ETV Bharat / state

‘BJP ਪੰਜਾਬ 'ਚ ਕਰਵਾਏਗੀ ਅਫ਼ੀਮ ਦੀ ਖੇਤੀ !’

author img

By

Published : Aug 12, 2021, 12:38 PM IST

ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਚਰਚਾ ਕਰਦਿਆਂ ਆਖਿਆ, ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਆਉਂਦੀ ਹੈ ਤਾਂ ਉਹ ਸਭ ਤੋਂ ਪਹਿਲਾਂ ਪੰਜਾਬ ਵਿੱਚ ਅਫ਼ੀਮ ਦੀ ਖੇਤੀ ਸ਼ੁਰੂ ਕਰਵਾਉਣ ਲਈ ਕੇਂਦਰ ਸਰਕਾਰ ਤੋਂ ਇਜਾਜ਼ਤ ਲੈਣਗੇ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਦੇ ਦੌਰ ਵਿੱਚੋਂ ਬਾਹਰ ਕੱਢਿਆ ਜਾ ਸਕੇ।

ਭਾਜਪਾ ਪੰਜਾਬ 'ਚ ਕਰਵਾਏਗੀ ਅਫ਼ੀਮ ਦੀ ਖੇਤੀ:ਸੁਖਪਾਲ ਸਰਾਂ
ਭਾਜਪਾ ਪੰਜਾਬ 'ਚ ਕਰਵਾਏਗੀ ਅਫ਼ੀਮ ਦੀ ਖੇਤੀ:ਸੁਖਪਾਲ ਸਰਾਂ

ਬਠਿੰਡਾ: ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਪੰਜਾਬ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਭਾਜਪਾ ਆਗੂਆਂ ਦਾ ਵਿਰੋਧ ਹੋ ਰਿਹਾ ਹੈ। ਉਥੇ ਹੀ ਹੁਣ ਭਾਜਪਾ ਵੱਲੋਂ ਨਵੀਂ ਰਣਨੀਤੀ ਘੜਦਿਆਂ ਇੱਕ ਸਿਆਸੀ ਪੈਂਤੜਾ ਖੇਡਿਆ ਜਾ ਰਿਹਾ ਹੈ। ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਚਰਚਾ ਕਰਦਿਆਂ ਆਖਿਆ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਆਉਂਦੀ ਹੈ ਤਾਂ ਉਹ ਸਭ ਤੋਂ ਪਹਿਲਾਂ ਪੰਜਾਬ ਵਿੱਚ ਅਫ਼ੀਮ ਦੀ ਖੇਤੀ ਸ਼ੁਰੂ ਕਰਵਾਉਣ ਲਈ ਕੇਂਦਰ ਸਰਕਾਰ ਤੋਂ ਇਜਾਜ਼ਤ ਲੈਣਗੇ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਦੇ ਦੌਰ ਵਿੱਚੋਂ ਬਾਹਰ ਕੱਢਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਆਰਥਿਕ ਮੰਦਹਾਲੀ ਵੱਲ ਜਾਣ ਦਾ ਸਭ ਤੋਂ ਵੱਡਾ ਕਾਰਨ ਸਿਆਸੀ ਪਰਿਵਾਰਕ ਲੋਕਾਂ ਵੱਲੋਂ ਨਿੱਜੀ ਹਿੱਤਾਂ ਲਈ ਕੀਤੇ ਗਏ ਕਾਰਜ ਹਨ। ਪੰਜਾਬ ਦੇ ਨੌਜਵਾਨ ਮੈਡੀਕਲ ਨਸ਼ੇ ਵਿੱਚ ਧੱਸਦੇ ਜਾ ਰਹੇ ਹਨ। ਜੇਕਰ ਪੰਜਾਬ ਵਿੱਚ ਅਫ਼ੀਮ ਦੀ ਖੇਤੀ ਸ਼ੁਰੂ ਹੁੰਦੀ ਹੈ ਤਾਂ ਇਸ ਨਾਲ ਮੈਡੀਕਲ ਨਸ਼ੇ ਨੂੰ ਠੱਲ੍ਹ ਪਵੇਗੀ। ਕੇਂਦਰ ਸਰਕਾਰ ਵੱਲੋਂ ਹਰ ਸਾਲ ਕਰੀਬ ਇੱਕੀ ਹਜ਼ਾਰ ਕਰੋੜ ਰੁਪਏ ਦੀ ਅਫ਼ੀਮ ਦੂਸਰੇ ਮੁਲਕਾਂ ਤੋਂ ਮੰਗਵਾਈ ਜਾਂਦੀ ਹੈ। ਜਿਸ ਨਾਲ ਦੇਸ਼ ਦੀ ਸੰਪਤੀ ਦਾ ਨੁਕਸਾਨ ਹੋ ਰਿਹਾ ਹੈ।

