ETV Bharat / state

ਡੇਰਾ ਮੁਖੀ ਦੀ ਪੈਰੋਲ ਨੇ ਪੰਜਾਬ ਦੇ ਸਿਆਸੀ ਸਮੀਕਰਨ ਬਦਲੇ !

author img

By

Published : Feb 9, 2022, 5:46 PM IST

ਡੇਰਾ ਸੱਚਾ ਸੌਦਾ ਸਿਰਸਾ ਮੁਖੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਿਲੀ ਪੈਰੋਲ ਨੇ ਸਿਆਸੀ ਸਮੀਕਰਨ ਬਦਲ ਦਿੱਤੇ ਹਨ, ਇਸ ਤੋਂ ਇਲਾਵਾਂ ਡੇਰਾ ਸੱਚਾ ਸੌਦਾ ਪੰਜਾਬ ਦੇ ਮਾਲਵੇ ਦੀਆਂ 65 ਸੀਟਾ ਨੂੰ ਪ੍ਰਭਾਵਿਤ ਕਰਦਾ ਹੈ।

ਡੇਰਾ ਮੁਖੀ ਦੀ ਪੈਰੋਲ ਨੇ ਪੰਜਾਬ ਦੇ ਸਿਆਸੀ ਸਮੀਕਰਨ ਬਦਲੇ
ਡੇਰਾ ਮੁਖੀ ਦੀ ਪੈਰੋਲ ਨੇ ਪੰਜਾਬ ਦੇ ਸਿਆਸੀ ਸਮੀਕਰਨ ਬਦਲੇ

ਬਠਿੰਡਾ: ਡੇਰਾ ਸੱਚਾ ਸੌਦਾ ਸਿਰਸਾ ਮੁਖੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਿਲੀ ਪੈਰੋਲ ਨੇ ਸਿਆਸੀ ਸਮੀਕਰਨ ਬਦਲ ਦਿੱਤੇ ਹਨ, ਇਸ ਤੋਂ ਇਲਾਵਾਂ ਡੇਰਾ ਸੱਚਾ ਸੌਦਾ ਪੰਜਾਬ ਦੇ ਮਾਲਵੇ ਦੀਆਂ 65 ਸੀਟਾ ਨੂੰ ਪ੍ਰਭਾਵਿਤ ਕਰਦਾ ਹੈ, ਇਸ ਤੋਂ ਇਲਾਵਾਂ ਡੇਰਾ ਸੱਚਾ ਸੌਦਾ ਦਾ ਆਪਣਾ ਵੋਟ ਬੈਂਕ ਤੇ ਆਪਣਾ ਰਾਜਨੀਤਕ ਵਿੰਗ ਵੀ ਹੈ, ਜੋ ਕਿ ਚੋਣਾਂ ਦੌਰਾਨ ਕਿਸ ਸਿਆਸੀ ਪਾਰਟੀ ਨੂੰ ਸਮਰਥਨ ਦੇਣਾ ਹੈ ਦਾ ਫ਼ੈਸਲਾ ਕਰਦਾ ਹੈ।

ਇਸ ਤੋਂ ਇਲਾਵਾਂ ਡੇਰੇ ਦੇ ਪੈਰੋਕਾਰਾਂ ਵੱਲੋਂ ਸਿਆਸੀ ਵਿੰਗ ਦੇ ਫ਼ੈਸਲੇ 'ਤੇ ਫੁੱਲ ਚੜ੍ਹਾਏ ਜਾਂਦੇ ਹਨ ਤੇ ਕੋਈ ਵੀ ਸਿਆਸੀ ਪਾਰਟੀ ਡੇਰਾ ਸੱਚਾ ਸੌਦਾ ਨਾਲ ਆਪਣੇ ਸਬੰਧ ਖ਼ਰਾਬ ਨਹੀਂ ਕਰਨਾ ਚਾਹੁੰਦੀ।

ਦੱਸ ਦਈਏ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਕੁੜਮ ਹਰਮੰਦਰ ਸਿੰਘ ਜੱਸੀ ਹਲਕਾ ਤਲਵੰਡੀ ਸਾਬੋ ਤੋਂ ਆਜ਼ਾਦ ਚੋਣ ਲੜ ਰਿਹਾ ਹੈ। ਇਸ ਤੋਂ ਇਲਾਵਾ 9 ਜਨਵਰੀ ਨੂੰ ਡੇਰਾ ਸਿਰਸਾ ਵੱਲੋਂ ਪੰਜਾਬ ਦੇ ਡੇਰਾ ਸਲਾਬਤਪੁਰਾ ਵਿਖੇ ਵੱਡਾ ਇਕੱਠ ਕਰਕੇ ਮਨੁੱਖੀ ਇਕਜੁੱਟਤਾ ਦਾ ਮੁਜ਼ਾਹਰਾ ਕੀਤਾ ਸੀ।

