ਬਠਿੰਡਾ ਅਦਾਲਤ 'ਚ ਲਾਰੈਂਸ ਪੇਸ਼: ਖਾਲੀ ਹੱਥ ਮੁੜੀ ਜਲੰਧਰ ਪੁਲਿਸ, ਨਿਆਂਇਕ ਹਿਰਾਸਤ 'ਚ ਭੇਜਿਆ ਲਾਰੈਂਸ਼ ਬਿਸ਼ਨੋਈ

author img

By

Published : Sep 24, 2022, 12:57 PM IST

Updated : Sep 24, 2022, 5:29 PM IST

ਬਠਿੰਡਾ ਅਦਾਲਤ 'ਚ ਲਾਰੈਂਸ ਪੇਸ਼

ਬਠਿੰਡਾ ਅਦਾਲਤ 'ਚ ਲਾਰੈਂਸ ਬਿਸ਼ਨੋਈ ਨੂੰ ਪੇਸ਼ ਕੀਤਾ ਗਿਆ। ਜਿਸ ਦੇ ਚੱਲਦਿਆਂ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ। ਇਸ ਦੇ ਨਾਲ ਹੀ ਬੀਤੇ ਦਿਨ ਲਾਰੈਂਸ ਦੇ ਵਕੀਲ ਵਲੋਂ ਪੰਜਾਬ ਪੁਲਿਸ 'ਤੇ ਗੰਭੀਰ ਇਲਜ਼ਾਮ ਵੀ ਲਗਾਏ ਸੀ।

ਬਠਿੰਡਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਪੰਜਾਬ ਪੁਲਿਸ ਵਲੋਂ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਥੇ ਜਲੰਧਰ ਪੁਲਿਸ ਇਕ ਮਾਮਲੇ 'ਚ ਲਾਰੈਂਸ ਦਾ ਟ੍ਰਾਂਜ਼ਿਟ ਰਿਮਾਂਡ ਹਾਸਲ ਕਰਨ ਲਈ ਪਹੁੰਚ ਸੀ। ਬਠਿੰਡਾ ਅਦਾਲਤ 'ਚ ਪੇਸ਼ ਕਰਨ ਤੋਂ ਪਹਿਲਾਂ ਪੁਲਿਸ ਵਲੋਂ ਬਠਿੰਡਾ ਦੇ ਥਾਣਾ ਕੈਂਟ 'ਚ ਲਾਰੈਂਸ ਬਿਸ਼ਨੋਈ ਦਾ ਮੈਡੀਕਲ ਕਰਵਾਇਆ ਗਿਆ।

ਬਠਿੰਡਾ ਅਦਾਲਤ 'ਚ ਲਾਰੈਂਸ ਪੇਸ਼,

ਇਸ ਤੋਂ ਬਾਅਦ ਭਾਰੀ ਸੁਰੱਖਿਆ ਹੇਠ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਵਲੋਂ ਲਾਰੈਂਸ ਨੂੰ ਨਿਆਂਇਕ ਹਿਰਾਸਤ ਲਈ ਬਠਿੰਡਾ ਜੇਲ੍ਹ ਵਿਚ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਇਸ ਮੌਕੇ ਜਲੰਧਰ ਪੁਲਿਸ ਨੂੰ ਲਾਰੈਂਸ ਦਾ ਟ੍ਰਾਜ਼ਿਟ ਰਿਮਾਂਡ ਨਹੀਂ ਹਾਸਲ ਹੋਇਆ। ਉਥੇ ਹੀ ਬਠਿੰਡਾ ਜੇਲ੍ਹ ਦੀ ਗੱਲ ਕੀਤੀ ਜਾਵੇ ਤਾਂ ਪਹਿਲਾਂ ਹੀ ਉਸ 'ਚ 32 ਦੇ ਕਰੀਬ ਗੈਂਗਸਟਰ ਬੰਦ ਹਨ, ਜਿਨ੍ਹਾਂ 'ਚ ਕਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਿਰੋਧੀ ਗੈਂਗ ਦੇ ਵੀ ਬੰਦ ਹਨ। ਅਜਿਹੇ 'ਚ ਲਾਰੈਂਸ ਬਿਸ਼ਨੋਈ ਦੀ ਸੁਰੱਖਿਆ ਨੂੰ ਲੈਕੇ ਪੰਜਾਬ ਪੁਲਿਸ ਲਈ ਵੱਡਾ ਸਵਾਲ ਖੜਾ ਹੋ ਜਾਂਦਾ ਹੈ।

