ETV Bharat / state

ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ DGP ਗੌਰਵ ਯਾਦਵ, ਕਿਹਾ- ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੇ ਨਹੀਂ ਜਾਣਗੇ ਬਖਸ਼ੇ

author img

By

Published : Apr 11, 2023, 10:39 AM IST

ਵਿਸਾਖੀ ਮੌਕੇ ਪੰਜਾਬ ਵਿੱਚ ਕੋਈ ਅਣਸੁਖਾਵੀਂ ਘਟਨਾਂ ਨਾ ਵਾਪਰੇ ਇਸ ਨੂੰ ਲੈਕੇ ਪੰਜਾਬ ਡੀਜੀਪੀ ਗੌਰਵ ਯਾਦਵ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਡੀਜੀਪੀ ਖੁਦ ਅੱਗੇ ਆ ਕੇ ਪੁਲਿਸ ਫੋਰਸ ਦੀ ਪੈਰਵੀ ਕਰ ਰਹੇ ਹਨ ਤੇ ਇਸੇ ਤਹਿਤ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਪੈਰਾ ਮਿਲਟਰੀ ਫੋਰਸ ਨਾਲ ਦੌਰਾ ਕੀਤਾ।

DGP Punjab Gaurav Yadav visited Sri Damdama Sahib, the fourth throne of the Sikh community
DGP Punjab Gaurav Yadav: ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ DGP ਗੌਰਵ ਯਾਦਵ,ਕਿਹਾ 'ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ'

ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇ DGP ਗੌਰਵ ਯਾਦਵ, ਕਿਹਾ- ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੇ ਨਹੀਂ ਜਾਣਗੇ ਬਖਸ਼ੇ

ਬਠਿੰਡਾ: ਇਹਨੀ ਦਿਨੀਂ ਪੰਜਾਬ ਦੇ ਹਲਾਤ ਕੁਝ ਠੀਕ ਨਹੀਂ ਹਨ, ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਤੋਂ ਬਾਅਦ ਪੰਜਾਬ ਭਰ ਵਿੱਚ ਪੁਲਿਸ ਤਾਇਨਾਤ ਹੈ। ਉਥੇ ਹੀ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਿਛਲੇ ਕਈ ਦਿਨਾਂ ਤੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਆਤਮ ਸਮਰਪਣ ਕਰਨ ਦੀਆਂ ਚਰਚਾਵਾਂ ਵਿਚਾਲੇ ਬਠਿੰਡਾ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤੇ ਪੈਰਾ ਮਿਲਟਰੀ ਫੋਰਸ ਲਗਾਈ ਗਈ ਹੈ ਤੇ ਇਹਨਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ ’ਤੇ ਡੀਜੀਪੀ ਪੰਜਾਬ ਗੌਰਵ ਯਾਦਵ ਪਹੁੰਚੇ। ਜਿਨ੍ਹਾਂ ਦੇ ਨਾਲ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ, ਇਸ ਦੌਰਾਨ ਡੀਜੀਪੀ ਪੰਜਾਬ ਵੱਲੋਂ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨਾਲ ਬੰਦ ਕਮਰਾ ਮੁਲਾਕਾਤ ਕੀਤੀ ਗਈ।

ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਮੂੰਹ ਤੋੜ ਜਵਾਬ: ਡੀਜੀਪੀ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਖਾਲਸੇ ਦੀ ਸਾਜਨਾ ਦਿਵਸ ਵਿਸਾਖੀ ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜਾਇਜ਼ਾ ਲਿਆ। ਡੀਜੀਪੀ ਪੰਜਾਬ ਨੇ ਕਿਹਾ ਕਿ ਉਨ੍ਹਾਂ ਵੱਲੋਂ ਖਾਲਸੇ ਦੀ ਸਾਜਨਾ ਦਿਵਸ ਵਿਸਾਖੀ ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵਿਸਾਖੀ ਮੌਕੇ ਆਉਣ ਵਾਲੀਆਂ ਸੰਗਤਾਂ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇਗੀ। ਪੰਜਾਬ ਵਿੱਚ ਅਮਨ ਸ਼ਾਂਤੀ ਭਾਈਚਾਰਾ ਹੈ, ਪਰ ਭਾਰਤ ਦੇ ਬਾਹਰ ਬੈਠਿਆਂ ਕੁਝ ਸ਼ਕਤੀਆਂ ਅਤੇ ਏਜੰਸੀਆਂ ਪਾਕਿਸਤਾਨ ਦੀ ਆਈਐੱਸਆਈ ਦੀ ਕੋਸ਼ਿਸ਼ ਹੈ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕੀਤਾ ਜਾਵੇ, ਪਰ ਪੰਜਾਬ ਪੁਲਿਸ ਇਸਦਾ ਮੂੰਹ ਤੋੜ ਜਵਾਬ ਦੇਣ ਲਈ ਹਰ ਵਕਤ ਤਿਆਰ ਹੈ।

