ETV Bharat / state

11 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ, ਸਿਰਾਂ 'ਤੇ ਕਾਲੀਆਂ ਚੁੰਨੀਆਂ ਲੈ ਕੇ ਆਂਗਣਵਾੜੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ

author img

By

Published : Aug 13, 2023, 3:33 PM IST

Anganwadi workers in Bathinda have not received salary for 11 months
11 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ, ਸਿਰਾਂ 'ਤੇ ਕਾਲੀਆਂ ਚੁੰਨੀਆਂ ਲੈ ਕੇ ਆਂਗਣਵਾੜੀ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ ਵਿੱਚ 11 ਮਹੀਨਿਆਂ ਤੋਂ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਆਂਗਣਵਾੜੀ ਵਰਕਰਾਂ ਕਾਲੀਆਂ ਚੁੰਨੀਆਂ ਲੈ ਕੇ ਵਿਧਾਇਕ ਦੇ ਘਰ ਦਾ ਘਿਰਾਓ ਕੀਤਾ ਹੈ।

ਪ੍ਰਦਰਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਆਂਗਨਵਾੜੀ ਵਰਕਰ ਅਤੇ ਵਿਧਾਇਕ ਜਗਰੂਪ ਸਿੰਘ ਗਿੱਲ।

ਬਠਿੰਡਾ: ਆਂਗਨਵਾੜੀ ਵਰਕਰਾਂ ਨੇ ਵੱਲੋਂ ਅੱਜ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਕੋਠੀ ਦਾ ਕਾਲੀਆਂ ਚੁੰਨੀਆਂ ਲੈ ਕੇ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹਨਾਂ ਨੂੰ ਕਰੀਬ 11 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ।ਇਸ ਕਾਰਨ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਮੁਸ਼ਕਿਲ ਹੋ ਗਿਆ ਹੈ। ਸਰਕਾਰ ਨੂੰ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਉਹਨਾਂ ਦਾ ਮਾਣ ਭੱਤਾ ਨਹੀਂ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਬਠਿੰਡਾ ਤੋਂ ਵਧਾਇਕ ਜਗਰੂਪ ਸਿੰਘ ਗਿੱਲ ਦੀ ਕੋਠੀ ਦਾ ਕਾਲੀਆਂ ਚੁੰਨੀਆਂ ਲੈ ਕੇ ਘੇਰਾਓ ਕੀਤਾ ਗਿਆ ਹੈ।

ਤੇਜ਼ ਕੀਤਾ ਜਾਵੇਗਾ ਸੰਘਰਸ਼: ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਨੇ ਤਨਖਾਹ ਨਾ ਮਿਲਣ ਕਾਰਨ ਉਨ੍ਹਾਂ ਦਾ ਬਜਟ ਵਿਗੜ ਰਿਹਾ ਹੈ। ਘਰਾਂ ਦੇ ਆਰਥਿਕ ਹਾਲਾਤ ਖਰਾਬ ਹੋ ਰਹੇ ਹਨ। ਇਸ ਸਬੰਧੀ ਬਾਕਾਇਦਾ ਕਈ ਵਾਰ ਸਰਕਾਰ ਦੇ ਨੁਮਾਇੰਦਿਆਂ ਨਾਲ ਬੈਠਕਾਂ ਕੀਤੀਆਂ ਗਈਆਂ ਪਰ ਫਿਰ ਵੀ ਉਨ੍ਹਾਂ ਦੀਆਂ ਮੰਗਾਂ ਨਹੀਂ ਪੂਰੀਆਂ ਕੀਤੀਆਂ ਜਾ ਰਹੀਆਂ। ਇਸੇ ਕਾਰਨ ਉਨ੍ਹਾਂ ਨੂੰ ਸੰਘਰਸ਼ ਦਾ ਰਾਹ ਚੁਣਨਾ ਪਿਆ ਹੈ ਅਤੇ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਸਨੂੰ ਹੋਰ ਤੇਜ਼ ਕੀਤਾ ਜਾਵੇਗਾ।


ਜਲਦ ਮੰਨੀਆਂ ਜਾਣਗੀਆਂ ਮੰਗਾਂ : ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਵੱਲੋਂ ਜੋ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉਹ ਜਾਇਜ ਹੈ ਕਿਉਂਕਿ ਉਨ੍ਹਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ। ਇਸ ਸਬੰਧੀ ਬਾਕਾਇਦਾ ਉਹਨਾਂ ਵੱਲੋਂ ਚੰਡੀਗੜ੍ਹ ਵਿਖੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਤਾਂ ਜੋ ਆਂਗਣਵਾੜੀ ਵਰਕਰਾਂ ਦੀ ਰੋਕੀ ਗਈ ਤਨਖਾਹ ਜਾਰੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਹਰ ਹਾਲਤ ਵਿੱਚ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਉੱਤੇ ਗੌਰ ਕਰ ਰਹੀ ਹੈ ਅਤੇ ਜਲਦ ਹੀ ਜਾਇਜ ਮੰਗਾਂ ਨੂੰ ਮੰਨ ਕੇ ਲਾਗੂ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.