ਬਠਿੰਡਾ ਅਦਾਲਤ 'ਚ ਲਾਰੈਂਸ ਪੇਸ਼

ਇਸ ਮੌਕੇ ਲਾਰੈਂਸ ਬਿਸ਼ਨੋਈ ਦੇ ਵਕੀਲ ਰਘਵੀਰ ਸਿੰਘ ਬੈਨੀਪਾਲ ਦਾ ਕਹਿਣਾ ਕਿ ਪੁਲਿਸ ਥਾਣਾ ਥਰਮਲ 'ਚ ਲਾਰੈਂਸ ਖਿਲਾਫ਼ ਮਾਮਲਾ ਦਰਜ ਸੀ, ਜਿਸ 'ਤੇ ਰਿਮਾਂਡ ਚੱਲ ਰਿਹਾ ਸੀ। ਉਨ੍ਹਾਂ ਕਿਹਾ ਕਿ ਲਾਰੈਂਸ ਨੂੰ ਰਿਮਾਂਡ ਖਤਮ ਹੋਣ 'ਤੇ ਦੁਆਰਾ ਪੇਸ਼ ਕੀਤਾ ਗਿਆ ਹੈ, ਜਿਸ ਤੋਂ ਬਾਅਦ ਉਸ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅੱਗੇ ਡੀਜੀਪੀ ਜੇਲ੍ਹਾਂ ਨੇ ਤੈਅ ਕਰਨਾ ਕਿ ਲਾਰੈਂਸ਼ ਨੂੰ ਬਠਿੰਡਾ ਜੇਲ੍ਹ 'ਚ ਰੱਖਣਾ ਜਾਂ ਕਿਸੇ ਹੋਰ ਜੇਲ੍ਹ 'ਚ ਰੱਖਣਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸੁਰੱਖਿਆ ਦੇ ਮੱਦੇਨਜ਼ਰ ਮੁੜ ਤੋਂ ਐਪਲੀਕੇਸ਼ਨ ਲਗਾਈ ਹੈ ਕਿ ਲਾਰੈਂਸ ਨੂੰ ਮੁੜ ਤੋਂ ਤਿਹਾੜ ਜੇਲ੍ਹ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਇਕ ਵਾਰ ਬਠਿੰਡਾ ਜੇਲ੍ਹ ਦੇ ਆਰਡਰ ਹੋਏ ਸੀ ਪਰ ਅਸੀਂ ਐਪਲੀਕੇਸ਼ਨ ਲਗਾਈ ਹੈ, ਤੇ ਹੁਣ ਦੇਖਣਾ ਹੋਵੇਗਾ ਕਿ ਲਾਰੈਂਸ ਨੂੰ ਕਿਥੇ ਭੇਜਿਆ ਜਾਂਦਾ ਹੈ।

ਇਸ ਦੇ ਪਹਿਲਾਂ ਬਠਿੰਡਾ 'ਚ ਲਾਰੈਂਸ ਦੀ ਪੇਸ਼ੀ ਨੂੰ ਲੈਕੇ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤੀ ਕੀਤੀ ਗਈ। ਜਿਸ ਦੇ ਤਹਿਤ ਪੁਲਿਸ ਵਲੋਂ ਸੁਰੱਖਿਆ ਦੇ ਚੱਲਦਿਆਂ ਜ਼ਿਲ੍ਹਾ ਅਦਾਲਤ ਦੇ ਸਾਰੇ ਗੇਟ ਬੰਦ ਕਰ ਦਿੱਤੇ ਗਏ।

