ETV Bharat / state

Jathedar Giani Harpreet Singh: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬੋਲੇ-ਬਿਨ੍ਹਾਂ ਕਾਰਣ ਬਣਾਇਆ ਜਾ ਰਿਹਾ ਸੂਬੇ 'ਚ ਦਹਿਸ਼ਤ ਵਾਲਾ ਮਾਹੌਲ

author img

By

Published : Mar 21, 2023, 2:12 PM IST

Updated : Mar 21, 2023, 2:41 PM IST

Big statement of Jathedar Giani Harpreet Singh of Sri Akal Takht Sahib
Jathedar Giani Harpreet Singh : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬੋਲੇ-ਬਿਨ੍ਹਾਂ ਕਾਰਣ ਬਣਾਇਆ ਜਾ ਰਿਹਾ ਸੂਬੇ ਦਾ ਦਹਿਸ਼ਤ ਵਾਲਾ ਮਾਹੌਲ

ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਕੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਪੰਜਾਬ ਦਾ ਮਾਹੌਲ ਦਹਿਸ਼ਤ ਵਾਲਾ ਨਾ ਬਣਾਉਣ ਦੀ ਅਪੀਲ ਕੀਤੀ ਹੈ।

Jathedar Giani Harpreet Singh : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਬੋਲੇ-ਬਿਨ੍ਹਾਂ ਕਾਰਣ ਬਣਾਇਆ ਜਾ ਰਿਹਾ ਸੂਬੇ ਦਾ ਦਹਿਸ਼ਤ ਵਾਲਾ ਮਾਹੌਲ

ਬਠਿੰਡਾ : ਪੰਜਾਬ ਦੇ ਮੌਜੂਦਾ ਹਲਾਤਾਂ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਆਇਆ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਰਕਾਰਾਂ ਵੱਲੋਂ ਬਿਨ੍ਹਾਂ ਕਾਰਣ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਇੰਟਰਨੈਟ ਬੰਦ ਕਰਕੇ ਕਈ ਤਰ੍ਹਾਂ ਦੀਆਂ ਫੋਟੋਆਂ ਅਤੇ ਚਰਚਾਵਾਂ ਲੋਕਾਂ ਵਿਚ ਫੈਲ ਰਹੀਆਂ ਹਨ। ਲੋਕਾਂ ਨੂੰ ਸਹੀ ਜਾਣਕਾਰੀ ਨਹੀਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤਿੰਨ ਦਹਾਕੇ ਪਹਿਲਾਂ ਵੀ ਪੰਜਾਬ ਦੀ ਮੌਜੂਦਾ ਸਰਕਾਰ ਅਤੇ ਕੇਂਦਰ ਸਰਕਾਰ ਨੇ ਮਿਲਕੇ ਗਲਤ ਰਾਜਨੀਤੀ ਖੇਡੀ ਸੀ। ਇਸਦਾ ਨੁਕਸਾਨ ਸਿੱਖਾਂ ਅਤੇ ਪੰਜਾਬ ਦੋਵਾਂ ਨੂੰ ਭੁਗਤਣਾ ਪਿਆ। ਹੁਣ ਵੀ ਉਸੇ ਤਰ੍ਹਾਂ ਦੀ ਖੇਡ ਖੇਡੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ 16-17 ਸਾਲ ਦੇ ਸਿੱਖ ਨੌਜਵਾਨ ਨਜਾਇਜ਼ ਹਿਰਾਸਤ ਵਿਚ ਲਏ ਜਾ ਰਹੇ ਹਨ। ਪੰਜਾਬ ਨੂੰ ਕੰਟਰੋਲ ਕਰਨ ਲਈ ਸਿੱਖਾਂ ਨਾਲ ਗੱਲਬਾਤ ਕਰਨੀ ਬਹੁਤ ਜ਼ਰੂਰੀ ਹੈ। ਸਿੱਖਾਂ ਦੇ ਮਸਲੇ ਹੱਲ ਕੀਤੇ ਜਾਣੇ ਚਾਹੀਦੇ ਹਨ। ਇਸ ਤਰ੍ਹਾਂ ਦੀ ਦਹਿਸ਼ਤ ਪੈਦਾ ਕਰਕੇ ਨਾ ਹੀ ਪੰਜਾਬ ਅਤੇ ਨਾ ਹੀ ਭਾਰਤ ਸ਼ਾਂਤ ਰਹਿ ਸਕਦਾ ਹੈ। ਨਾਜਾਇਜ਼ ਨੌਜਵਾਨ ਸਿੱਖਾਂ ਦੀ ਫੜੋ ਫੜੀ ਬੰਦ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : Amritpal Singh Hearing In High Court : ਅੰਮ੍ਰਿਤਪਾਲ ਸਿੰਘ ਮਾਮਲੇ 'ਚ ਸਰਕਾਰ ਨੂੰ ਫਟਕਾਰ, ਜੱਜ ਨੇ ਕਿਹਾ- 'ਮੈਨੂੰ ਤੁਹਾਡੀ ਕਹਾਣੀ 'ਤੇ ਵਿਸ਼ਵਾਸ਼ ਨਹੀਂ'