ਭਾਜਪਾ ਪੰਜਾਬ 'ਚ ਕਰਵਾਏਗੀ ਅਫ਼ੀਮ ਦੀ ਖੇਤੀ:ਸੁਖਪਾਲ ਸਰਾਂ

ਜੇਕਰ ਇਹੀ ਖੇਤੀ ਪੰਜਾਬ ਸ਼ੁਰੂ ਕਰਵਾਈ ਜਾਂਦੀ ਹੈ, ਤਾਂ ਜਿੱਥੇ ਨੌਜਵਾਨਾਂ ਨੂੰ ਮੈਡੀਕਲ ਨਸ਼ੇ ਤੋਂ ਬਚਾਇਆ ਜਾ ਸਕੇਗਾ। ਉਥੇ ਹੀ ਦੇਸ਼ ਦੀ ਅਰਥ-ਵਿਵਸਥਾ ਨੂੰ ਵੱਡਾ ਹੁੰਗਾਰਾ ਮਿਲੇਗਾ। ਕਿਉਂਕਿ ਅਫ਼ੀਮ ਜ਼ਿਆਦਾਤਰ ਲਾਈਫ਼ ਸੇਵਿੰਗ ਮੈਡੀਸਨ ਵਿੱਚ ਯੂਜ਼ ਕੀਤੀ ਜਾਂਦੀ ਹੈ। ਜਿਸ ਦੀ ਅੰਤਰਰਾਸ਼ਟਰੀ ਮਾਰਕੀਟ ਵਿੱਚ ਬਹੁਤ ਮੰਗ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਚਲੇ ਆ ਰਹੇ। ਐਨ.ਡੀ.ਪੀ.ਸੀ ਐਕਟ ਜੋ ਕਿ ਅੰਗਰੇਜ਼ਾਂ ਨੇ ਲਾਗੂ ਕੀਤੇ, ਉਹ ਵੀ ਰੱਦ ਕੀਤੇ ਜਾਣਗੇ ਅਤੇ ਐਕਸਾਈਜ਼ ਪਾਲਿਸੀ ਵਿੱਚ ਤਬਦੀਲੀ ਲਿਆਂਦੀ ਜਾਵੇਗੀ, ਤਾਂ ਜੋ ਇਨ੍ਹਾਂ ਕਾਨੂੰਨਾਂ ਦੀ ਹੋ ਰਹੀ ਦੁਰਵਰਤੋਂ ਨੂੰ ਬੰਦ ਕਰਵਾਇਆ ਜਾ ਸਕੇ। ਕੇਂਦਰ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਸਵੈ ਰੁਜ਼ਗਾਰ ਅਧੀਨ ਤਕਨੀਕੀ ਟ੍ਰੇਨਿੰਗ ਦੇਣ ਦੇ ਉਪਰਾਲੇ ਕੀਤੇ ਜਾਣਗੇ, ਤਾਂ ਜੋ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ:- ਕੇਂਦਰ ਦਾ ਵਿਰੋਧ ਕਰਦਿਆਂ ਵਿਰੋਧੀ ਪਾਰਟੀਆਂ ਨੇ ਸੰਸਦ ਦੇ ਬਾਹਰ ਕੀਤਾ ਇਹ ਕੰਮ

ETV Bharat Logo

Copyright © 2024 Ushodaya Enterprises Pvt. Ltd., All Rights Reserved.