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕਰੀਬ 2 ਹਫ਼ਤੇ ਪਹਿਲਾਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਅਦਾਲਤ ਵੱਲੋਂ ਪੈਰੋਲ ਦਿੱਤੇ ਜਾਣ ਨਾਲ ਸਿਆਸੀ ਪਾਰਟੀਆਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਕਿਉਂਕਿ ਪੰਜਾਬ ਵਿਧਾਨ ਸਭਾ ਦਾ ਰਸਤਾ ਮਾਲਵੇ ਵਿੱਚ ਦੀ ਹੋ ਕੇ ਗੁਜ਼ਰਦਾ ਹੈ ਤੇ ਡੇਰਾ ਸੱਚਾ ਸੌਦਾ ਦਾ ਵੱਡਾ ਵੋਟ ਬੈਂਕ ਮਾਲਵੇ ਦੀਆਂ ਕਰੀਬ 65 ਸੀਟਾਂ ਨੂੰ ਪ੍ਰਭਾਵਿਤ ਕਰਦਾ ਹੈ, ਜੇਕਰ ਸਿਆਸੀ ਪਾਰਟੀਆਂ ਵੱਲੋਂ ਡੇਰਾ ਸੱਚਾ ਸੌਦਾ ਨਾਲ ਰਾਬਤਾ ਕੀਤਾ ਜਾਂਦਾ ਹੈ ਤਾਂ ਸਿੱਖ ਵੋਟ ਬੈਂਕ ਦਾ ਵਿਰੋਧ ਝੱਲਣਾ ਪੈ ਸਕਦਾ ਹੈ।

9 ਜਨਵਰੀ ਨੂੰ ਵੱਡਾ ਇਕੱਠ ਕਰਕੇ ਡੇਰਾ ਸੱਚਾ ਸੌਦਾ ਨੇ ਕੀਤਾ ਸੀ ਮਨੁੱਖੀ ਤਾਕਤ ਦਾ ਵਿਖਾਵਾ

ਦੱਸ ਦਈਏ ਕਿ ਪੰਜਾਬ ਦੇ ਬਠਿੰਡਾ ਅਧੀਨ ਸਲਾਬਤਪੁਰਾ ਵਿਖੇ 9 ਜਨਵਰੀ ਨੂੰ ਗੁਰੂ ਜਨਮ ਦਿਹਾੜੇ ਮੌਕੇ ਵੱਡਾ ਇਕੱਠ ਕਰ ਕੇ ਮਨੁੱਖੀ ਤਾਕਤ ਦਾ ਵਿਖਾਵਾ ਕੀਤਾ ਗਿਆ ਸੀ, ਇਸ ਇਕੱਠ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਸ਼ਿਰਕਤ ਕੀਤੀ ਗਈ ਸੀ। ਇੰਨੀ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਡੇਰਾ ਪੈਰੋਕਾਰਾਂ ਵੱਲੋਂ ਜਿੱਥੇ ਏਕੇ ਦਾ ਸਬੂਤ ਦਿੱਤਾ ਗਿਆ ਸੀ, ਉੱਥੇ ਹੀ ਡੇਰਾ ਪ੍ਰਬੰਧਕ ਕਮੇਟੀ ਵੱਲੋਂ ਇੱਕਜੁਟਤਾ ਦਾ ਵਿਖਾਵਾ ਕਰਦੇ ਹੋਏ ਸਿਆਸੀ ਪਾਰਟੀਆਂ ਨੂੰ ਅਸਿੱਧੇ ਰੂਪ ਵਿੱਚ ਇੱਕ ਸੰਕੇਤ ਦਿੱਤਾ ਗਿਆ ਸੀ ਕਿ ਉਹ ਅੱਜ ਵੀ ਇਕ ਹਨ। ਜਿਸ ਕਾਰਨ ਸਿਆਸੀ ਪਾਰਟੀਆਂ ਨੂੰ ਡੇਰਾ ਸੱਚਾ ਸੌਦਾ ਸਬੰਧੀ ਸੋਚਣ ਲਈ ਵੀ ਇਸ ਵੱਡੇ ਇਕੱਠ ਨੇ ਮਜਬੂਰ ਕੀਤਾ ਸੀ।

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਕੁੜਮ ਹਰਮੰਦਰ ਸਿੰਘ ਜੱਸੀ ਹਲਕਾ ਤਲਵੰਡੀ ਸਾਬੋ ਤੋਂ ਲੜ ਰਿਹਾ ਹੈ ਆਜ਼ਾਦ ਚੋਣ

ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਕੁੜਮ ਹਰਮੰਦਰ ਸਿੰਘ ਜੱਸੀ ਵੱਲੋਂ ਬਠਿੰਡਾ ਦੇ ਹਲਕਾ ਤਲਵੰਡੀ ਸਾਬੋ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਜਾ ਰਹੀ ਹੈ। ਇਸ ਤੋਂ ਪਹਿਲਾਂ ਹਰਮੰਦਰ ਸਿੰਘ ਜੱਸੀ ਕਾਂਗਰਸ ਵਿੱਚ ਸੀਨੀਅਰ ਵਿਧਾਇਕ ਵੀ ਸਨ ਤੇ ਕੈਬਨਿਟ ਮੰਤਰੀ ਵੀ ਰਹਿ ਚੁੱਕੇ ਹਨ।