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਬਣਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਜਥੇਦਾਰ ਨੇ ਇਕ ਸੰਦੇਸ਼ ਜਾਰੀ ਕਰਦਿਆਂ ਇਹ ਵੀ ਕਿਹਾ ਹੈ ਕਿ ਜਿਹੜੇ ਜਮਹੂਰੀਅਤ ਵਿਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ। ਉਨ੍ਹਾਂ ਨਾਲ ਸਰਕਾਰੀ ਜਬਰ ਅਤੇ ਨਾਜਾਇਜ਼ ਹਿਰਾਸਤਾਂ ਦਾ ਅਮਲ ਨਾ ਅਪਣਾਵੇ।ਪੰਜਾਬ ਨੇ ਪਹਿਲਾਂ ਹੀ ਬੜੇ ਸੰਤਾਪ ਹੰਢਾਏ ਹਨ ਅਤੇ ਹੁਣ ਚੰਗੇ ਭਵਿੱਖ ਵੱਲ ਤੁਰਨ ਦੀ ਜ਼ਰੂਰਤ ਹੈ। ਜਥੇਦਾਰ ਨੇ ਕਿਹਾ ਹੈ ਕਿ ਪੰਜਾਬ ਦੇ ਚੇਤਿਆਂ ਵਿਚ ਲੰਘੀਆਂ ਹਕੂਮਤਾਂ ਦੇ ਜਬਰ ਦੇ ਹਾਲੇ ਵੀ ਡੂੰਘੇ ਜ਼ਖ਼ਮ ਹਨ।

ਨੌਜਵਾਨਾਂ ਨੂੰ ਕਿਸੇ ਬਹਿਕਾਵੇ ਵਿੱਚ ਨਾ ਆਉਣ ਦੀ ਅਪੀਲ : ਜਥੇਦਾਰ ਨੇ ਆਪਣੇ ਸੰਦੇਸ਼ ਵਿੱਚ ਕਿਹਾ ਹੈ ਕਿ ਸਿੱਖ ਨੌਜਵਾਨ ਦੀ ਮਾਨਸਿਕਤਾ ਅੰਦਰ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਵਿਤਕਰੇਬਾਜ਼ੀਆਂ ਤੇ ਵਧੀਕੀਆਂ ਦੇ ਖਿਲਾਫ ਡਾਢਾ ਅਸੰਤੋਸ਼ ਮੌਜੂਦ ਹੈ ਪਰ ਸਿੱਖ ਨੌਜਵਾਨਾਂ ਦੇ ਜਜ਼ਬਾਤਾਂ ਨਾਲ ਖੇਡ ਕੇ ਉਨ੍ਹਾਂ ਨੂੰ ਦਿਸ਼ਾਹੀਣ ਕਰਨ ਅਤੇ ਬਲੀ ਦੇ ਬੱਕਰੇ ਬਣਾਉਣ ਲਈ ਵੀ ਵੱਡੀਆਂ ਸ਼ਕਤੀਆਂ ਲਗਾਤਾਰ ਮੌਕਾ ਵੇਖ ਰਹੀਆਂ ਹਨ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਵੀ ਟਕਰਾਅ ਦਾ ਰਾਹ ਅਪਣਾਉਣ ਦੀ ਥਾਂ ਆਪਣੇ ਬੌਧਿਕ ਤੇ ਅਕਾਦਮਿਕ ਕਾਇਆ-ਕਲਪ ਵਾਲੇ ਰਾਹ ‘ਤੇ ਤੁਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਥਾਪਤੀਆਂ ਦੀ ਵਿਉਂਤਬੰਦੀ ਬੜੀ ਜ਼ਹੀਨ ਹੁੰਦੀ ਹੈ, ਜਿਸ ਕਰਕੇ ਨੌਜਵਾਨਾਂ ਨੂੰ ਕਿਸੇ ਵੀ ਅਜਿਹੇ ਬਹਿਕਾਵੇ ਵਿਚ ਆਉਣ ਤੋਂ ਸੰਕੋਚ ਕਰਨਾ ਚਾਹੀਦਾ ਹੈ, ਜਿਸ ਨਾਲ ਸਰਕਾਰਾਂ ਨੂੰ ਸਿੱਖ ਨੌਜਵਾਨੀ ਦਾ ਦਮਨ ਕਰਨ ਦਾ ਮੌਕਾ ਮਿਲਦਾ ਹੋਵੇ।

Last Updated :Mar 21, 2023, 2:41 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.