ETV Bharat / state

BKU ਉਗਰਾਹਾਂ ਵੱਲੋਂ ਪਹਿਲਵਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ, ਕੁਸ਼ਤੀ ਸੰਘ ਦੇ ਮੁਖੀ ਦਾ ਪੁਤਲਾ ਫੂਕ ਕੇ ਮੰਗਿਆ ਇਨਸਾਫ਼

author img

By

Published : May 12, 2023, 5:49 PM IST

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਕੁਸ਼ਤੀ ਸੰਘ ਦੇ ਮੁਖੀ ਬ੍ਰਿਜ ਭੂਸ਼ਣ ਸਿੰਘ ਦਾ ਪੁਤਲਾ ਬਠਿੰਡਾ ਵਿੱਚ ਕਿਸਾਨਾਂ ਵੱਲੋਂ ਫੂਕਿਆ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਸ਼ਹਿਰ ਵਿੱਚ ਜ਼ੋਰਦਾਰ ਪ੍ਰਦਰਸ਼ਨ ਪਹਿਲਵਾਨ ਕੁੜੀਆਂ ਦੇ ਹੱਕ ਵਿੱਚ ਕੀਤਾ ਗਿਆ।

BKU staged a demonstration in Bathinda in favor of wrestlers
BKU ਉਗਰਾਹਾਂ ਵੱਲੋਂ ਪਹਿਲਵਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ, ਕੁਸ਼ਤੀ ਸੰਘ ਦੇ ਮੁਖੀ ਦਾ ਪੁਤਲਾ ਫੂਕ ਕੇ ਮੰਗਿਆ ਇਨਸਾਫ਼

BKU ਉਗਰਾਹਾਂ ਵੱਲੋਂ ਪਹਿਲਵਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ, ਕੁਸ਼ਤੀ ਸੰਘ ਦੇ ਮੁਖੀ ਦਾ ਪੁਤਲਾ ਫੂਕ ਕੇ ਮੰਗਿਆ ਇਨਸਾਫ਼




ਬਠਿੰਡਾ:
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣ ਤੋਂ ਬਾਅਦ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਓਲੰਪਿਕ ਖੇਡਾਂ ਵਿੱਚ ਸੋਨ ਤਮਗਾ ਤੱਕ ਹਾਸਲ ਕਰਨ ਵਾਲੀਆਂ ਪਹਿਲਵਾਨ ਕੁੜੀਆਂ ਦੇ ਸਰੀਰਕ ਸ਼ੋਸ਼ਣ ਇਲਜ਼ਾਮ ਵਿੱਚ ਫਸੇ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਦਾ ਪੁਤਲਾ ਸਾੜਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਨੇ ਕਿਹਾ ਕਿ ਪਿਛਲੇ 20-21 ਦਿਨਾਂ ਤੋਂ ਦਿੱਲੀ ਜੰਤਰ-ਮੰਤਰ ਵਿਖੇ ਚੱਲ ਰਹੇ ਪਹਿਲਵਾਨ ਕੁੜੀਆਂ-ਮੁੰਡਿਆਂ ਦੇ ਸੰਘਰਸ਼ ਦਾ ਉਹ ਸਮਰਥਨ ਕਰਦੇ ਹਨ।