ਸਾਲ 2017 ਵਿਧਾਨ ਸਭਾ ਚੋਣਾਂ ਦੌਰਾਨ ਹਰਮੰਦਰ ਸਿੰਘ ਜੱਸੀ ਵੱਲੋਂ ਬਠਿੰਡਾ ਦੇ ਹਲਕਾ ਮੌੜ ਮੰਡੀ ਤੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਗਈ ਸੀ, ਪਰ ਮੌੜ ਮੰਡੀ ਵਿਖੇ ਚੋਣ ਪ੍ਰਚਾਰ ਦੌਰਾਨ ਹੋਏ ਬੰਬ ਬਲਾਸਟ ਵਿੱਚ 7 ਲੋਕਾਂ ਦੀ ਮੌਤ ਹੋ ਗਈ ਸੀ ਤੇ ਕਿਤੇ ਨਾ ਕਿਤੇ ਇਸ ਬੰਬ ਧਮਾਕੇ ਦੇ ਤਾਰ ਡੇਰਾ ਸੱਚਾ ਸੌਦਾ ਨਾਲ ਵੀ ਜੋੜੇ ਜਾ ਰਹੇ ਸਨ। ਇਸ ਵਾਰ ਹਰਮੰਦਰ ਸਿੰਘ ਜੱਸੀ ਨੂੰ ਕਾਂਗਰਸ ਪਾਰਟੀ ਵੱਲੋਂ ਟਿਕਟ ਨਾ ਦਿੱਤੇ ਜਾਣ ਕਾਰਨ ਆਜ਼ਾਦ ਉਮੀਦਵਾਰ ਵਜੋਂ ਤਲਵੰਡੀ ਸਾਬੋ ਤੋਂ ਚੋਣ ਲੜੀ ਜਾ ਰਹੀ ਹੈ ਤੇ ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਵੱਲੋਂ ਖੁੱਲ੍ਹ ਕੇ ਹਰਮੰਦਰ ਸਿੰਘ ਜੱਸੀ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ।

ਕਿਸ ਸਿਆਸੀ ਪਾਰਟੀ ਨੂੰ ਦੇਣਾ ਹੈ ਸਮਰਥਨ ਡੇਰੇ ਦਾ ਸਿਆਸੀ ਵਿੰਗ ਕਰੇਗਾ, ਤੈਅ

ਡੇਰਾ ਸੱਚਾ ਸੌਦਾ ਦੇ ਪੈਰੋਕਾਰਾਂ ਵੱਲੋਂ ਕਿਸ ਸਿਆਸੀ ਪਾਰਟੀ ਨੂੰ ਸਮਰਥਨ ਦੇਣਾ ਹੈ, ਇਸ ਦਾ ਫ਼ੈਸਲਾ ਸਿਆਸੀ ਵਿੰਗ ਵੱਲੋਂ ਕੀਤਾ ਜਾਵੇਗਾ। ਪਰ ਫਿਲਹਾਲ ਇਸ ਮਾਮਲੇ ਉੱਪਰ ਡੇਰਾ ਸੱਚਾ ਸੌਦਾ ਦੇ ਕਿਸੇ ਵੀ ਰਾਜਨੀਤਿਕ ਵਿੰਗ ਨਾਲ ਸਬੰਧਤ ਵਿਅਕਤੀ ਵੱਲੋਂ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਸੂਤਰਾਂ ਦੀ ਮੰਨੀਏ ਤਾਂ ਇਸ ਵਾਰ ਰਾਜਨੀਤਕ ਵਿੰਗ ਵੱਲੋਂ ਬੜਾ ਹੀ ਸੋਚ ਸਮਝ ਕੇ ਫ਼ੈਸਲਾ ਲਿਆ ਜਾਵੇਗਾ। ਹੁਣ ਵੇਖਣਾ ਇਹ ਹੋਵੇਗਾ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਜੇਲ੍ਹ ਜਾਣ ਤੋਂ ਬਾਅਦ ਡੇਰਾ ਸੱਚਾ ਸੌਦਾ ਦੇ ਸਮਰਥਨ ਵਿੱਚ ਆਈਆਂ ਸਿਆਸੀ ਪਾਰਟੀਆਂ ਨੂੰ ਇਸਦਾ ਲਾਭ ਮਿਲਦਾ ਹੈ ਜਾਂ ਨਹੀਂ ?

ਇਹ ਵੀ ਪੜੋ:- ਸਿਆਸੀ ਪਾਰਟੀਆਂ ਦੇ ਪਿਟਾਰੇ ਚੋਂ ਨਿਕਲੇ ਨਵੇਂ ਵਾਅਦੇ, ਕੀ ਪਹਿਲੇ ਹੋਏ ਪੂਰੇ ?

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.