ETV Bharat / state

ਕਿਸਾਨ ਆਗੂਆਂ ਵਲੋਂ ਸੰਯੁਕਤ ਸਮਾਜ ਮੋਰਚਾ ਨੂੰ ਲੈਕੇ ਦਿੱਤਾ ਵੱਡਾ ਬਿਆਨ, ਕਿਹਾ...

author img

By

Published : Feb 13, 2022, 1:19 PM IST

ਸੰਯੁਕਤ ਸਮਾਜ ਮੋਰਚਾ
ਸੰਯੁਕਤ ਸਮਾਜ ਮੋਰਚਾ

ਸੰਯੁਕਤ ਸਮਾਜ ਮੋਰਚਾ 'ਤੇ ਵਰ੍ਹਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਰੇਸ਼ਮ ਸਿੰਘ ਯਾਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ ਕਿ ਕੋਈ ਵੀ ਜਥੇਬੰਦੀ ਨਾਲ ਸਬੰਧਤ ਵਿਅਕਤੀ ਸਿਆਸੀ ਗਤੀਵਿਧੀਆਂ ਵਿੱਚ ਭਾਗ ਨਹੀਂ ਲਵੇਗਾ।

ਬਠਿੰਡਾ: ਕਿਸਾਨ ਅੰਦੋਲਨ ਵਿੱਚ ਸ਼ਾਮਲ ਬੱਤੀ ਕਿਸਾਨ ਜੱਥੇਬੰਦੀਆਂ ਵਿੱਚੋਂ ਕੁਝ ਜਥੇਬੰਦੀਆਂ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਪਣਾ ਸਿਆਸੀ ਮੰਚ ਸੰਯੁਕਤ ਸਮਾਜ ਮੋਰਚੇ ਅਧੀਨ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ। ਇਸ ਤੋਂ ਬਾਅਦ ਬਾਕੀ ਕਿਸਾਨ ਜਥੇਬੰਦੀਆਂ ਵੱਲੋਂ ਇਨ੍ਹਾਂ ਦਾ ਸਾਥ ਦੇਣ ਤੋਂ ਇਨਕਾਰ ਕਰਦਿਆਂ ਇਨ੍ਹਾਂ ਦਾ ਜ਼ਬਰਦਸਤ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ।

ਸੰਯੁਕਤ ਸਮਾਜ ਮੋਰਚਾ 'ਤੇ ਵਰ੍ਹਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਰੇਸ਼ਮ ਸਿੰਘ ਯਾਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਪਹਿਲਾਂ ਹੀ ਐਲਾਨ ਕੀਤਾ ਗਿਆ ਸੀ ਕਿ ਕੋਈ ਵੀ ਜਥੇਬੰਦੀ ਨਾਲ ਸਬੰਧਤ ਵਿਅਕਤੀ ਸਿਆਸੀ ਗਤੀਵਿਧੀਆਂ ਵਿੱਚ ਭਾਗ ਨਹੀਂ ਲਵੇਗਾ। ਉਨ੍ਹਾਂ ਕਿਹਾ ਕਿ ਬਲਬੀਰ ਰਾਜੇਵਾਲ ਵੱਲੋਂ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੰਯੁਕਤ ਕਿਸਾਨ ਮੋਰਚੇ ਨੂੰ ਦੋਫਾੜ ਕਰ ਕੇ ਖੜੇ ਕੀਤੇ ਗਏ ਸੰਯੁਕਤ ਸਮਾਜ ਮੋਰਚੇ ਨੂੰ ਸਿਆਸੀ ਲਾਹੇ ਵਜੋਂ ਵਰਤਿਆ ਜਾ ਰਿਹਾ ਹੈ।

