ETV Bharat / state

ਨਸ਼ੇ ਦਾ ਕਾਰੋਬਾਰ ਰੋਕਣ 'ਤੇ ਘਰ 'ਚ ਦਾਖਲ ਹੋ ਕੇ ਕੀਤੀ ਬੁਰੀ ਤਰ੍ਹਾਂ ਭੰਨਤੋੜ

author img

By

Published : Jul 24, 2022, 2:40 PM IST

ਬਠਿੰਡਾ ਦੇ ਬੇਅੰਤ ਨਗਰ 'ਚ ਕੁਝ ਨੌਜਵਾਨਾਂ ਵਲੋਂ ਇਕ ਘਰ 'ਚ ਦਾਖ਼ਲ ਹੋ ਕੇ ਭੰਨਤੋੜ ਕੀਤੀ ਗਈ। ਜਿਸ 'ਤੇ ਪੀੜਤ ਪੱਖ ਦਾ ਕਹਿਣਾ ਕਿ ਜਦੋਂ ਉਨ੍ਹਾਂ ਵਲੋਂ ਨਸ਼ੇ ਦਾ ਕਾਰੋਬਾਰ ਕਰਨ ਤੋਂ ਰੋਕਿਆ ਗਿਆ ਤਾਂ ਉਕਤ ਨੌਜਵਾਨਾਂ ਵਲੋਂ ਘਰ 'ਤੇ ਹਮਲਾ ਕੀਤਾ ਹੈ।

ਨਸ਼ੇ ਦਾ ਕਾਰੋਬਾਰ ਰੋਕਣ 'ਤੇ ਘਰ 'ਚ ਦਾਖਲ ਹੋ ਕੇ ਕੀਤੀ ਬੁਰੀ ਤਰ੍ਹਾਂ ਭੰਨਤੋੜ
ਨਸ਼ੇ ਦਾ ਕਾਰੋਬਾਰ ਰੋਕਣ 'ਤੇ ਘਰ 'ਚ ਦਾਖਲ ਹੋ ਕੇ ਕੀਤੀ ਬੁਰੀ ਤਰ੍ਹਾਂ ਭੰਨਤੋੜ

ਬਠਿੰਡਾ: ਪੰਜਾਬ ਵਿੱਚ ਨਸ਼ੇ ਦੇ ਕਾਰੋਬਾਰੀਆਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਉਨ੍ਹਾਂ ਵੱਲੋਂ ਕਾਨੂੰਨ ਨੂੰ ਛਿੱਕੇ ਟੰਗ ਕੇ ਸ਼ਰੇਆਮ ਗੁੰਡਾਗਰਦੀ ਦਾ ਨੰਗਾ ਨਾਚ ਖੇਡਿਆ ਜਾ ਰਿਹਾ ਹੈ। ਬਠਿੰਡਾ ਦੇ ਬੇਅੰਤ ਨਗਰ ਸਥਿਤ ਗਲੀ ਨੰਬਰ ਸੱਤ 'ਚ ਸੁੱਤੇ ਪਏ ਪਰਿਵਾਰ 'ਤੇ ਬੀਤੀ ਰਾਤ ਕਰੀਬ ਚਾਲੀ ਪੰਜਾਹ ਵਿਅਕਤੀਆਂ ਵਲੋਂ ਹਮਲਾ ਕਰ ਦਿੱਤਾ ਗਿਆ ਅਤੇ ਘਰ ਵਿੱਚ ਪਏ ਸਾਮਾਨ ਦੀ ਬੁਰੀ ਤਰ੍ਹਾਂ ਭੰਨ ਤੋੜ ਕੀਤੀ ਗਈ।

