ETV Bharat / state

Drugs In Punjab : ਬਠਿੰਡਾ 'ਚ ਸ਼ਰੇਆਮ ਵਿੱਕ ਰਿਹਾ ਨਸ਼ਾ, ਵੀਡੀਓ ਵਾਇਰਲ ਹੋਣ ਤੋਂ ਬਾਅਦ ਐਕਸ਼ਨ ਵਿੱਚ ਪੁਲਿਸ

author img

By ETV Bharat Punjabi Team

Published : Sep 3, 2023, 1:14 PM IST

A video of a youth selling drugs in Bathinda Bir Talab Basti has gone viral
Drugs In Punjab : ਬਠਿੰਡਾ 'ਚ ਸ਼ਰੇਆਮ ਵੇਚਿਆ ਜਾ ਰਿਹਾ ਨਸ਼ਾ,ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਲਿਆ ਐਕਸ਼ਨ

Drugs In Punjab : ਬਠਿੰਡਾ ਦੀ ਬੀੜ ਤਲਾਬ ਬਸਤੀ ਵਿੱਚ ਨਸ਼ਾ ਵੇਚਦੇ ਨੌਜਵਾਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਫੌਰੀ ਤੌਰ 'ਤੇ ਐਕਸ਼ਨ ਲਿਆ ਅਤੇ ਵੀਡੀਓ ਵਿੱਚ ਨਜ਼ਰ ਆਉਂਦੇ ਨੌਜਵਾਨਾਂ ਨੂੰ ਗਿਰਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਬਠਿੰਡਾ ਪੁਲਿਸ ਨੇ ਮੁਲਜ਼ਮ ਕੀਤਾ ਗ੍ਰਿਫ਼ਤਾਰ

ਬਠਿੰਡਾ: ਜ਼ਿਲ੍ਹੇ ਦੀ ਬੀੜ ਤਲਾਬ ਬਸਤੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਕੁਝ ਨੌਜਵਾਨਾਂ ਵੱਲੋਂ ਸ਼ਰੇਆਮ ਨਸ਼ਾ ਵੇਚਿਆ ਜਾ ਰਿਹਾ ਸੀ। ਇਸ ਪੂਰੇ ਮਾਮਲੇ ਦੀ ਜਦੋਂ ਵੀਡੀਓ ਵਾਇਰਲ ਹੋਈ ਤਾਂ ਪੁਲਿਸ ਨੇ ਵੀਡੀਓ ਵਿੱਚ ਨਜ਼ਰ ਆ ਰਹੇ ਨੌਜਵਾਨਾਂ ਖਿਲਾਫ ਕਾਰਵਾਈ ਕਰਦਿਆਂ ਉਹਨਾਂ ਨੂੰ ਗਿਰਫ਼ਤਾਰ ਕਰ ਲਿਆ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਚ ਓ ਥਾਣਾ ਸਦਰ, ਵਿਨੀਤ ਅਹਲਾਵਤ ਨੇ ਕਿਹਾ ਕਿ ਪੁਲਿਸ ਵੱਲੋਂ ਗਿਰਫ਼ਤਾਰ ਕੀਤੇ ਨੌਜਵਾਨ ਕੋਲੋਂ ਚਿੱਟਾ ਵੀ ਬਰਾਮਦ ਕੀਤਾ ਗਿਆ ਹੈ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਸ਼ੁਰੂ ਕੀਤੀ ਕਾਰਵਾਈ : ਜਦੋਂ ਇਹ ਵੀਡੀਓ ਵਾਇਰਲ ਹੋਈ ਤਾਂ ਪੁਲਿਸ ਨੇ ਉਸੇ ਸਮੇਂ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਨੇ ਆਪਣੇ ਸੂਤਰਾਂ ਦੀ ਮਦਦ ਨਾਲ ਇਹਨਾਂ ਨਸ਼ਾ ਵੇਚਣ ਵਾਲੇ ਨੌਜਵਾਨਾਂ ਨੂੰ ਕਾਬੂ ਕਰ ਲਿਆ ਤੇ ਦੱਸਿਆ ਕਿ ਨੌਜਵਾਨ ਕੋਲੋਂ 2 ਗ੍ਰਾਮ ਚਿੱਟਾ ਵੀ ਬਰਾਮਦ ਕੀਤੀ ਗਿਆ ਹੈ। ਇਸ ਦੇ ਨਾਲ ਹੀ ਨਸ਼ਾ ਵੇਚਣ ਵਾਲਿਆਂ ਖਿਲਾਫ ਐਕਸ਼ਨ ਕਰਨ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੱਸਿਆ ਕਿ ਜੋ ਨਸ਼ਾ ਕਰਨ ਵਾਲੇ ਹਨ ਉਹਨਾਂ ਨੂੰ ਇਲਾਜ ਲਈ ਭੇਜਿਆ ਜਾਵੇਗਾ।

ਨਸ਼ੇ ਦੇ ਸੌਦਾਗਰਾਂ ਦੀ ਜਾਣਕਾਰੀ ਦੇਣ ਵਾਲੇ ਦਾ ਨਾਂ ਰੱਖਿਆ ਜਾਵੇਗਾ ਗੁਪਤ : ਐਸਐਚਓ ਸਦਰ ਨੇ ਕਿਹਾ ਕਿ ਚਿੱਟੇ ਦੇ ਨਸ਼ੇ ਨੂੰ ਰੋਕਣ ਲਈ ਪੁਲਿਸ ਨੂੰ ਸਥਾਨਕ ਲੋਕਾਂ ਦੀ ਅਤੇ ਕਮੇਟੀਆਂ ਦੀ ਮਦਦ ਦੀ ਵੀ ਲੋੜ ਹੈ ਤਾਂ ਜੋ ਇਸ ਉੱਤੇ ਠੱਲ ਪਾਈ ਜਾ ਸਕੇ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਨਸ਼ਾ ਤਸਕਰ ਬਾਰੇ ਕੋਈ ਜਾਣਕਾਰੀ ਉਨ੍ਹਾਂ ਕੋਲ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੁਚਿਤ ਕਰਨ ਤਾਂ ਜੋ ਉਸ ਨੂੰ ਫੜਿਆ ਜਾ ਸਕੇ ਤੇ ਜਾਣਕਾਰੀ ਦੇਣ ਵਾਲੇ ਦਾ ਨਾਂ ਵੀ ਗੁਪਤ ਹੀ ਰੱਖਿਆ ਜਾਵੇਗਾ।

ਨੌਜਵਾਨਾਂ ਦੀ ਕੀਤੀ ਜਾ ਰਹੀ ਕਾਊਂਸਲਿੰਗ: ਪੁਲਿਸ ਅਧਿਕਾਰੀ ਨੇ ਕਿਹਾ ਕਿ ਜੋ ਨੌਜਵਾਨ ਨਸ਼ਾ ਕਰਦੇ ਹਨ ਉਹਨਾਂ ਨੂੰ ਸਮਝਾਇਆ ਜਾ ਰਿਹਾ ਹੈ। ਉਹਨਾਂ ਦੀ ਕਾਊਂਸਲਿੰਗ ਕੀਤੀ ਜਾ ਰਹੀ ਹੈ ਕਿ ਅਜਿਹਾ ਕੁਝ ਵੀ ਨਾ ਕਰਨ ਤਾਂ ਜੋ ਉਹਨਾਂ ਦਾ ਭਵਿੱਖ ਖਰਾਬ ਹੋ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.