ਪਸ਼ੂਆਂ ’ਚ ਫੈਲ ਰਹੀ ਲੰਪੀ ਸਕਿਨ ਦਾ ਆਖਰ ਕੀ ਹੈ ਹੱਲ ?, ਸੁਣੋ ਪਸ਼ੂ ਪਾਲਣ ਵਿਭਾਗ ਦੀ ਜ਼ੁਬਾਨੀ

author img

By

Published : Aug 6, 2022, 7:49 PM IST

ਲੰਪੀ ਸਕਿਨ ਦਾ ਹੱਲ

ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਬਿਮਾਰੀ ਦਾ ਕਹਿਰ ਵਧਦਾ ਜਾ ਰਿਹਾ ਹੈ। ਇਸ ਬਿਮਾਰੀ ਨੂੰ ਲੈਕੇ ਕਈ ਪਸ਼ੂ ਮਾਲਕਾਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।ਆਖਿਰ ਇਹ ਬਿਮਾਰੀ ਕਿਵੇਂ ਇੰਨ੍ਹੀ ਜ਼ਿਆਦਾ ਫੈਲ ਰਹੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ ਇਸਨੂੰ ਲੈਕੇ ਪਸ਼ੂ ਪਾਲਣ ਵਿਭਾਗ ਦੇ ਅਫਸਰਾਂ ਨਾਲ ਖਾਸ ਗੱਲਬਾਤ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਬਹੁਤ ਮਹੱਤਵਪੂਰਨ ਜਾਣਕਾਰੀ ਪਸ਼ੂ ਮਾਲਕਾਂ ਲਈ ਸਾਂਝੀ ਕੀਤੀ ਗਈ ਹੈ।

ਬਠਿੰਡਾ: ਪੰਜਾਬ ਵਿੱਚ ਦੁਧਾਰੂ ਪਸ਼ੂਆਂ ਵਿੱਚ ਤੇਜ਼ੀ ਨਾਲ ਫੈਲੀ ਬਿਮਾਰੀ ਲੰਪੀ ਕਾਰਨ ਜਿੱਥੇ ਪਸ਼ੂ ਪਾਲਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ ਉਥੇ ਹੀ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂ ਪਾਲਕਾਂ ਨੂੰ ਨਵੀਆਂ ਹਦਾਇਤਾਂ ਜਾਰੀ ਕਰਦੇ ਹੋਏ ਆਪਣੇ ਪੱਧਰ ਉਪਰ ਟੀਮਾਂ ਦਾ ਗਠਨ ਕਰਕੇ ਵੱਖ ਵੱਖ ਪਿੰਡਾਂ ਵਿਚ ਭੇਜਿਆ ਜਾ ਰਿਹਾ ਹੈ। ਪਸ਼ੂ ਪਾਲਣ ਵਿਭਾਗ ਦੇ ਜੁਆਇੰਟ ਡਾਇਰੈਕਟਰ ਡਾ. ਚਰਨਪ੍ਰੀਤ ਨੇ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਲੰਪੀ ਬਿਮਾਰੀ ਲਾਗ ਦੀ ਬਿਮਾਰੀ ਹੈ ਜੋ ਇੱਕ ਪਸ਼ੂ ਤੋਂ ਦੂਜੇ ਪਸ਼ੂ ਨੂੰ ਹੋ ਜਾਂਦੀ ਹੈ।

ਇਹ ਤੇਜ਼ੀ ਨਾਲ ਫੈਲਣ ਵਾਲਾ ਵਾਇਰਸ ਹੈ ਤੇ ਪਸ਼ੂ ਪਾਲਕਾਂ ਨੂੰ ਚਾਹੀਦਾ ਹੈ ਕਿ ਜਦੋਂ ਵੀ ਕੋਈ ਪਸ਼ੂ ਇਸ ਦੀ ਲਪੇਟ ਵਿੱਚ ਆ ਜਾਂਦਾ ਹੈ ਤਾਂ ਉਸ ਨੂੰ ਦੂਸਰੇ ਪਸ਼ੂਆਂ ਤੋਂ ਅਲੱਗ ਕਰ ਦਿੱਤਾ ਜਾਵੇ ਅਤੇ ਉਨ੍ਹਾਂ ’ਤੇ ਚਿੱਚੜ ਅਤੇ ਹੋਰ ਮੱਖੀ ਮੱਛਰ ਦੇ ਹਮਲੇ ਨੂੰ ਰੋਕਣ ਲਈ ਵਿਸ਼ੇਸ਼ ਤੌਰ ’ਤੇ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਇਸ ਬਿਮਾਰੀ ਦੀ ਰੋਕਥਾਮ ਲਈ ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ ’ਤੇ ਟੀਮਾਂ ਦਾ ਗਠਨ ਕਰਕੇ ਪਿੰਡਾਂ ਵਿਚ ਭੇਜਿਆ ਜਾ ਰਿਹਾ ਹੈ।

