ETV Bharat / state

Demonstration of Congressmen in Bathinda : ਬਠਿੰਡਾ ਚ ਕਾਂਗਰਸੀਆਂ ਦਾ ਸੱਤਿਆਗ੍ਰਹਿ, ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ਦਾ ਵਿਰੋਧ

author img

By

Published : Mar 26, 2023, 4:50 PM IST

Demonstration of Congressmen in Bathinda as a protest against termination of Rahul Gandhi's membership
Demonstration of Congressmen in Bathinda : ਬਠਿੰਡਾ ਚ ਕਾਂਗਰਸੀਆਂ ਦਾ ਸੱਤਿਆਗ੍ਰਹਿ, ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ਦਾ ਵਿਰੋਧ

ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਹੋਣ ਦੇ ਰੋਸ ਵਿੱਚ ਕਾਂਗਰਸ ਪੰਜਾਬ ਇਕਾਈ ਦੇ ਆਗੂਆਂ ਨੇ ਬਠਿੰਡਾ ਵਿੱਚ ਸੱਤਿਆਗ੍ਰਹਿ ਸ਼ੁਰੂ ਕੀਤਾ ਹੈ।

Demonstration of Congressmen in Bathinda : ਬਠਿੰਡਾ ਚ ਕਾਂਗਰਸੀਆਂ ਦਾ ਸੱਤਿਆਗ੍ਰਹਿ, ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨ ਦਾ ਵਿਰੋਧ

ਬਠਿੰਡਾ : ਮਾਣਹਾਨੀ ਦੇ ਕੇਸ ਵਿੱਚ ਪਿਛਲੇ ਦਿਨੀਂ ਅਦਾਲਤ ਵੱਲੋਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਨ੍ਹਾਂ ਦੀ ਮੈਂਬਰਸ਼ਿਪ ਵੀ ਰੱਦ ਕਰ ਦਿੱਤੀ ਗਈ ਹੈ। ਇਸੇ ਦੇ ਵਿਰੋਧ ਵਿੱਚ ਬਠਿੰਡਾ ਵਿੱਚ ਅੱਜ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪੰਜਾਬ ਕਾਂਗਰਸ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਸੱਤਿਆਗ੍ਰਹਿ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੇਂਦਰ ਸਰਕਾਰ ਦੇ ਖਿਲਾਫ ਜੋਰਦਾਰ ਨਾਅਰੇਬਾਜੀ ਕੀਤੀ ਗਈ।। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਰਾਹੁਲ ਗਾਂਧੀ ਨੂੰ ਮਿਲ ਰਹੇ ਲੋਕਾਂ ਦੇ ਸਮਰਥਨ ਤੋਂ ਘਬਰਾ ਗਈ ਹੈ। ਇਸੇ ਕਰਕੇ ਇਹ ਸਾਰਾ ਕੁੱਝ ਕੀਤਾ ਗਿਆ ਹੈ।

ਭਾਜਪਾ ਨੂੰ ਦਿਸ ਰਹੀ ਆਪਣੀ ਹਾਰ : ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰਾਨ ਰਾਹੁਲ ਗਾਂਧੀ ਨੂੰ ਮਿਲੇ ਹਰ ਵਰਗ ਦੇ ਸਮਰਥਨ ਤੋਂ ਬਾਅਦ ਭਾਜਪਾ ਨੂੰ 2024 ਦੀਆਂ ਚੋਣਾਂ ਵਿਚ ਆਪਣੀ ਹਾਰ ਸਾਫ ਦਿਖਾਈ ਦੇਣ ਲੱਗੀ ਸੀ, ਜਿਸ ਕਾਰਨ ਤੁਰੰਤ ਕੇਂਦਰ ਸਰਕਾਰ ਵੱਲੋਂ ਰਾਹੁਲ ਗਾਂਧੀ ਨੂੰ ਪੁਰਾਣੇ ਕੇਸ ਵਿੱਚ ਜਾ ਕੇ ਸਜਾ ਕਰਵਾਈ ਗਈ ਹੈ। ਇਸਦੇ ਨਾਲ ਹੀ 24 ਘੰਟਿਆਂ ਦੇ ਅੰਦਰ-ਅੰਦਰ ਉਨ੍ਹਾਂ ਦੀ ਮੈਂਬਰਸ਼ਿਪ ਤੋਂ ਵੀ ਲਾਂਭੇ ਕੀਤਾ ਗਿਆ ਹੈ। ਇਸ ਤੋਂ ਸਾਫ ਜ਼ਾਹਰ ਹੈ ਕਿ ਕੇਂਦਰ ਸਰਕਾਰ 2024 ਦੀਆਂ ਚੋਣਾਂ ਵਿੱਚ ਆਪਣੀ ਹਾਰ ਪਹਿਲਾਂ ਹੀ ਮੰਨ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕਦੇ ਵੀ ਰਾਹੁਲ ਗਾਂਧੀ ਨਾਲ ਹੋਈ ਧੱਕੇਸ਼ਹੀ ਨੂੰ ਬਰਦਾਸ਼ਤ ਨਹੀਂ ਕਰੇਗੀ।

ਇਹ ਵੀ ਪੜ੍ਹੋ: Ancient heirlooms: ਵਕੀਲ ਨੇ ਸੰਭਾਲੀ ਪੁਰਾਣੀ ਵਿਰਾਸਤ, ਪ੍ਰੀ ਵੈਡਿੰਗ ਸ਼ੂਟ ਵੇਲ੍ਹੇ ਵੀ ਆਉਂਦੀ ਵਰਤੋਂ 'ਚ, ਵੇਖੋ ਤਸਵੀਰਾਂ

ਉਨ੍ਹਾਂ ਕਿਹਾ ਕਿ ਇਸਦੇ ਵਿਰੋਧ ਵਿੱਚ ਹੀ ਉਹਨਾਂ ਵੱਲੋਂ ਸੱਤਿਆਗ੍ਰਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ, ਤਾਂ ਜੋ ਲੋਕ ਕੇਂਦਰ ਸਰਕਾਰ ਲੋਕਤੰਤਰ ਦਾ ਘਾਣ ਜਾਣ ਸਕਣ। ਰਾਹੁਲ ਗਾਂਧੀ ਵੱਲੋਂ ਸਿਰਫ ਸੰਸਦ ਵਿੱਚ ਇਹ ਸਵਾਲ ਪੁੱਛਿਆ ਗਿਆ ਸੀ ਕਿ ਆਖ਼ਰ ਪਰਾਲੀ ਨੂੰ 20 ਹਜ਼ਾਰ ਕਰੋੜ ਰੁਪਿਆ ਦਿੱਤਾ ਗਿਆ ਹੈ ਉਹ ਕਿੱਥੋਂ ਦਿੱਤਾ ਗਿਆ ਹੈ। ਇਸ ਸਵਾਲ ਦਾ ਉੱਤਰ ਦੇਣ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਹੀ ਰੱਦ ਕਰਵਾ ਦਿੱਤੀ ਹੈ। ਇਸ ਤੋਂ ਸਾਫ ਜਾਹਰ ਹੈ ਕਿ ਕੇਂਦਰ ਸਰਕਾਰ ਕੁਝ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਖੇਡ ਰਹੀ ਹੈ। ਕਾਂਗਰਸ ਵੱਲੋਂ ਹੁਣ ਇਨ੍ਹਾਂ ਹੱਥਕੰਡਿਆਂ ਦਾ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ ਅਤੇ ਹਰ ਫਰੰਟ ਉੱਤੇ ਕੇਂਦਰ ਸਰਕਾਰ ਨੂੰ ਘੇਰਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.