ETV Bharat / state

ਪ੍ਰਕਾਸ ਪੁਰਬ ਨੂੰ ਲੈ ਕੇ ਸਪੈਸ਼ਲ ਸਕੂਲੀ ਵਿਦਿਆਰਥੀਆਂ ਨੇ ਬਣਾਏ ਮੋਮਬੱਤੀਆਂ ਅਤੇ ਦੀਵੇ

author img

By

Published : Nov 10, 2019, 7:31 PM IST

ਪ੍ਰਕਾਸ ਪੁਰਬ ਨੂੰ ਲੈ ਕੇ ਰੈੱਡ-ਕਰਾਸ ਸੁਸਾਇਟੀ ਵੱਲੋਂ ਚਲਾਏ ਜਾਂਦੇ ਸਪੈਸ਼ਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਦੀਵੇ ਅਤੇ ਮੋਮਬੱਤੀਆਂ ਬਣਾਈਆਂ ਗਈਆਂ ਹਨ।

ਫ਼ੋਟੋ

ਬਠਿੰਡਾ : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਨੂੰ ਲੈ ਕੇ ਸਪੈਸ਼ਲ ਸਕੂਲੀ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਦੀਵੇ ਅਤੇ ਮੋਮਬੱਤੀਆਂ ਬਣਾਈਆਂ ਗਈਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮਨਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਬੱਚੇ ਪਿਛਲੇ ਕੁੱਝ ਦਿਨਾਂ ਤੋਂ ਦੀਵੇ ਅਤੇ ਮੋਮਬੱਤੀਆਂ ਬਣਾਉਣ ਵਿੱਚ ਲੱਗੇ ਹਨ। ਬੱਚਿਆਂ ਵੱਲੋਂ ਦੀਵੇਂ ਅਤੇ ਮੋਮਬੱਤੀਆਂ ਨੂੰ ਬਹੁਤ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ।

ਵੇਖੋ ਵੀਡੀਓ

ਪ੍ਰਿੰਸੀਪਲ ਨੇ ਦੱਸਿਆ ਕਿ ਗੁਰਪੁਰਬ ਵਾਲੇ ਦਿਨ ਬਕਾਇਦਾ ਸਕੂਲ ਦੇ ਵਿੱਚ ਦੀਪਮਾਲਾ ਕੀਤੀ ਜਾਵੇਗੀ। ਪ੍ਰਿੰਸੀਪਲ ਨੇ ਕਿਹਾ ਕਿ ਇਹ ਵਿਦਿਆਰਥੀ ਨਾ ਤਾਂ ਸੁਣ ਸਕਦੇ ਹਨ ਅਤੇ ਨਾ ਹੀ ਬੋਲ ਸਕਦੇ ਹਨ ਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਬੱਚੇ ਕਾਫ਼ੀ ਉਤਸ਼ਾਹਿਤ ਹਨ ਅਤੇ ਖੁਸ਼ ਨਜ਼ਰ ਆ ਰਹੇ ਹਨ।

ਉਨ੍ਹਾਂ ਨੇ ਦੱਸਿਆ ਕਿ ਬੱਚੇ ਮਿਹਨਤ ਨਾਲ ਇਹ ਸਭ ਤਿਆਰ ਕਰ ਰਹੇ ਹਨ, ਇਸ ਤੋਂ ਇਲਾਵਾ ਬੱਚਿਆਂ ਵੱਲੋਂ ਬਕਾਇਦਾ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਇੱਕ ਮਾਡਲ ਵੀ ਤਿਆਰ ਕੀਤਾ ਗਿਆ ਹੈ ਜੋਂ ਕਿ ਸਕੂਲ ਵਿੱਚ ਡਿਸਪਲੇ ਕੀਤਾ ਗਿਆ ਹੈ।

ਪ੍ਰਿੰਸੀਪਲ ਨੇ ਦੱਸਿਆ ਕਿ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸਥਾਰ ਨਾਲ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਹਰ ਸਾਲ ਸਕੂਲ ਦੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਪ੍ਰਿੰਸੀਪਲ ਨੇ ਕਿਹਾ ਕਿ ਸਾਨੂੰ ਸਭ ਨੂੰ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਗਏ ਰਸਤੇ 'ਤੇ ਚੱਲਣ ਦੀ ਲੋੜ ਹੈ ਅਤੇ ਇੱਕ ਦੂਜੇ ਦੀ ਮਦਦ ਸਾਨੂੰ ਜ਼ਰੂਰ ਕਰਨੀ ਚਾਹੀਦੀ ਹੈ।

