲਾ ਪਹੁੰਚਣ ‘ਤੇ ਭਰਵਾਂ ਸਵਾਗਤ ਕੀਤਾ ਗਿਆ ਹੈ। ਇਸ ਮੌਕੇ ਕਿਸਾਨਾਂ ‘ਤੇ ਬਰਨਾਲਾ ਵਾਸੀਆਂ ਨੇ ਫੁੱਲਾਂ ਦੀ ਵਰਖਾ ਕਰਕੇ ਕਿਸਾਨਾਂ ਦਾ ਸ਼ਹਿਰ ਵਿੱਚ ਸਵਾਗਤ ਕੀਤਾ ਹੈ। ਇਸ ਮੌਕੇ ਜਿੱਤ ਦੀ ਖੁਸ਼ੀ ਵਿੱਚ ਭੰਗੜੇ ਪਾ ਕੇ ਕਿਸਾਨਾਂ ਨੇ ਖੁਸ਼ੀ ਸਾਂਝੀ ਕੀਤੀ।

ਦਿੱਲੀ ਜਿੱਤ ਕੇ ਪਰਤੇ ਕਿਸਾਨਾਂ ਦਾ ਸਵਾਗਤ
ਦਿੱਲੀ ਜਿੱਤ ਕੇ ਪਰਤੇ ਕਿਸਾਨਾਂ ਦਾ ਸਵਾਗਤ

ਇਸ ਮੌਕੇ ਖੁਸ਼ੀ ਜ਼ਾਹਰ ਕਰ ਰਹੀਆਂ ਔਰਤਾਂ ਨੇ ਕਿਹਾ ਕਿ ਉਹ ਬੀਬੀ ਭਾਗੋ ਦੀਆਂ ਵਾਰਸਾਂ ਹਨ ਅਤੇ ਆਪਣੀ ਜੰਗ ਜਿੱਤ ਕੇ ਘਰ ਮੁੜੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ (Central Government) ਦੇ ਹੰਕਾਰ ਨੂੰ ਭੰਨ ਕੇ ਉਨ੍ਹਾਂ ਨੇ ਆਪਣੀ ਜਿੱਤ ਹਾਸਲ ਕੀਤੀ ਹੈ ਅਤੇ ਆਪਣੀਆਂ ਮੰਗਾਂ ਪੂਰੀਆਂ ਹੋਣ ਤੋਂ ਬਾਅਦ ਘਰ ਵਾਪਸੀ ਕੀਤੀ ਹੈ।

ਦਿੱਲੀ ਜਿੱਤ ਕੇ ਪਰਤੇ ਕਿਸਾਨਾਂ ਦਾ ਸਵਾਗਤ
ਦਿੱਲੀ ਜਿੱਤ ਕੇ ਪਰਤੇ ਕਿਸਾਨਾਂ ਦਾ ਸਵਾਗਤ

ਕੇਂਦਰ ਸਰਕਾਰ (Central Government) ਵੱਲੋਂ ਨਵੇਂ ਬਣਾਏ ਤਿੰਨ ਖੇਤੀ ਕਾਨੂੰਨਾਂ (Three agricultural laws) ਦੇ ਵਿਰੋਧ ਵਿੱਚ ਕਿਸਾਨਾਂ (Farmers) ਦਾ ਇਹ ਅੰਦੋਲਨ ਪੰਜਾਬ ਤੋਂ ਸ਼ੁਰੂ ਹੋਇਆ ਸੀ, ਜੋ ਪਹਿਲਾਂ ਪੰਜਾਬ ਦੇ ਵੱਖ-ਵੱਖ ਹਿੱਸਿਆ ਵਿੱਚ ਛੋਟੇ ਪੱਤਰ ‘ਤੇ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਇੱਕਠੀਆ ਹੋਈਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆ ਮਿਲ ਕੇ ਇਸ ਅੰਦੋਲਨ ਨੂੰ ਪੰਜਾਬ ਤੋਂ ਦਿੱਲੀ ਲੈ ਕੇ ਜਾਣ ਦਾ ਪ੍ਰੋਗਰਾਮ ਬਣਾਇਆ ਅਤੇ 26 ਨਵੰਬਰ ਨੂੰ ਇਨ੍ਹਾਂ 32 ਕਿਸਾਨ ਜਥੇਬੰਦੀਆ ਦੀ ਅਗਵਾਈ ਵਿੱਚ ਕਰੋੜਾਂ ਹੀ ਕਿਸਾਨ ਪੰਜਾਬ ਤੋਂ ਦਿੱਲੀ ਲਈ ਰਵਾਨਾ ਹੋਏ ਸਨ।

