ETV Bharat / state

BJP In Punjab: ਕੀ ਪੰਜਾਬ ਭਾਜਪਾ ਵਿੱਚ ਸਥਿਤੀ ਬਣੀ ਦੁਚਿੱਤੀ ਵਾਲੀ? - ਵੇਖੋ ਖਾਸ ਰਿਪੋਰਟ

author img

By

Published : Jul 25, 2023, 12:37 PM IST

BJP In Punjab
BJP In Punjab

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਵਿਜੀਲੈਂਸ ਨੂੰ ਕੀਤੀ ਸ਼ਿਕਾਇਤ ਉੱਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਤਲਬ ਕੀਤਾ ਗਿਆ ਹੈ। ਭ੍ਰਿਸ਼ਟਾਚਾਰ ਦੀ ਸ਼ਿਕਾਇਤ ਨੂੰ ਲੈ ਕੇ ਭਾਜਪਾ ਵਿੱਚ ਸ਼ਾਮਿਲ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਆਹਮੋ-ਸਾਹਮਣੇ ਹਨ। ਜ਼ਿਲ੍ਹਾ ਪ੍ਰਧਾਨ ਦੇ ਸ਼ਿਕਾਇਤ ਕਰਨ ਉੱਤੇ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੇ ਸੀਨੀਅਰ ਲੀਡਰ ਸ਼ਿਪ ਨੂੰ ਇਸ ਬਾਰੇ ਜਾਣੂ ਕਰਵਾਇਆ।

ਪੰਜਾਬ ਭਾਜਪਾ ਦੀ ਸਥਿਤੀ ਹੋਈ ਗੰਭੀਰ !

ਬਠਿੰਡਾ: ਵਿਜੀਲੈਂਸ ਅਧਿਕਾਰੀਆਂ ਦੇ ਅੱਗੇ ਪੇਸ਼ ਹੋਣ ਸਮੇਂ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਨੇਤਾ ਮਨਪ੍ਰੀਤ ਸਿੰਘ ਬਾਦਲ ਨਾਲ ਕਾਂਗਰਸ ਦੇ ਕੌਸਲਰ ਅਤੇ ਭਾਜਪਾ ਦੇ ਕੁਝ ਆਗੂ ਦੇਖੇ ਗਏ। ਪੰਜਾਬ ਭਾਜਪਾ ਵਿੱਚ ਵੱਖ ਵੱਖ ਪਾਰਟੀਆਂ ਤੋਂ ਆਏ ਸਿਆਸੀ ਆਗੂਆਂ ਦੀ ਆਪਸੀ ਖਿੱਚੋਤਾਣ ਦੇ ਚੱਲਦਿਆਂ ਹੁਣ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹੀ ਦੁਚਿੱਤੀ ਵਿੱਚ ਪੈਣ ਦੇ ਆਸਾਰ ਪੈਦਾ ਹੋ ਗਏ ਹਨ ?