ਬਲਾਤਕਾਰੀ ਅਤੇ ਕਾਤਲ ਲੋਕਾਂ ਦਾ ਪੱਖ ਪੂਰਿਆ ਜਾ ਰਿਹਾ : ਉਨ੍ਹਾਂ ਕਿਹਾ ਕਿ ਆਮ ਤੌਰ ਉੱਤੇ ਔਰਤਾਂ ਨਾਲ ਹੁੰਦੇ ਸਰੀਰਕ ਸ਼ੋਸ਼ਣ ਉੱਤੇ ਸਮਾਜਕ ਵਰਤਾਰੇ ਤੋਂ ਅੱਗੇ ਵਧਦਿਆਂ ਇਨਸਾਫ਼ ਲਈ ਇਹਨਾਂ ਖਿਡਾਰੀਆਂ ਵੱਲੋਂ ਅਪਣਾਇਆ ਸੰਘਰਸ਼ ਦਾ ਰਸਤਾ ਇੱਕ ਬਹਾਦਰੀ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਦੇਸ਼ ਉੱਤੇ ਰਾਜ ਕਰਨ ਵਾਲੇ ਲੋਕ ਵੱਡੀ ਅਫਸਰਸ਼ਾਹੀ ਵਿੱਚ ਆਪਣੀ ਪਹੁੰਚ ਰੱਖਣ ਵਾਲੇ ਬਲਾਤਕਾਰੀ ਅਤੇ ਕਾਤਲ ਲੋਕਾਂ ਦਾ ਪੱਖ ਪੂਰਦੇ ਹਨ। ਜਿਸ ਕਾਰਨ ਦੇਸ਼ ਵਿੱਚ ਔਰਤਾਂ ਉੱਤੇ ਜਬਰ ਜ਼ੁਲਮ ਹੋ ਰਹੇ ਹਨ। ਇਸੇ ਤਰ੍ਹਾਂ ਹੀ ਪਹਿਲਵਾਨ ਕੁੜੀਆਂ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ ਭਾਜਪਾ ਸਾਂਸਦ ਬ੍ਰਿਜ ਭੂਸ਼ਨ ਸਿੰਘ ਨੂੰ ਗ੍ਰਿਫਤਾਰ ਕਰਕੇ ਪੀੜਤ ਕੁੜੀਆਂ ਨੂੰ ਇਨਸਾਫ਼ ਦੇਣ ਦੀ ਬਜਾਏ ਮੋਦੀ ਸਰਕਾਰ ਵੱਲੋਂ ਇਨਸਾਫ਼ ਲਈ ਸੰਘਰਸ਼ ਕਰ ਰਹੇ ਪਹਿਲਵਾਨ ਖਿਡਾਰੀਆਂ ਦੀ ਜੰਤਰ ਮੰਤਰ ਉੱਤੇ ਲਾਇਟ ਬੰਦ ਕਰ ਦਿੱਤੀ ਗਈ, ਲੰਗਰ ਰੋਕ ਦਿੱਤਾ ,ਦਿੱਲੀ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੇ ਉਨ੍ਹਾਂ ਦੀ ਹਮਾਇਤ ਲਈ ਆਉਣ ਵਾਲਿਆਂ ਨੂੰ ਰੋਕਿਆ ਜਾ ਰਿਹਾ ਹੈ।



  1. ਕੇਸ ਦੀ ਸੁਣਵਾਈ 'ਚ ਸ਼ਾਮਿਲ ਹੋਣ ਅੰਮ੍ਰਿਤਸਰ ਅਦਾਲਤ ਪਹੁੰਚੇ ਸੁਖਬੀਰ ਬਾਦਲ, ਵੱਖ-ਵੱਖ ਮਸਲਿਆਂ ਉੱਤੇ 'ਆਪ' ਨੂੰ ਲਿਆ ਨਿਸ਼ਾਨੇ 'ਤੇ
  2. 6 ਮਹੀਨੇ ਪਹਿਲਾਂ ਬਣੀ ਕੰਕਰੀਟ ਦੀ ਸੜਕ ਵਿੱਚ ਆਈਆਂ ਦਰਾਰਾਂ, ਲੋਕਾਂ ਨੇ ਕਿਹਾ ਗੈਸ ਦੇ ਰਿਸਾਵ ਕਾਰਨ ਉੱਖੜੀ ਸੜਕ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
  3. Gangwar in Hoshiarpur: ਹੁਸ਼ਿਆਰਪੁਰ ਵਿੱਚ 2 ਧਿਰਾਂ ਵਿਚਕਾਰ ਗੈਂਗਵਾਰ, 1 ਦੀ ਮੌਤ, 1 ਗੰਭੀਰ