ਇਹ ਵੀ ਪੜ੍ਹੋ: Papalpreet Singh News: ਪਪਲਪ੍ਰੀਤ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੋਂ ਭੇਜਿਆ ਡਿਬਰੂਗੜ੍ਹ ਜੇਲ੍ਹ, ਬੋਲਿਆ- 'ਮੈਂ ਚੜ੍ਹਦੀਕਲਾ ਵਿੱਚ ਹਾਂ'

ਸੰਗਤਾਂ ਦੇ ਇਕੱਠ ਨੂੰ ਵੇਖਦੇ ਹੋਏ ਲੱਗੀ ਫੋਰਸ: ਇਸ ਮੌਕੇ ਡੀਜੀਪੀ ਯਾਦਵ ਨੇ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰਾਂ ਨੂੰ ਪੰਜਾਬ ਦੇ ਅਮਨ-ਕਾਨੂੰਨ ਨੂੰ ਭੰਗ ਨਹੀਂ ਕਰਨ ਦਿੱਤਾ ਜਾਵੇਗਾ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਾਲਾਤ ਸੁਖਾਵੇਂ ਹਨ। ਤਖ਼ਤ ਸਾਹਿਬਾਨਾਂ ’ਤੇ ਜ਼ਿਆਦਾ ਫੌਰਸ ਲੱਗੇ ਹੋਣ ’ਤੇ ਡੀਜੀਪੀ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਪੰਜਾਬ ਵਿਚ ਅਮਨ ਕਾਨੂੰਨ ਬਹਾਲ ਰੱਖਣ ਅਤੇ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣਾ ਹੈ, ਤਖ਼ਤ ਸਹਿਬਾਨਾਂ ’ਤੇ ਸੰਗਤਾਂ ਦਾ ਜਿਆਦਾ ਇਕੱਠ ਹੁੰਦਾ ਹੈ ਇਸ ਕਰਕੇ ਇੱਥੇ ਜ਼ਿਆਦਾ ਫੋਰਸ ਲਗਾਈ ਜਾਂਦੀ ਹੈ।

ਸਿਆਸੀ ਮਾਮਲੇ ਵਿਚ ਦਖ਼ਲ ਨਹੀਂ ਦਿੰਦੇ: ਡੀਜੀਪੀ ਨੇ ਕਿਹਾ ਕਿ ਕੋਈ ਵੀ ਭਗੌੜਾ ਵਿਅਕਤੀ ਆਉਂਦਾ ਹੈ ਉਸ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧਰਮ ਅਸਥਾਨ ਅਤੇ ਧਰਮ ਗ੍ਰੰਥਾਂ ਦਾ ਦੁਰਉਪਯੋਗ ਨਹੀਂ ਕਰਨਾ ਚਾਹੀਦਾ। ਉਨ੍ਹਾਂ ਦਾ ਕੰਮ ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣਾ ਹੈ। ਸਰਬੱਤ ਖਾਲਸਾ ਬੁਲਾਉਣ ਜਾਂ ਅੰਮ੍ਰਿਤਪਾਲ ਦੀ ਤਖ਼ਤ ਸਾਹਿਬਾਨ 'ਤੇ ਜਾ ਕੇ ਸਰੰਡਰ ਕਰਨ ਦੇ ਮਾਮਲੇ 'ਤੇ ਡੀਜੀਪੀ ਨੇ ਕਿਹਾ ਕਿ ਨਾ ਹੀ ਉਹ ਕਿਸੇ ਧਾਰਮਿਕ ਜਾਂ ਸਿਆਸੀ ਮਾਮਲੇ ਵਿਚ ਦਖ਼ਲ ਦਿੰਦੇ ਹਨ। ਉਨ੍ਹਾਂ ਦਾ ਕੰਮ ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਮੁੱਹਈਆ ਕਰਵਾਉਣਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.