ਘਰ ਦੀ ਮਾਲਕ ਸਰੋਜ ਰਾਣੀ ਨੇ ਦੱਸਿਆ ਕਿ ਅਠਾਰਾਂ ਤਰੀਕ ਨੂੰ ਉਨ੍ਹਾਂ ਦੀ ਹਮਲਾਵਰਾਂ ਨਾਲ ਬਹਿਸਬਾਜ਼ੀ ਹੋਈ ਸੀ ਕਿਉਂਕਿ ਉਨ੍ਹਾਂ ਵੱਲੋਂ ਚਿੱਟੇ ਦੇ ਕਾਰੋਬਾਰ ਕੀਤਾ ਜਾ ਰਿਹਾ ਸੀ ਜਿਸ ਨੂੰ ਉਸ ਦਾ ਪਤੀ ਅਤੇ ਦਿਓਰ ਰੋਕਦੇ ਸਨ। ਇਸ ਬਹਿਸਬਾਜ਼ੀ ਤੋਂ ਬਾਅਦ ਹਮਲਾਵਰਾਂ ਵੱਲੋਂ ਉਨ੍ਹਾਂ 'ਤੇ ਹੀ ਮਾਮਲਾ ਦਰਜ ਕਰਵਾ ਦਿੱਤਾ ਗਿਆ ਸੀ ਅਤੇ ਬੀਤੀ ਰਾਤ ਉਨ੍ਹਾਂ ਵੱਲੋਂ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਉਨ੍ਹਾਂ ਦੇ ਘਰ ਉਪਰ ਹਮਲਾ ਕੀਤਾ ਗਿਆ। ਜਿਸ ਨਾਲ ਉਨ੍ਹਾਂ ਦੇ ਘਰ ਵਿਚਲੇ ਸਮਾਨ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਗਈ।

ਨਸ਼ੇ ਦਾ ਕਾਰੋਬਾਰ ਰੋਕਣ 'ਤੇ ਘਰ 'ਚ ਦਾਖਲ ਹੋ ਕੇ ਕੀਤੀ ਬੁਰੀ ਤਰ੍ਹਾਂ ਭੰਨਤੋੜ

ਪੀੜਤਾ ਨੇ ਦੱਸਿਆ ਕਿ ਗੱਡੀ ਭੰਨ ਦਿੱਤੀ ਗਈ ਅਤੇ ਨਾਲ ਹੀ ਐਕਟਿਵਾ, ਏਸੀ ਅਤੇ ਹੋਰ ਘਰੇਲੂ ਸਮਾਨ ਨੂੰ ਭੰਨ ਤੋੜ ਕਰਕੇ ਬਰਬਾਦ ਕਰ ਦਿੱਤਾ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਸਰੋਜ ਰਾਣੀ ਨੇ ਕਿਹਾ ਕਿ ਰਾਤ ਹਮਲਾਵਰਾਂ ਵੱਲੋਂ ਹਵਾਈ ਫਾਇਰ ਵੀ ਕੀਤੇ ਗਏ ਸਨ।

ਬੇਅੰਤ ਨਗਰ ਦੇ ਹੀ ਰਹਿਣ ਵਾਲੇ ਜਤਿੰਦਰ ਪਾਸਵਾਨ ਨੇ ਦੱਸਿਆ ਕਿ ਉਨ੍ਹਾਂ ਦੀ ਕਾਲੋਨੀ ਦਾ ਮਾਹੌਲ ਬਹੁਤ ਖ਼ਰਾਬ ਹੋਇਆ ਪਿਆ। ਸ਼ਰੇਆਮ ਚਿੱਟੇ ਦਾ ਕਾਰੋਬਾਰ ਹੋ ਰਿਹਾ ਹੈ। ਵਾਰ ਵਾਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਬੇਨਤੀ ਕਰਨ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਸ਼ੇ ਦਾ ਕਾਰੋਬਾਰ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਉੱਧਰ ਮਾਡਲ ਟਾਊਨ ਚੌਕੀ ਇੰਚਾਰਜ ਰਘਵੀਰ ਸਿੰਘ ਬੰਗੀ ਨੇ ਕਿਹਾ ਕਿ ਉਨ੍ਹਾਂ ਪਾਸ ਸਰੋਜ ਰਾਣੀ ਵੱਲੋਂ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾਂ ਹਮਲਾਵਰਾਂ ਵੱਲੋਂ ਸਰੋਜ ਰਾਣੀ ਦੇ ਪਤੀ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਸੀ ਅਤੇ ਬੀਤੀ ਰਾਤ ਹੋਈ ਘਟਨਾ ਸਬੰਧੀ ਉਨ੍ਹਾਂ ਵੱਲੋਂ ਜੋ ਵੀ ਪੱਖ ਸਾਹਮਣੇ ਆਵੇਗਾ ਉਸ ਸਬੰਧੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਦਾ ਡੋਪ ਟੈਸਟ,ਹੈਰਾਨ ਕਰਨ ਵਾਲੇ ਆਏ ਅੰਕੜੇ

ETV Bharat Logo

Copyright © 2024 Ushodaya Enterprises Pvt. Ltd., All Rights Reserved.