ETV Bharat / state

Bathinda Police Organized Bicycle Rally: ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ SSP ਨੇ ਲਗਾਈ ਵੱਡੀ ਸਕੀਮ, ਪੜੋ ਇਸ ਖਾਸ ਰਿਪੋਰਟ ਵਿੱਚ ...

author img

By ETV Bharat Punjabi Team

Published : Oct 26, 2023, 12:44 PM IST

Bathinda Police Organized Bicycle Rally
Bathinda Police Organized Bicycle Rally

ਬਠਿੰਡਾ ਪੁਲਿਸ ਤੇ ਸਾਈਕਲਿੰਗ ਗਰੁੱਪ ਵੱਲੋਂ ਇੱਕ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਾਈਕਲ ਰੈਲੀ ਕੱਢੀ ਗਈ। ਜਿਸ ਦਾ ਉਦੇਸ਼ ਪੰਜਾਬ ਦੇ ਨੌਜਵਾਨੀ ਨੂੰ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਉਣਾ ਹੈ।

ਐਸ.ਐਸ.ਪੀ ਬਠਿੰਡਾ ਗੁਰਨੀਤ ਸਿੰਘ ਖੁਰਾਣਾ ਨੇ ਦੱਸਿਆ

ਬਠਿੰਡਾ: ਅੱਜ ਵੀਰਵਾਰ ਨੂੰ ਬਠਿੰਡਾ ਪੁਲਿਸ ਦੇ ਜਵਾਨਾਂ ਤੇ ਅਧਿਕਾਰੀਆ ਸਮੇਤ ਸਾਈਕਲਿੰਗ ਗਰੁੱਪ ਵੱਲੋਂ ਇੱਕ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਾਈਕਲ ਰੈਲੀ ਕੱਢੀ ਗਈ। ਜਿਸ ਦਾ ਉਦੇਸ਼ ਪੰਜਾਬ ਦੇ ਨੌਜਵਾਨੀ ਨੂੰ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਉਣਾ ਹੈ। ਇਹ ਰੈਲੀ ਬਠਿੰਡਾ ਪੁਲਿਸ ਲਾਈਨ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚੋਂ ਹੁੰਦੀ ਹੋਈ ਫਾਇਰ ਬ੍ਰਿਗੇਡ ਚੌਂਕ ਪਹੁੰਚੀ। ਜਿਸ ਵਿੱਚ ਪੰਜਾਬ ਪੁਲਿਸ ਦੇ ਜਵਾਨ ਅਧਿਕਾਰੀ ਸਕੂਲੀ ਬੱਚਿਆਂ ਤੋਂ ਇਲਾਵਾ ਬਠਿੰਡਾ ਸਾਈਕਲਿੰਗ ਗਰੁੱਪ ਦੇ ਲੋਕ ਵੀ ਸ਼ਾਮਿਲ ਹੋਏ, ਜਿਸ ਦਾ ਉਦੇਸ਼ ਸੀ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨਾ ਅਤੇ ਉਹਨਾਂ ਨੂੰ ਸਪੋਰਟਸ ਨਾਲ ਜੋੜਨਾ ਸੀ।

ਬਠਿੰਡਾ ਪੁਲਿਸ ਵੱਲੋਂ ਜਾਗਰੂਕ ਕਰਨ ਲਈ ਸੈਮੀਨਾਰ ਕਰਾਏ ਜਾ ਰਹੇ:- ਇਸ ਦੌਰਾਨ ਹੀ ਗੱਲਬਾਤ ਕਰਦਿਆ ਐਸ.ਐਸ.ਪੀ ਬਠਿੰਡਾ ਗੁਰਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਸਾਈਕਲ ਰੈਲੀ ਨੂੰ ਕੱਢਣ ਦਾ ਮਤਲਬ ਸੀ ਕਿ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾਵੇ ਅਤੇ ਚੰਗਾ ਸੰਦੇਸ਼ ਸ਼ਹਿਰ ਵਿੱਚ ਦਿੱਤਾ ਜਾਵੇ। ਉਹਨਾਂ ਕਿਹਾ ਕਿ ਅਸੀਂ ਪਿੰਡਾਂ ਤੇ ਸ਼ਹਿਰਾਂ ਦੇ ਵੱਖ-ਵੱਖ ਹਿੱਸਿਆਂ ਵਿੱਚ ਪੁਲਿਸ ਵੱਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਕਰਾਏ ਜਾ ਰਹੇ ਹਨ।

ਜਿਸ ਨਾਲ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਦੇ ਬਾਰੇ ਦੱਸਿਆ ਜਾਂਦਾ ਹੈ ਅਤੇ ਉਹਨਾਂ ਨੂੰ ਨਸ਼ਿਆਂ ਤੋਂ ਦੂਰ ਕਰਨਾ ਖੇਡਾਂ ਨਾਲ ਜੋੜਨਾ ਅਤੇ ਨਸ਼ੇ ਕਰਨ ਵਾਲੇ ਲੋਕਾਂ ਨੂੰ ਨਸ਼ਾ ਛੁੜਾਉ ਕੇਂਦਰਾਂ ਰਾਹੀਂ ਨਸ਼ਾ ਮੁਕਤ ਕਰਨਾ ਇਹੀ ਸਾਡਾ ਟੀਚਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਜਿਸ ਨਾਲ ਨੌਜਵਾਨੀ ਬਚਾਉਣਾ ਅਤੇ ਪੁਰਾਣੇ ਪੰਜਾਬ ਨੂੰ ਸਿਰਜਣਾ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਇਹ ਹੈ।

ਪੰਜਾਬ ਨੂੰ ਖੂਬਸੂਰਤ ਤੇ ਤਕੜਾ ਪੰਜਾਬ ਬਣਾਇਆ ਜਾਵੇ:- ਦੂਜੇ ਪਾਸੇ ਸਾਈਕਲਿੰਗ ਗਰੁੱਪ ਦੇ ਪ੍ਰਧਾਨ ਨੇ ਦੱਸਿਆ ਕਿ ਅਸੀਂ ਸਾਈਕਲਿੰਗ ਰਾਹੀਂ ਵੱਖ-ਵੱਖ ਮੁਹਿੰਮਾਂ ਵਿੱਚ ਹਿੱਸਾ ਲੈਂਦੇ ਰਹਿੰਦੇ ਹਾਂ ਸਾਡਾ ਮਕਸਦ ਚੰਗੀ ਸਿਹਤ ਅਤੇ ਚੰਗਾ ਸਮਾਜ ਸਿਰਜਣਾ ਹੈ ਤਾਂ ਜੋ ਨੌਜਵਾਨਾਂ ਨੂੰ ਚੰਗੇ ਉਦੇਸ਼ ਦੇ ਕੇ ਪੰਜਾਬ ਨੂੰ ਖੂਬਸੂਰਤ ਅਤੇ ਤਕੜਾ ਪੰਜਾਬ ਬਣਾਇਆ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.