ETV Bharat / state

ਪੁਲਿਸ ਵੱਲੋਂ ਕੱਢਿਆ ਫਲੈਗ ਮਾਰਚ ਲੋਕਾਂ ਲਈ ਕਿਉਂ ਬਣਿਆ ਖਿੱਚ ਦਾ ਕੇਂਦਰ ?

author img

By

Published : Aug 30, 2021, 5:12 PM IST

ਪੁਲਿਸ ਵੱਲੋਂ ਕੱਢਿਆ ਫਲੈਗ ਮਾਰਚ ਲੋਕਾਂ ਲਈ ਕਿਉਂ ਬਣਿਆ ਖਿੱਚ ਦਾ ਕੇਂਦਰ
ਪੁਲਿਸ ਵੱਲੋਂ ਕੱਢਿਆ ਫਲੈਗ ਮਾਰਚ ਲੋਕਾਂ ਲਈ ਕਿਉਂ ਬਣਿਆ ਖਿੱਚ ਦਾ ਕੇਂਦਰ

ਜਨਮ ਅਸ਼ਟਮੀ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਵੱਲੋਂ ਆਲਾ ਅਧਿਕਾਰੀਆਂ ਦੀਆਂ ਖਾਲੀ ਗੱਡੀਆਂ ਲੈ ਕੇ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਲੋਕਾਂ ਦੀ ਖਿੱਚ ਦਾ ਕੇਂਦਰ ਬਣਿਆ ਰਿਹਾ ਕਿਉਂਕਿ ਇਸ ਫਲੈਗ ਮਾਰਚ ਵਿੱਚ ਇੱਕ ਵੀ ਅਧਿਕਾਰੀ ਨਹੀਂ ਮੌਜੂਦ ਸੀ ਪਰ ਇਹ ਫਲੈਗ ਮਾਰਚ ਡੀ ਐੱਸ ਪੀ ਸਿਟੀ ਗੁਰਜੀਤ ਸਿੰਘ ਰੋਮਾਣਾ ਦੀ ਅਗਵਾਈ ਵਿੱਚ ਕੱਢਿਆ ਗਿਆ ਅਤੇ ਸਰਕਾਰ ਨੂੰ ਹਜ਼ਾਰਾਂ ਰੁਪਏ ਦੇ ਤੇਲ ਦੀ ਚਪਤ ਲਗਾਈ ਦੱਸੀ ਜਾ ਰਹੀ ਹੈ।

ਬਠਿੰਡਾ: ਪੰਜਾਬ ਦੇ ਵਿੱਚ ਤਿਉਹਾਰਾਂ ਨੂੰ ਲੈਕੇ ਪੰਜਾਬ ਪੁਲਿਸ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਪੁਲਿਸ ਵੱਲੋਂ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਅਤੇ ਨਾਲ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜੇਕਰ ਕਿਤੇ ਵੀ ਉਨ੍ਹਾਂ ਨੂੰ ਕੋਈ ਸ਼ੱਕੀ ਦਿਖਦਾ ਹੈ ਤਾਂ ਤੁਰੰਤ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ।

ਪੁਲਿਸ ਵੱਲੋਂ ਕੱਢਿਆ ਫਲੈਗ ਮਾਰਚ ਲੋਕਾਂ ਲਈ ਕਿਉਂ ਬਣਿਆ ਖਿੱਚ ਦਾ ਕੇਂਦਰ

ਜਨਮ ਅਸ਼ਟਮੀ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਵੱਲੋਂ ਆਲਾ ਅਧਿਕਾਰੀਆਂ ਦੀਆਂ ਖਾਲੀ ਗੱਡੀਆਂ ਲੈ ਕੇ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਅੱਜ ਲੋਕਾਂ ਦੀ ਖਿੱਚ ਦਾ ਕੇਂਦਰ ਬਣਿਆ ਰਿਹਾ। ਜਾਣਕਾਰੀ ਅਨੁਸਾਰਿ ਇਸ ਫਲੈਗ ਮਾਰਚ ਵਿੱਚ ਇੱਕ ਵੀ ਅਧਿਕਾਰੀ ਨਹੀਂ ਮੌਜੂਦ ਸੀ ਪਰ ਇਹ ਫਲੈਗ ਮਾਰਚ ਡੀ ਐੱਸ ਪੀ ਸਿਟੀ ਗੁਰਜੀਤ ਸਿੰਘ ਰੋਮਾਣਾ ਦੀ ਅਗਵਾਈ ਵਿੱਚ ਕੱਢਿਆ ਗਿਆ ਅਤੇ ਸਰਕਾਰ ਨੂੰ ਹਜ਼ਾਰਾਂ ਰੁਪਏ ਦੇ ਤੇਲ ਦੀ ਚਪਤ ਲਗਾਈ ਦੱਸੀ ਜਾ ਰਹੀ ਹੈ।

ਡੀ ਐੱਸ ਪੀ ਸਿਟੀ ਗੁਰਜੀਤ ਸਿੰਘ ਰੋਮਾਣਾ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਅੱਜ ਗੱਡੀਆਂ ਦਾ ਫਲੈਗ ਮਾਰਚ ਕੱਢਿਆ ਗਿਆ ਹੈ ਅਤੇ ਇਹ ਫਲੈਗ ਮਾਰਚ ਜਨਮ ਅਸ਼ਟਮੀ ਦੇ ਮੱਦੇਨਜ਼ਰ ਕੱਢਿਆ ਗਿਆ ਤਾਂ ਕਿ ਸ਼ਹਿਰ ਵਿਚ ਅਮਨ ਸ਼ਾਂਤੀ ਬਰਕਰਾਰ ਰਹੇ। ਉਨ੍ਹਾਂ ਕਿਹਾ ਕਿ ਲੋਕ ਬਿਨ੍ਹਾਂ ਕਿਸੇ ਡਰ ਭੈਅ ਦੇ ਮੰਦਿਰਾਂ ਵਿੱਚ ਆ ਜਾ ਸਕਦੇ ਹਨ ਤੇ ਡਰਨ ਦੀ ਲੋੜ ਨਹੀਂ।

ਇਹ ਵੀ ਪੜ੍ਹੋ:ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਲੈਕੇ ਖੱਟਰ ਦਾ ਵੱਡਾ ਬਿਆਨ

ETV Bharat Logo

Copyright © 2024 Ushodaya Enterprises Pvt. Ltd., All Rights Reserved.