ਸ਼ਿਕਾਇਤ ਉਸ ਸਮੇਂ ਦਿੱਤੀ ਗਈ ਜਦੋਂ ਮਨਪ੍ਰੀਤ ਬਾਦਲ ਕਾਂਗਰਸ 'ਚ ਸੀ: ਕਿਸੇ ਸਮੇਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਟਿਕਟ ਉੱਤੇ ਵਿਧਾਇਕ ਰਹੇ ਅਤੇ ਮੌਜੂਦਾ ਸਮੇਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵਿੱਤ ਮੰਤਰੀ ਰਹੇ ਮਨਪ੍ਰੀਤ ਸਿੰਘ ਬਾਦਲ ਤੇ ਬਠਿੰਡਾ ਡਵੈਲਪਮੈਂਟ ਅਥਾਰਿਟੀ ਤੋਂ ਖ਼ਰੀਦੇ ਗਏ ਪਲਾਟ ਨੂੰ ਹੇਰਾ ਫੇਰੀ ਤਹਿਤ ਖਰੀਦਣ ਦੇ ਇਲਜ਼ਾਮ ਲਗਾ ਕੇ ਵਿਜੀਲੈਂਸ ਨੂੰ ਸ਼ਿਕਾਇਤ ਦਿੱਤੀ ਸੀ। ਇਹ ਸ਼ਿਕਾਇਤ ਉਸ ਸਮੇਂ ਦਿੱਤੀ ਗਈ ਸੀ, ਜਦੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਕਾਂਗਰਸ ਵਿੱਚ ਸਨ, ਪਰ ਹੁਣ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਮੇਰੇ ਖਿਲਾਫ਼ ਬੇ-ਬੁਨਿਆਦ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ : ਉਧਰ ਦੂਜੇ ਪਾਸੇ, ਭਾਜਪਾ ਦੇ ਜਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਤਲਬ ਕੀਤਾ ਹੈ। ਵਿਜੀਲੈਂਸ ਅਧਿਕਾਰੀਆਂ ਦੇ ਸਨਮੁੱਖ ਪੇਸ਼ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਕੀਤੀ ਗਈ ਸ਼ਿਕਾਇਤ ਸਬੰਧੀ ਭਾਜਪਾ ਦੀ ਸੀਨੀਅਰ ਲੀਡਰ ਸ਼ਿਪ ਨੂੰ ਜਾਣੂ ਕਰਵਾ ਚੁੱਕੇ ਹਨ। ਇਸ ਸ਼ਿਕਾਇਤ ਨੂੰ ਰਾਜਨੀਤਿਕ ਰੰਜਿਸ਼ ਕਰਾਰ ਦਿੰਦਿਆਂ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਸਰੂਪ ਚੰਦ ਸਿੰਗਲਾ ਨੂੰ ਉਹ ਕਈ ਵਾਰ ਚੋਣਾਂ ਵਿੱਚ ਹਰਾ ਚੁੱਕੇ ਹਨ, ਇਸ ਲਈ ਉਨ੍ਹਾਂ ਖ਼ਿਲਾਫ਼ ਇਹ ਬੇ-ਬੁਨਿਆਦ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਹਨ।

ਪਹਿਲਾਂ ਵੱਖ-ਵੱਖ ਪਾਰਟੀ ਤੋਂ, ਹੁਣ ਦੋਵੇ ਭਾਜਪਾ ਦੇ: ਹੁਣ ਵੇਖਣ ਵਾਲੀ ਗੱਲ ਇਹ ਹੈ ਕਿ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿੱਚ ਚੱਲ ਰਹੀ ਇਸ ਖਿੱਚੋਤਾਣ ਨੂੰ ਭਾਜਪਾ ਕਿਸ ਤਰ੍ਹਾਂ ਖ਼ਤਮ ਕਰੇਗੀ, ਕਿਉਂਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਟਿਕਟ ਤੋਂ ਬਠਿੰਡਾ ਸ਼ਹਿਰੀ ਹਲਕੇ ਤੋਂ ਚੋਣਾਂ ਲੜੀਆਂ ਸਨ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਵੀ 2022 ਦੀਆਂ ਵਿਧਾਨ ਸਭਾ ਚੋਣਾਂ ਬਠਿੰਡਾ ਸਹਿਰੀ ਤੋਂ ਸਰੂਪ ਚੰਦ ਸਿੰਗਲਾ ਦੇ ਖ਼ਿਲਾਫ਼ ਕਾਂਗਰਸ ਦੇ ਚੋਣ ਨਿਸ਼ਾਨ ਉੱਤੇ ਲੜੀਆਂ ਸਨ ਅਤੇ ਦੋਵੇਂ ਹੀ 2022 ਦੀਆਂ ਵਿਧਾਨ ਸਭਾ ਚੋਣਾਂ ਹਾਰ ਗਏ ਸਨ। ਆਪੋ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕਿ ਫਿਰ ਦੋਨੋਂ ਭਾਜਪਾ ਵਿੱਚ ਸ਼ਾਮਲ ਹੋ ਗਏ।