ਇੱਜ਼ਤਾਂ ਅਸੁਰੱਖਿਅਤ:
ਉਨ੍ਹਾਂ ਕਿਹਾ ਕਿ ਔਰਤਾਂ ਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਛੋਟੇ ਮੁਲਾਜ਼ਮਾਂ ਤੋਂ ਲੈ ਕੇ ਵੱਡੇ ਅਫਸਰੀ ਅਹੁਦਿਆਂ ਤੱਕ ਪਹੁੰਚ ਚੁੱਕੀਆੰ ਹਨ। ਉਨ੍ਹਾਂ ਕਿਹਾ ਖੇਡਾਂ, ਪਾਈਲਟ,ਜੱਜ ਅਤੇ ਵਿਗਿਆਨੀਆਂ ਦੇ ਅਹੁਦਿਆਂ ਉੱਤੇ ਵੀ ਮਹਿਲਾਵਾਂ ਪਹੁੰਚ ਚੁੱਕੀਆਂ ਹਨ ਪਰ ਉਹਨਾਂ ਦੀਆਂ ਇੱਜ਼ਤਾਂ ਅਸੁਰੱਖਿਅਤ ਹਨ। ਦਲਿਤ ਗਰੀਬ ਔਰਤਾਂ ਨਾਲ ਧੱਕੇ ਹੁੰਦੇ ਹਨ, ਪੁਲਿਸ ਫੌਜ ਵੱਲੋਂ ਔਰਤਾਂ ਨਾਲ ਜਬਰਦਸਤੀ ਕੀਤੀ ਜਾਂਦੀ ਹੈ। ਧਾਰਮਿਕ ਫਿਰਕਾਪ੍ਰਸਤੀ ਰਾਹੀਂ ਹਮਲੇ ਕਰਵਾਕੇ ਔਰਤਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ। ਵੱਖ-ਵੱਖ ਅਦਾਰਿਆਂ ਅਤੇ ਸੰਸਥਾਵਾਂ ਵਿੱਚ ਕੰਮ ਕਰਦੀਆਂ ਔਰਤਾਂ ਨਾਲ ਉਨ੍ਹਾਂ ਦੇ ਉੱਚ ਅਫਸਰ ਅਤੇ ਸੰਸਥਾਵਾਂ ਦੇ ਮੁਖੀਆਂ ਵੱਲੋਂ ਜ਼ਲੀਲ ਕਰਕੇ ਉਨ੍ਹਾਂ ਦੀ ਮਜ਼ਬੂਰੀ ਦਾ ਫਾਇਦਾ ਉਠਾਇਆ ਜਾਂਦਾ ਹੈ। ਅਜਿਹੇ ਦੋਸ਼ੀਆਂ ਖਿਲਾਫ ਜਦੋਂ ਕੋਈ ਕਾਰਵਾਈ ਨਹੀਂ ਹੁੰਦੀ ਅਤੇ ਇਨਸਾਫ ਨਾ ਮਿਲਣ ਕਾਰਨ ਪੀੜਤ ਔਰਤਾਂ ਵੱਲੋਂ ਮਜਬੂਰੀ ਵੱਸ ਚੁੱਪ ਧਾਰਨ ਕਰ ਲਿਆ ਜਾਂਦਾ ਹੈ। ਆਗੂਆਂ ਨੇ ਕਿਹਾ ਕਿ ਜ਼ੁਲਮਾਂ ਨੂੰ ਰੋਕਣ ਲਈ ਸੰਘਰਸ਼ ਹੀ ਲੋਕ ਰਾਹ ਹੈ। ਇਨਸਾਫ਼ ਲਈ ਚੱਲ ਰਹੇ ਦਿੱਲੀ ਮੋਰਚੇ ਨੂੰ ਪੂਰੇ ਦੇਸ਼ ਦੇ ਇਨਸਾਫ ਪਸੰਦ ਅਤੇ ਜਾਗਦੀਆਂ ਜ਼ਮੀਰਾਂ ਵਾਲੇ ਲੋਕਾਂ ਵੱਲੋਂ ਸਮਰਥਨ ਮਿਲ ਰਿਹਾ ਹੈ। ਆਓ ਆਪਾਂ ਵੀ ਆਪਣੀ ਜ਼ਿਮੇਵਾਰੀ ਸਮਝਦੇ ਹੋਏ ਮੈਦਾਨ ਵਿੱਚ ਡਟੀਏ।





ETV Bharat Logo

Copyright © 2024 Ushodaya Enterprises Pvt. Ltd., All Rights Reserved.