ETV Bharat / state

ਬਠਿੰਡਾ ਦੇ ਪਿੰਡ ਦਿਉਣ 'ਚ ਪੁਲਿਸ 'ਤੇ ਪੈਸੇ ਲੈ ਕੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਇਲਜ਼ਾਮ!

author img

By

Published : Aug 7, 2023, 7:50 PM IST

Accusations of releasing drug traffickers after taking money on the police in Diun village of Bathinda
ਬਠਿੰਡਾ ਦੇ ਪਿੰਡ ਦਿਉਣ 'ਚ ਪੁਲਿਸ 'ਤੇ ਪੈਸੇ ਲੈ ਕੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਇਲਜ਼ਾਮ

ਬਠਿੰਡਾ ਦੇ ਪਿੰਡ ਦਿਉਣ ਵਿੱਚ ਲੋਕਾਂ ਨੇ ਪੁਲਿਸ ਉੱਤੇ ਪੈਸੇ ਲੈ ਕੇ ਨਸ਼ਾ ਤਸਕਰਾਂ ਨੂੰ ਛੱਡਣ ਦੇ ਇਲਜ਼ਾਮ ਲਗਾਏ ਹਨ। 20 ਲੋਕਾਂ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ।

ਬਠਿੰਡਾ ਦੇ ਪਿੰਡ ਦਿਉਣ ਦੀ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਅਤੇ ਪੁਲਿਸ ਜਾਂਚ ਅਧਿਕਾਰੀ।

ਬਠਿੰਡਾ : ਜ਼ਿਲ੍ਹੇ ਦੇ ਪਿੰਡ ਦਿਉਣ ਵਿੱਚ ਐਤਵਾਰ ਰਾਤ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਕਿੱਲੀ ਨਿਹਾਲ ਸਿੰਘ ਵਾਲਾ ਪੁਲਿਸ ਨੇ ਇੱਕ ਵਿਅਕਤੀ ਨੂੰ 80 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ। ਪੁਲਿਸ ਨੇ ਭੁੱਚੋ ਮੰਡੀ ਦਾ ਵਸਨੀਕ ਫੜਿਆ ਤਾਂ ਉਸਦਾ ਪਿਤਾ ਅਤੇ ਪਿੰਡ ਵਾਸੀ ਉਸਨੂੰ ਛੁਡਾਉਣ ਲਈ ਪਿੰਡ ਦਿਉਣ ਪਹੁੰਤ ਗਏ। ਪਿੰਡ ਦਿਉਣਾ ਦੀ ਨਸ਼ਾ ਵਿਰੋਧੀ ਕਮੇਟੀ ਨੇ ਇਨ੍ਹਾਂ ਲੋਕਾਂ ਨੂੰ ਨਸ਼ਾ ਤਸਕਰਾਂ ਦੀ ਮਦਦ ਕਰਨ ਦੇ ਇਲਜ਼ਾਮ ਹੇਠ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਬਜ਼ੁਰਗ ਨੇ ਦੱਸਿਆ ਕਿ ਉਸਦੇ ਲੜਕੇ ਨੂੰ ਕਿੱਲੀ ਨਿਹਾਲ ਸਿੰਘ ਵਾਲਾ ਪੁਲਿਸ ਨੇ ਨਸ਼ਾ ਤਸਕਰੀ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ ਅਤੇ ਉਹ ਉਸਨੂੰ ਪੈਸੇ ਦੇ ਕੇ ਛੁਡਵਾਉਣ ਲਈ ਆਇਆ ਹੈ।

ਪੁਲਿਸ ਨੇ 20 ਲੋਕਾਂ ਤੇ ਕੀਤੀ ਕਾਰਵਾਈ : ਜਾਣਕਾਰੀ ਮੁਤਾਬਿਕ ਨਸ਼ਾ ਵਿਰੋਧੀ ਕਮੇਟੀ ਨੇ ਬਜ਼ੁਰਗ ਨੂੰ ਨਾਲ ਲੈ ਕੇ ਘੇਰਾ ਪਾ ਲਿਆ ਅਤੇ ਪੁਲਿਸ ਅਧਿਕਾਰੀਆਂ 'ਤੇ ਨਸ਼ਾ ਤਸਕਰ ਨੂੰ ਪੈਸੇ ਲੈ ਕੇ ਛੱਡਣ ਦੇ ਦੋਸ਼ ਲਾਉਂਦੇ ਹੋਏ ਹੰਗਾਮਾ ਸ਼ੁਰੂ ਕਰ ਦਿੱਤਾ, ਜਿਸ ਦੀ ਵੀਡੀਓ ਵੀ ਵਾਇਰਲ ਹੋ ਗਈ ਹੈ। ਦੂਜੇ ਪਾਸੇ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਇਸ ਪੂਰੇ ਮਾਮਲੇ 'ਚ ਕਾਰਵਾਈ ਕਰਦੇ ਹੋਏ ਨਸ਼ਾ ਤਸਕਰ ਭੁੱਚੋ ਮੰਡੀ ਨਿਵਾਸੀ ਨਿਰਮਲ ਸਿੰਘ ਸਮੇਤ ਪੁਲਿਸ ਟੀਮ ਨਾਲ ਦੁਰਵਿਵਹਾਰ ਕਰਨ ਦੇ ਦੋਸ਼ 'ਚ ਪਿੰਡ ਦਿਉਣ ਦੇ ਸਰਪੰਚ ਸਮੇਤ 20 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।



ਕਿਸਾਨ ਜਥੇਬੰਦੀ ਦਾ ਐਲਾਨ : ਉੱਧਰ ਪੁਲਿਸ ਵੱਲੋਂ ਨਸ਼ਾ ਵਿਰੋਧੀ ਕਮੇਟੀ ਦੇ ਮਾਮਲਾ ਦਰਜ ਕੀਤੇ ਜਾਣ ਦਾ ਸਖਤ ਐਕਸ਼ਨ ਲੈਂਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਨਸ਼ਾ ਖ਼ਿਲਾਫ਼ ਪੰਜਾਬ ਭਰ ਵਿੱਚ ਨੌਜਵਾਨ ਪ੍ਰਸ਼ਾਸਨ ਤੇ ਸਰਕਾਰ ਨਹੀਂ ਚਾਹੁੰਦੀ ਪੰਜਾਬ ਵਿੱਚ ਨਸ਼ਾ ਬੰਦ ਹੋਵੇ। ਇਸੇ ਕਾਰਨ ਲਗਾਤਾਰ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਤੇ ਕਦੇ ਮਾਮਲੇ ਦਰਜ ਹੋ ਜਾਂਦੇ ਹਨ। ਇਸਦੇ ਖਿਲਾਫ ਉਨ੍ਹਾਂ ਵੱਲੋਂ ਮਾਨਸਾ ਵਿਖੇ ਪਹਿਲਾਂ ਹੀ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਿੰਡ ਵਿਖੇ ਵਾਪਰੀ ਘਟਨਾ ਤੋਂ ਬਾਅਦ ਜ਼ਿਲ੍ਹਾ ਕਮੇਟੀ ਵੱਲੋਂ ਅਗਲੇ ਦਿਨਾਂ ਵਿੱਚ ਸੰਘਰਸ਼ ਦੀ ਰਾਜਨੀਤੀ ਤਿਆਰ ਕੀਤੀ ਜਾ ਰਹੀ ਹੈ ਤੇ ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.