ਦਿੱਲੀ ਜਿੱਤ ਕੇ ਪਰਤੇ ਕਿਸਾਨਾਂ ਦਾ ਸਵਾਗਤ

ਦਿੱਲੀ ਪਹੁੰਚਣ ‘ਤੇ ਕਿਸਾਨਾਂ ਨੇ ਦਿੱਲੀ ਦੇ ਬਾਰਡਰਾਂ ‘ਤੇ ਹੀ ਬੈਠ ਕੇ ਆਪਣਾ ਧਰਨਾ ਕੇਂਦਰ ਸਰਕਾਰ ਖ਼ਿਲਾਫ਼ ਸ਼ੁਰੂ ਕਰ ਦਿੱਤੀ ਜੋ ਇੱਕ ਸਾਲ ਤੋਂ ਵੀ ਵੱਧ ਸਮਾਂ ਚੱਲਿਆ ਅਤੇ ਇੱਕ ਸਾਲ ਤੋਂ ਵੱਧ ਚੱਲੇ ਇਸ ਕਿਸਾਨੀ ਅੰਦੋਲਨ ਅੱਗ ਕੇਂਦਰ ਸਰਕਾਰ ਨੂੰ ਝੁਕਣਾ ਹੀ ਪਿਆ ਅਤੇ ਨਵੇਂ ਬਣਾਏ ਤਿੰਨੇ ਖੇਤੀ ਕਾਨੂੰਨਾਂ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਗੁਰ ਪੁਰਬ ਵਾਲੇ ਦਿਨ ਵਾਪਸ ਲੈਣ ਦਾ ਐਲਾਨ ਕਰਕੇ ਆਪਣੀ ਰਾਹ ਕਬੂਲ ਕਰ ਲਈ।

ਦਿੱਲੀ ਜਿੱਤ ਕੇ ਪਰਤੇ ਕਿਸਾਨਾਂ ਦਾ ਸਵਾਗਤ
ਦਿੱਲੀ ਜਿੱਤ ਕੇ ਪਰਤੇ ਕਿਸਾਨਾਂ ਦਾ ਸਵਾਗਤ

ਉੱਥੇ ਹੀ ਪੰਜਾਬ ਪਹੁੰਚੇ ਇਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਕਿਸਾਨਾਂ ਨੇ ਕੇਂਦਰ ਸਰਕਾਰ ਤੋਂ ਆਪਣੇ ਹੱਕ ਲਏ ਹਨ ਅਤੇ ਹੁਣ ਪੰਜਾਬ ਸਰਕਾਰ (Government of Punjab) ਦੀ ਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਚੰਨੀ ਸਰਕਾਰ ਨੇ 2017 ਦੀਆਂ ਚੋਣਾਂ ਵਿੱਚ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਤਾਂ ਉਹ ਦਿੱਲੀ ਵਾਂਗ ਹੀ ਪੰਜਾਬ ਵਿੱਚ ਵੀ ਧਰਨੇ ਪ੍ਰਦਰਸ਼ਨ ਕਰਨਗੇ।

ਇਹ ਵੀ ਪੜ੍ਹੋ:ਦਿੱਲੀ ਫ਼ਤਿਹ: 380 ਦਿਨਾਂ ਬਾਅਦ ਪਰਤੇ ਕਿਸਾਨ ਆਪਣੇ ਘਰਾਂ ਨੂੰ

ETV Bharat Logo

Copyright © 2024 Ushodaya Enterprises Pvt. Ltd., All Rights Reserved.