Intro:ਗੂੰਗੇ ਅਤੇ ਬੋਲੇ ਬੱਚਿਆਂ ਨੇ ਮੋਮਬੱਤੀ ਅਤੇ ਦੀਵੇ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪਰਵ ਮੌਕੇ ਉੱਤੇ ਵਿਸ਼ੇਸ਼ ਤੌਰ ਤੇ ਬਣਾਏ Body:
ਬਠਿੰਡਾ ਅੰਮ੍ਰਿਤਸਰ ਹਾਈਵੇ ਤੇ ਰੈੱਡ ਕਰਾਸ ਸੁਸਾਇਟੀ ਦੁਆਰਾ ਚਲਾਏ ਜਾਣ ਵਾਲੇ ਗੂੰਗੇ ਅਤੇ ਬਹਿਰੇ ਸਕੂਲ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਢੇ ਪੰਜ ਸੌ ਸਾਲਾ ਪ੍ਰਕਾਸ਼ ਪੁਰਬ ਉੱਤੇ ਵਿਸ਼ੇਸ਼ ਦੀਵੇ ਅਤੇ ਮੋਮਬੱਤੀ ਬਣਾਏ ਹਨ
ਸਕੂਲ ਦੇ ਪ੍ਰਿੰਸੀਪਲ ਮਨਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਬੱਚੇ ਪਿਛਲੇ ਕੁਝ ਦਿਨਾਂ ਤੋਂ ਦੀ ਅਤੇ ਮੋਮਬੱਤੀ ਬਣਾਉਣ ਦਾ ਕੰਮ ਕਰ ਰਹੇ ਹਨ,ਬੱਚਿਆਂ ਵੱਲੋਂ ਬਕਾਇਦਾ ਤੌਰ ਤੇ ਦੀ ਅਤੇ ਮੋਮਬੱਤੀਆਂ ਨੂੰ ਬਹੁਤ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ ਪ੍ਰਿੰਸੀਪਲ ਨੇ ਦੱਸਿਆ ਕਿ ਗੁਰਪੁਰਬ ਵਾਲੇ ਦਿਨ ਬਕਾਇਦਾ ਸਕੂਲ ਦੇ ਵਿੱਚ ਦੀਪਮਾਲਾ ਕੀਤੀ ਜਾਵੇਗੀ,ਉਨ੍ਹਾਂ ਨੇ ਦੱਸਿਆ ਕਿ ਸਕੂਲ ਵਿੱਚ ਬਕਾਇਦਾ ਧਾਰਮਿਕ ਕਰਮ ਦਾ ਵੀ ਆਯੋਜਨ ਕੀਤਾ ਜਾਵੇਗਾ ਪ੍ਰਿੰਸੀਪਲ ਨੇ ਦੱਸਿਆ ਕਿ ਉਨ੍ਹਾਂ ਦੀ ਬੱਚੀ ਨਾ ਤਾਂ ਸੁਣ ਸਕਦੇ ਹਨ ਅਤੇ ਨਾ ਹੀ ਬੋਲ ਸਕਦੇ ਹਨ ਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਬੱਚੇ ਕਾਫ਼ੀ ਉਤਸ਼ਾਹਿਤ ਹਨ ਅਤੇ ਖੁਸ਼ ਨਜ਼ਰ ਆ ਰਹੇ ਹਨ ਉਨ੍ਹਾਂ ਨੇ ਦੱਸਿਆ ਕਿ ਬੱਚੇ ਕਈ ਕਈ ਘੰਟੇ ਕੜੀ ਮਿਹਨਤ ਕਰਨ ਤੋਂ ਬਾਅਦ ਇਹ ਦੀ ਤਿਆਰ ਕਰ ਰਹੇ ਹਨ,ਦੀ ਬਨਾਉਣ ਤੋਂ ਇਲਾਵਾ ਬੱਚਿਆਂ ਵੱਲੋਂ ਬਕਾਇਦਾ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਇੱਕ ਮਾਡਲ ਵੀ ਤਿਆਰ ਕੀਤਾ ਹੈ ਜਿਹੜਾ ਕਿ ਸਕੂਲ ਵਿੱਚ ਬਕਾਇਦਾ ਡਿਸਪਲੇ ਕੀਤਾ ਗਿਆ ਹੈ ਪ੍ਰਿੰਸੀਪਲ ਨੇ ਦੱਸਿਆ ਕਿ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਹਰ ਸਾਲ ਸਕੂਲ ਦੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ,ਪ੍ਰਿੰਸੀਪਲ ਪੰਜਾਬ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਡੇ ਪਲ ਤੋਂ ਸਾਲਾ ਪ੍ਰਕਾਸ਼ ਉਤਸਵ ਤੇ ਵਧਾਈ ਵੀ ਦਿੱਤੀ ਅਤੇ ਕਿਹਾ ਕਿ ਸਾਨੂੰ ਸਭ ਨੂੰ ਉਨ੍ਹਾਂ ਦੇ ਦਿਖਾਏ ਗਏ ਰਸਤੇ ਤੇ ਚੱਲਣ ਦੀ ਲੋੜ ਹੈ ਅਤੇ ਇੱਕ ਦੂਜੇ ਦੀ ਮਦਦ ਸਾਨੂੰ ਜ਼ਰੂਰ ਕਰਨੀ ਚਾਹੀਦੀ ਹੈ ਬੱਚਿਆਂ ਵਿੱਚ ਵੀ ਕਾਫੀ ਉਤਸਾਹ ਦੇਖਣ ਨੂੰ ਮਿਲਿਆ ਜਦੋਂ ਉਹ ਦੀਵੇ ਬਣਾ ਰਹੇ ਸਨ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਪ੍ਰਿੰਸੀਪਲ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਬੱਚੇ ਵੱਡੇ ਹੋ ਕੇ ਸਵੈ ਰੋਜ਼ਗਾਰ ਨੂੰ ਅਪਣਾ ਸਕਣ ਤਾਂ ਕਿ ਕਿਸੇ ਤੇ ਬੋਝ ਨਾ ਬਣ ਸਕਣ ਅਤੇ ਬੱਚੇ ਉੱਚ ਸ਼ਿਕਸ਼ਾ ਹਾਸਿਲ ਕਰ ਸਕਣ ਜਿਸ ਦੇ ਲਈ ਉਨ੍ਹਾਂ ਦਾ ਸਟਾਫ ਕਾਫੀ ਮਿਹਨਤ ਕਰ ਰਿਹਾ ਹੈ ਅਤੇ ਕਰਦਾ ਰਹੇਗਾConclusion:ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਧਾਰਮਿਕ ਸਮਾਗਮ ਵੀ ਹੋਣਗੇ ਸਕੂਲ ਦੇ ਵਿੱਚ
ETV Bharat Logo

Copyright © 2024 Ushodaya Enterprises Pvt. Ltd., All Rights Reserved.