ਸੰਯੁਕਤ ਸਮਾਜ ਮੋਰਚਾ

ਉਨ੍ਹਾਂ ਕਿਹਾ ਕਿ ਰਾਜੇਵਾਲ ਦੀ ਪਹਿਲਾਂ ਵੀ ਕਿਸਾਨ ਅੰਦੋਲਨ ਦੌਰਾਨ ਭੂਮਿਕਾ ਸ਼ਕੀ ਰਹੀ ਕਿਉਂਕਿ ਇਨ੍ਹਾਂ ਵੱਲੋਂ ਚੋਰੀ ਛਿਪੇ ਕੇਂਦਰ ਸਰਕਾਰ ਨੂੰ ਚਿੱਠੀਆਂ ਲਿਖੀਆਂ ਗਈਆਂ ਸਨ। ਜਿਸ ਬਾਰੇ ਕਿਸਾਨ ਜਥੇਬੰਦੀਆਂ ਨੂੰ ਨਹੀਂ ਦੱਸਿਆ ਗਿਆ ਸੀ ਅਤੇ ਸਮੇਂ-ਸਮੇਂ ਦੌਰਾਨ ਕਿਸਾਨ ਅੰਦੋਲਨ 'ਚ ਹੀ ਇਨ੍ਹਾਂ ਵੱਲੋਂ ਬਿਨਾਂ ਕਾਨੂੰਨ ਵਾਪਸ ਕਰਵਾਏ ਪੰਜਾਬ ਵਾਪਸ ਮੁੜਨ ਲਈ ਆਖਿਆ ਜਾਂਦਿਆਂ ਰਿਹਾ।

ਕਿਸਾਨ ਆਗੂਆਂ ਦਾ ਕਹਿਣਾ ਕਿ ਤਿੰਨ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਬਾਅਦ ਵੀ ਜਥੇਬੰਦੀਆਂ ਵੱਲੋਂ ਫੈਸਲਾ ਲਿਆ ਗਿਆ ਸੀ ਕਿ ਬਾਕੀ ਰਹਿੰਦੀਆਂ ਸ਼ਰਤਾਂ ਵੀ ਮੰਨਵਾ ਲਈਏ ਪਰ ਇੰਨਾ ਕੁਝ ਆਗੂਆਂ ਵੱਲੋਂ ਪੰਜਾਬ ਵਾਪਸੀ ਲਈ ਜਲਦਬਾਜ਼ੀ ਕੀਤੀ ਗਈ। ਜਿਸ ਕਾਰਨ ਹਾਲੇ ਵੀ ਕੁਝ ਮੰਗਾਂ ਵਿਚਾਲੇ ਹੀ ਲਮਕ ਰਹੀਆਂ ਹਨ।

ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਸਮਾਜ ਮੋਰਚੇ ਅਧੀਨ ਚੋਣ ਲੜ ਰਹੇ ਆਗੂਆਂ ਨੂੰ ਇੱਕ ਵੀ ਸੀਟ ਪੰਜਾਬ ਵਿੱਚ ਨਹੀਂ ਮਿਲੇਗੀ ਅਤੇ ਸਮੁੱਚੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਇਨ੍ਹਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਿਆਸੀ ਹਿਤਾਂ ਦੀ ਪੂਰਤੀ ਲਈ ਲਏ ਗਏ ਲਾਹੇ ਕਾਰਨ ਅੱਜ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਮਨਵਾਉਣ ਵਿਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਜਿਨ੍ਹਾਂ ਵਿੱਚ ਪ੍ਰਮੁੱਖ ਮੰਗਾਂ ਐੱਮਐੱਸਪੀ ਅਤੇ ਲਖਮੀਰਪੁਰ ਕਾਂਡ ਵਿੱਚ ਸ਼ਾਮਲ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ ਪ੍ਰਮੁੱਖ ਸੀ ਪਰ ਪਤਾ ਨਹੀਂ ਕਿਨ੍ਹਾਂ ਕਾਰਨਾਂ ਕਰਕੇ ਸੰਯੁਕਤ ਸਮਾਜ ਮੋਰਚੇ ਵੱਲੋਂ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ। ਸ਼ਾਇਦ ਉਨ੍ਹਾਂ ਨੂੰ ਕੋਈ ਆਪਣਾ ਨਿੱਜੀ ਹਿੱਤ ਪਿਆਰਾ ਸੀ।

ਇਹ ਵੀ ਪੜ੍ਹੋ: PM ਮੋਦੀ ਦੀ ਪੰਜਾਬ ਫੇਰੀ ਦਾ ਮੁੜ ਵਿਰੋਧ ਕਰਨਗੇ ਕਿਸਾਨ, ਭਲਕੇ ਸਾੜਣਗੇ ਪੁਤਲੇ

ETV Bharat Logo

Copyright © 2024 Ushodaya Enterprises Pvt. Ltd., All Rights Reserved.