ਲੰਪੀ ਸਕਿਨ ਦਾ ਹੱਲ

ਫਿਲਹਾਲ ਇਸ ਬਿਮਾਰੀ ਕਾਰਨ ਮੌਤ ਦਰ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਟੂਣੇ ਟੋਟਕੇ ਤੋਂ ਬਚਣਾ ਚਾਹੀਦਾ ਹੈ ਅਤੇ ਐਲੋਪੈਥੀ ਦੀ ਦਵਾਈ ਦਾ ਪ੍ਰਯੋਗ ਕਰਨਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਚਾਹੀਦਾ ਹੈ ਕਿ ਜੇਕਰ ਸਮੱਸਿਆ ਗੰਭੀਰ ਹੁੰਦੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪਸ਼ੂ ਪਾਲਣ ਵਿਭਾਗ ਨਾਲ ਸੰਪਰਕ ਕਰਨ ਅਤੇ ਰੋਕਥਾਮ ਸਬੰਧੀ ਜਾਣਕਾਰੀ ਪ੍ਰਾਪਤ ਕਰਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਕਾਂ ਨੂੰ ਚਾਹੀਦਾ ਹੈ ਕਿ ਉਹ ਟੂਣੇ ਟਾਮਣਿਆਂ ਤੋਂ ਬਚਾਅ ਕਰਨ ਦੇ ਚੱਕਰ ਵਿਚ ਕਿਤੇ ਆਪਣੇ ਦੁਧਾਰੂ ਪਸ਼ੂਆਂ ਦੀ ਜਾਨ ਨਾ ਗੁਆ ਬੈਠਣ।

ਓਧਰ ਦੂਸਰੇ ਪਾਸੇ ਪਸ਼ੂ ਪਾਲਕਾਂ ਵੱਲੋਂ ਆਪਣੇ ਪੱਧਰ ਉੱਪਰ ਤਜ਼ਰਬੇ ਕਰਨੇ ਸ਼ੁਰੂ ਕਰ ਦਿੱਤੇ ਹਨ। ਪਿੰਡਾਂ ਵਿੱਚ ਹੁਣ ਜ਼ਿਆਦਾਤਰ ਪਸ਼ੂ ਪਾਲਕਾਂ ਵੱਲੋਂ ਆਪਣੇ ਪੱਧਰ ਉੱਪਰ ਪਸ਼ੂਆਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਬਠਿੰਡਾ ਦੇ ਨੇੜੇ ਕਿਸਾਨ ਵੱਲੋਂ ਬੀਮਾਰੀ ਨਾਲ ਗ੍ਰਸਤ ਗਊਵੰਸ਼ ’ਤੇ ਡਿਟੋਲ ਨਾਲ ਪਹਿਲਾਂ ਉਸ ਦੇ ਸਰੀਰ ਨੂੰ ਸਾਫ ਕੀਤਾ ਕੀਤਾ ਗਿਆ ਜਿਸ ਸਬੰਧੀ ਉਸ ਵੱਲੋਂ ਦਾਅਵਾ ਕੀਤਾ ਗਿਆ ਕਿ ਇਸ ਨਾਲ ਕਾਫ਼ੀ ਹੱਦ ਤੱਕ ਗਊ ਵੰਸ਼ ਨੂੰ ਬਿਮਾਰੀ ਤੋਂ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ: ਪੰਜਾਬ ਚ ਪਸ਼ੂਆਂ ’ਤੇ ਲੰਪੀ ਸਕਿਨ ਦਾ ਕਹਿਰ, ਕੀ ਹੈ ਲੰਪੀ ਸਕਿਨ ਬੀਮਾਰੀ, ਜਾਣੋ ਇਸਦੇ ਲੱਛਣ...

ETV Bharat Logo

Copyright © 2024 Ushodaya Enterprises Pvt. Ltd., All Rights Reserved.