ਬਠਿੰਡਾ ਅਦਾਲਤ 'ਚ ਲਾਰੈਂਸ ਪੇਸ਼

ਇਸ ਦੇ ਨਾਲ ਹੀ ਬੀਤੇ ਦਿਨ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਪੰਜਾਬ ਪੁਲਿਸ ‘ਤੇ ਲਾਰੈਂਸ ਬਿਸ਼ਨੋਈ ਦਾ ਝੂਠਾ ਮੁਕਾਬਲਾ ਜਾਂ ਕੋਈ ਹੋਰ ਅਣਸੁਖਾਵੀਂ ਘਟਨਾ ਨੂੰ ਅੰਜਾਮ ਦੇਣ ਦਾ ਇਲਜ਼ਾਮ ਲਾਇਆ ਹੈ। ਲਾਰੈਂਸ ਦੇ ਵਕੀਲ ਵਿਸ਼ਾਲ ਚੋਪੜਾ (Lawrence Bishnoi lawyer Vishal Chopra) ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਕੇ ਦੋਸ਼ ਲਾਇਆ ਕਿ ਪੰਜਾਬ ਪੁਲਿਸ 24 ਸਤੰਬਰ ਨੂੰ ਪੇਸ਼ੀ ਦੌਰਾਨ ਅਜਿਹੀ ਘਟਨਾ ਨੂੰ ਅੰਜਾਮ ਦੇ ਸਕਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰੀ ਏਜੰਸੀਆਂ ਵੱਲੋਂ ਇਸ ਸਬੰਧੀ ਪੰਜਾਬ ਪੁਲਿਸ ਨੂੰ ਵੀ ਅਲਰਟ ਭੇਜ ਦਿੱਤਾ ਗਿਆ ਹੈ।

ਵਿਸ਼ਾਲ ਚੋਪੜਾ ਨੇ ਪੰਜਾਬ ਪੁਲਿਸ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਦਾਲਤ 'ਚ ਪੇਸ਼ੀ ਦੌਰਾਨ ਪੰਜਾਬ ਪੁਲਿਸ ਆਪਣੇ ਹੀ ਸਾਥੀਆਂ ਦੀ ਮਦਦ ਨਾਲ ਬਿਸ਼ਨੋਈ ਦਾ ਝੂਠਾ ਮੁਕਾਬਲਾ ਕਰ ਸਕਦੀ ਹੈ ਜਾਂ ਫਿਰ ਵਿਰੋਧੀ ਗੈਂਗ ਨੂੰ ਮੌਕਾ ਦੇ ਕੇ ਉਸ ਨੂੰ ਮਾਰ ਸਕਦੀ ਹੈ। ਇਸ ਤੋਂ ਇਲਾਵਾ ਸੁਰੱਖਿਆ ਵਿੱਚ ਢਿੱਲ ਮੱਠ ਕਰਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਨੋਈ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ।

ਬਠਿੰਡਾ ਅਦਾਲਤ 'ਚ ਲਾਰੈਂਸ ਪੇਸ਼

ਦਸ ਦਈਏ ਕਿ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦਾ ਨਾਮ ਸਾਹਮਣੇ ਆਇਆ ਸੀ। ਜਿਸ ਦੇ ਚੱਲਦਿਆਂ ਪੰਜਾਬ ਪੁਲਿਸ ਲਾਰੈਂਸ ਨੂੰ ਪੰਜਾਬ ਟ੍ਰਾਂਜ਼ਿਟ ਰਿਮਾਂਡ 'ਤੇ ਲੈਕੇ ਆਈ ਸੀ। ਇਸ ਦੇ ਨਾਲ ਹੀ ਪੰਜਾਬ ਪੁਲਿਸ ਵਲੋਂ ਲਾਰੈਂਸ ਨਾਲ ਜੁੜੇ ਪੰਜਾਬ 'ਚ ਦਰਜ ਹੋਰ ਮਾਮਲਿਆਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਬਠਿੰਡਾ ਪੁਲਿਸ ਵਲੋਂ ਲਾਰੈਂਸ ਦਾ ਰਿਮਾਂਡ ਹਾਸਲ ਕੀਤਾ ਸੀ।

ਇਹ ਵੀ ਪੜ੍ਹੋ: ਰਾਜਪਾਲ ਅਤੇ ਪੰਜਾਬ ਸਰਕਾਰ ਵਿਵਾਦ: ਗਵਰਨਰ ਨੇ ਸੀਐੱਮ ਮਾਨ ਨੂੰ ਚਿੱਠੀ ਲਿਖ ਪਾਈ ਝਾੜ, ਕਿਹਾ...

Last Updated :Sep 24, 2022, 5:29 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.