ਹੁਣ ਸਿੰਗਲਾ ਤੇ ਬਾਦਲ ਵਿਚਾਲੇ ਖਿੱਚੋਤਾਣ: ਪੰਜਾਬ ਭਾਜਪਾ ਵੱਲੋਂ ਸਰੂਪ ਚੰਦ ਸਿੰਗਲਾ ਨੂੰ ਜ਼ਿਲ੍ਹਾ ਬਠਿੰਡਾ ਦਾ ਪ੍ਰਧਾਨ ਬਣਾਇਆ ਗਿਆ ਸੀ ਅਤੇ ਸਰੂਪ ਚੰਦ ਸਿੰਗਲਾ ਵੱਲੋਂ ਲਗਾਤਾਰ ਭਾਜਪਾ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਪਰ, ਭਾਜਪਾ ਦੀਆਂ ਬਠਿੰਡਾ ਵਿੱਚ ਹੋ ਰਹੀਆਂ ਬੈਠਕਾਂ ਤੋਂ ਲਗਾਤਾਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੂਰੀ ਬਣਾਈ ਹੋਈ ਹੈ। ਜੇਕਰ ਭਾਜਪਾ ਦੇ ਪ੍ਰੋਟੋਕੋਲ ਦੀ ਗੱਲ ਕੀਤੀ ਜਾਵੇ ਤਾਂ ਇਹ ਜ਼ਰੂਰੀ ਹੁੰਦਾ ਹੈ ਕਿ ਜ਼ਿਲ੍ਹਾ ਪ੍ਰਧਾਨ ਵੱਲੋਂ ਕੀਤੇ ਜਾ ਰਹੇ ਕਿਸੇ ਵੀ ਕਾਰਜ ਵਿੱਚ ਭਾਜਪਾ ਦੇ ਅਹੁਦੇਦਾਰਾਂ ਤੇ ਵਰਕਰਾਂ ਦਾ ਪਹੁੰਚਣਾ ਜ਼ਰੂਰੀ ਹੈ ਅਤੇ ਜੇਕਰ ਸੂਬਾ ਪ੍ਰਧਾਨ ਵੱਲੋਂ ਵੀ ਕਿਸੇ ਜ਼ਿਲ੍ਹੇ ਵਿੱਚ ਕੋਈ ਸਮਾਗਮ ਕਰਨਾ ਹੁੰਦਾ ਹੈ ਤਾਂ ਉਸ ਨੂੰ ਜ਼ਿਲ੍ਹਾ ਪ੍ਰਧਾਨ ਦੀ ਪ੍ਰਵਾਨਗੀ ਲੈਣੀ ਜ਼ਰੂਰੀ ਹੁੰਦੀ ਹੈ।

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਰਾਜਨੀਤੀ ਸ਼ਹਿਰ ਤੋਂ ਚਲਉਣਗੇ ਅਤੇ ਉਨ੍ਹਾਂ ਖ਼ਿਲਾਫ਼ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਲੋ ਵਿਜੀਲੈਂਸ ਨੂੰ ਸ਼ਿਕਾਇਤ ਕਰਨਾ ਕਈ ਤਰ੍ਹਾਂ ਦੇ ਸਵਾਲ ਖੜੇ ਕਰਦਾ ਹੈ, ਕਿਉਂਕਿ ਦੋਨੋਂ ਹੀ ਰਾਜਨੀਤਿਕ ਆਗੂ ਇੱਕ ਦੂਸਰੇ ਦੇ ਵਿਰੋਧ ਵਿੱਚ ਖੜੇ ਹਨ। ਹੁਣ ਸੋਚਣ ਵਾਲੀ ਗੱਲ ਇਹ ਹੈ ਕਿ ਦੋਵੇਂ ਹੀ ਸੀਨੀਅਰ ਭਾਜਪਾ ਆਗੂਆਂ ਨੂੰ ਲੈ ਕੇ ਪੰਜਾਬ ਭਾਜਪਾ ਨਾਲ ਚਲ ਪਾਵੇਗੀ, ਕਿਉਂਕਿ ਇਸ ਮਾਮਲੇ ਉੱਤੇ ਭਾਜਪਾ ਵੀ ਦੋਫਾੜ ਹੁੰਦੀ ਨਜ਼ਰ ਆ ਰਹੀ ਹੈ। ਅੱਜ ਵਿਜੀਲੈਂਸ ਅਧਿਕਾਰੀਆਂ ਦੇ ਅੱਗੇ ਪੇਸ਼ ਹੋਣ ਸਮੇਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਕਾਂਗਰਸ ਦੇ ਕੌਸਲਰ ਅਤੇ ਭਾਜਪਾ ਦੇ ਕੁਝ ਆਗੂ ਵੀ ਵੇਖੇ ਗਏ ਸਨ ਅਤੇ ਭਾਜਪਾ ਆਗੂ ਸੁਖਪਾਲ ਸਰਾਂ ਨੇ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਵਿਜੀਲੈਂਸ ਅਧਿਕਾਰੀਆਂ ਵੱਲੋਂ ਤਲਬ ਕੀਤੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.