ETV Bharat / state

BKU ਉਗਰਾਹਾਂ ਵੱਲੋਂ 5 ਜਨਵਰੀ ਨੂੰ ਸੂਬੇ ਦੇ ਸਾਰੇ ਟੋਲ ਪਲਾਜ਼ੇ ਫਰੀ ਕਰਨ ਦਾ ਐਲਾਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਦੇਣਗੇ ਸਾਥ

author img

By

Published : Dec 29, 2022, 5:09 PM IST

BKU Ugraha announced toll free plazas in the state on January 5
BKU ਉਗਰਾਹਾਂ ਵੱਲੋਂ 5 ਜਨਵਰੀ ਨੂੰ ਸੂਬੇ ਦੇ ਪਲਾਜ਼ੇ ਟੋਲ ਮੁਕਤ ਕਰਨ ਦਾ ਐਲਾਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਦੇਣਗੇ ਸਾਥ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Struggle Committee) ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਿਸਾਨੀ ਮੰਗਾਂ ਨੂੰ ਲੈਕੇ ਟੋਲ ਪਲਾਜ਼ਿਆਂ ਨੂੰ ਜਾਮ ਕਰਕੇ ਧਰਨੇ ਦਿੱਤੇ ਗਏ ਹਨ। ਹੁਣ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (BKU Ugraha announced toll free plaza) ਨੇ ਸੂਬੇ ਭਰ ਵਿੱਚ ਟੋਲ ਪਲਾਜ਼ਾ ਨੂੰ ਬੰਦ ਕਰਨ ਦੀ ਕਾਲ ਵਿੱਚ ਸਾਥ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਸ਼ਿਗਾਰਾ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ 5 ਜਨਵਰੀ ਨੂੰ ਸੂਬੇ ਭਰ ਵਿੱਚ ਪਲਾਜ਼ਿਆਂ ਨੂੰ ਟੋਲ ਮੁਕਤ ਕਰਨ ਦੀ ਕਾਲ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ।

BKU ਉਗਰਾਹਾਂ ਵੱਲੋਂ 5 ਜਨਵਰੀ ਨੂੰ ਸੂਬੇ ਦੇ ਪਲਾਜ਼ੇ ਟੋਲ ਮੁਕਤ ਕਰਨ ਦਾ ਐਲਾਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਦੇਣਗੇ ਸਾਥ

ਬਠਿੰਡਾ: ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਨੂੰ ਲੈ ਕੇ ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ। ਜਿਸ ਤਹਿਤ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਪਲਾਜੇ 12 ਤੋਂ 3 ਵਜੇ ਤੱਕ ਪਰਚੀ ਮੁਕਤ ਕੀਤੇ ਜਾਣਗੇ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (BKU Ugraha announced toll free plaza) ਵੱਲੋਂ ਕੀਤਾ ਗਿਆ ਹੈ। ਇਸ ਮੁਤਾਬਿਕ ਹੁਣ 5 ਜਨਵਰੀ ਨੂੰ ਸਾਰੇ ਜ਼ਿਲ੍ਹਿਆਂ (Toll plaza jam of all districts on January 5) ਦੇ ਟੋਲ ਪਲਾਜ਼ੇ ਜਾਮ ਕੀਤੇ ਜਾਣਗੇ।

18 ਟੋਲ ਪਲਾਜੇ ਪਰਚੀ ਮੁਕਤ: ਕਿਸਾਨ ਆਗੂਆਂ ਨੇ ਦੱਸਿਆ ਕਿ 15 ਦਸੰਬਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 18 ਟੋਲ ਪਲਾਜੇ ਪਰਚੀ ਮੁਕਤ (18 toll plazas are slip free) ਕੀਤੇ ਹੋਏ ਹਨ ਜਿਨ੍ਹਾਂ ਨੇ 15 ਜਨਵਰੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਸੀ।ਕਿਸਾਨ ਆਗੂਆਂ ਨੇ ਦੱਸਿਆ ਸੰਘਰਸ਼ ਕਮੇਟੀ ਦੀ ਹਮਾਇਤ ਕਰਦੇ ਹੋਏ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਪਲਾਜੇ 12 ਤੋਂ 3 ਵਜੇ ਤੱਕ ਪਰਚੀ ਮੁਕਤ ਕੀਤੇ ਜਾਣਗੇ।

ਦੱਸਣਯੋਗ ਹੈ ਕਿ ਬੀਤੇ ਦਿਨੀ ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ (Farmers martyred during the agitation) ਦੇ ਪਰਿਵਾਰ ਨੂੰ ਮੁਆਵਜਾ ਨਾ ਦੇਣ 'ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਸੀ ਤੇ 15 ਦਸੰਬਰ ਨੂੰ ਪੰਜਾਬ ਨੂੰ (Punjab toll plaza) ਟੋਲ ਮੁਕਤ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਇਹ ਧਰਨਾ ਹੁਣ 15 ਦਸੰਬਰ ਤੋਂ 15 ਜਨਵਰੀ ਤੱਕ ਇਕ ਮਹੀਨੇ ਲਈ ਜਾਰੀ ਰਹੇਗਾ।

ਇਹ ਵੀ ਪੜ੍ਹੋ: ਬੈਂਕਾਕ ਤੋਂ ਕੋਲਕਾਤਾ ਜਾ ਰਹੀ ਫਲਾਈਟ ਵਿੱਚ ਝੜਪ, ਵੀਡੀਓ ਵਾਇਰਲ

ਪਲਾਜ਼ਾ ਕਰਿੰਦਿਆਂ ਨਾਲ ਝੜਪਾਂ: ਦੱਸ ਦਈਏ ਜਦੋਂ ਕਿਸਾਨਾਂ ਵੱਲੋਂ ਮੰਗਾਂ ਨੂੰ ਲੈਕੇ ਪਲਾਜ਼ਾ ਮੁਕਤ ਕਰਦਿਆਂ ਧਰਨੇ ਸ਼ੁਰੂ ਕੀਤੇ ਗਏ ਤਾਂ ਪਲਾਜ਼ਾ ਦੇ ਕਰਿੰਦਿਆਂ ਨੇ ਧਰਨੇ ਦੇ ਵਿਰੋਧ ਕੀਤਾ। ਇਸ ਦੌਰਾਨ ਕਿਸਾਨਾਂ ਅਤੇ ਕਰਿੰਦਿਆਂ ਵਿਚਾਲੇ ਝੜਪਾਂ ਵੀ ਹੋਈਆਂ ਅਤੇ ਪੁਲਿਸ ਨੇ ਮਾਮਲੇ ਨੂੰ ਸ਼ਾਂਤ ਕਰਵਾਇਆ ਸੀ।


ETV Bharat Logo

Copyright © 2024 Ushodaya Enterprises Pvt. Ltd., All Rights Reserved.