ETV Bharat / state

ਵਿਸਾਖੀ ਮੌਕੇ ਡੀਜੀਪੀ ਪੰਜਾਬ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ, ਕਿਹਾ- ਨਹੀਂ ਵਿਗੜਨ ਦਿੱਤਾ ਜਾਵੇਗਾ ਮਾਹੌਲ

author img

By

Published : Apr 13, 2023, 5:30 PM IST

ਬਠਿੰਡਾ ਵਿੱਚ ਵਿਸਾਖੀ ਮੌਕੇ ਪੰਜਾਬ ਪੁਲਿਸ ਨੇ ਸੁਰੱਖਿਆ ਦੇ ਮਿਸਾਲੀ ਪ੍ਰਬੰਧ ਕੀਤੇ ਹਨ। ਮੌਕੇ ਉੱਤੇ ਮੌਜੂਦ ਡੀਜਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਾਰੇ ਪ੍ਰਬੰਧ ਕੀਤੇ ਗਏ ਨੇ। ਦੱਸ ਦਈਏ ਅੰਮ੍ਰਿਤਪਾਲ ਨੇ ਵਿਸਾਖੀ ਮੌਕੇ ਸਰਬੱਤ ਖ਼ਾਲਸਾ ਬੁਲਾਉਣ ਦੀ ਮੰਗ ਕੀਤੀ ਸੀ ਅਤੇ ਉਸ ਦੇ ਸਰੰਡਰ ਦੀਆਂ ਕਿਆਸਰਾਈਆਂ ਵੀ ਵਿਸਾਖੀ ਮੌਕੇ ਲਗਾਈਆਂ ਜਾ ਰਹੀਆਂ ਨੇ।

DGP Punjab has reviewed the security arrangements on the occasion of Baisakhi in Bathinda
ਵਿਸਾਖੀ ਮੌਕੇ ਡੀਜੀਪੀ ਪੰਜਾਬ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ, ਕਿਹਾ- ਨਹੀਂ ਵਿਗੜਨ ਦਿੱਤਾ ਜਾਵੇਗਾ ਮਾਹੌਲ

ਵਿਸਾਖੀ ਮੌਕੇ ਡੀਜੀਪੀ ਪੰਜਾਬ ਨੇ ਲਿਆ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ, ਕਿਹਾ- ਨਹੀਂ ਵਿਗੜਨ ਦਿੱਤਾ ਜਾਵੇਗਾ ਮਾਹੌਲ

ਬਠਿੰਡਾ: ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਜੋੜ ਮੇਲੇ ਮੌਕੇ 14 ਅਪ੍ਰੈਲ ਨੂੰ ਹੋਣ ਵਾਲੇ ਮੁੱਖ ਸਮਾਗਮਾਂ ਤੋਂ ਇੱਕ ਦਿਨ ਪਹਿਲਾਂ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਤਲਵੰਡੀ ਸਾਬੋ ਪੁੱਜੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਜਾਇਜ਼ੇ ਲਈ ਪੁਲਿਸ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀ। ਮੀਟਿੰਗ ਉਪਰੰਤ ਡੀਜੀਪੀ ਪੰਜਾਬ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਤਾਇਨਾਤ ਪੁਲਿਸ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਸਾਰੀ ਰਣਨੀਤੀ ਸਬੰਧੀ ਦੱਸਿਆ ਗਿਆ। ਡੀਜੀਪੀ ਨਾਲ ਹੋਈ ਵਿਸ਼ੇਸ਼ ਮੀਟਿੰਗ ਵਿੱਚ ਜ਼ਿਲ੍ਹਿਆਂ ਦੇ ਮੁੱਖ ਪੁਲਿਸ ਅਫ਼ਸਰ ਵੀ ਮੌਜੂਦ ਸਨ।


ਸੁਰੱਖਿਆ ਦੇ ਮੱਦੇਨਜ਼ਰ ਫੋਰਸ ਤਾਇਨਾਤ: ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕੀ ਤਲਵੰਡੀ ਸਾਬੋ ਵਿਖੇ ਵਿਸਾਖੀ ਜੋੜ ਮੇਲੇ ਉੱਤੇ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਫੋਰਸ ਤਾਇਨਾਤ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਦੇ ਆਤਮ-ਸਮਰਪਣ ਸਬੰਧੀ ਬੋਲਦਿਆਂ ਉਹਨਾਂ ਕਿਹਾ ਕਿ ਜੋ ਵੀ ਵਿਅਕਤੀ ਪੁਲਸ ਨੂੰ ਵਾਂਟੇਡ ਹੈ ਉਸ ਨੂੰ ਹਰ ਹਾਲਤ ਵਿੱਚ ਗ੍ਰਿਫ਼ਤਾਰ ਕੀਤਾ ਜਾਵੇਗਾ। ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਕਿਹਾ ਕਿ ਵਿਸਾਖੀ ਮੌਕੇ ਅਮਨ-ਸ਼ਾਂਤੀ ਕਾਇਮ ਰੱਖਣ ਲਈ ਪੂਰੇ ਪ੍ਰਬੰਧ ਕੀਤੇ ਗਏ ਨੇ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਨਹੀਂ ਵਾਪਰਨ ਦਿੱਤਾ ਜਾਵੇਗਾ।

ਸਰਬੱਤ ਖ਼ਾਲਸਾ ਬੁਲਾਉਣ ਦੀ ਅਪੀਲ: ਦੱਸ ਦਈਏ ਫਰਾਰ ਚੱਲ ਰਹੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਵਿਸਾਖੀ ਮੌਕੇ ਤਲਵੰਡੀ ਸਾਬੋ ਵਿੱਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਬੱਤ ਖ਼ਾਲਸਾ ਬੁਲਾਉਣ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਵਿਸਾਖੀ ਮੌਕੇ ਅੰਮ੍ਰਿਤਪਾਲ ਸਿੰਘ ਦੇ ਪੁਲਿਸ ਅੱਗੇ ਸਰੰਡਰ ਕਰਨ ਦੀਆਂ ਕਿਆਸਰਾਈਆਂ ਵੀ ਲਗਾਈਆਂ ਜਾ ਰਹੀ ਸਨ। ਦੱਸ ਦਈਏ ਡੀਜੀਪੀ ਪੰਜਾਬ ਨੇ ਸਾਫ ਸ਼ਬਦਾਂ ਵਿੱਚ ਕਿਹਾ ਕਿ ਤਲਵੰਡੀ ਸਾਬੋ ਅੰਦਰ ਸਿਵਲ ਕੱਪੜਿਆਂ ਵਿੱਚ ਵੀ ਪੁਲਿਸ ਦੇ ਮੁਲਾਜ਼ਮ ਘੁੰਮ ਕੇ ਆਪਣੀ ਡਿਊਟੀ ਕਰ ਰਹੇ ਨੇ। ਇਸ ਤੋਂ ਇਲਾਵਾ ਗੌਰਵ ਯਾਦਵ ਨੇ ਉਸ ਥਾਂ ਦੀ ਵਾ ਜਾਇਜ਼ਾ ਲਿਆ ਜਿੱਥੇ ਕਾਨਫਰੰਸ ਲਈ ਸਟੇਜ ਸਜਾਈ ਜਾਵੇਗੀ।

ਖਾਲਸਾ ਦੀ ਧਰਤੀ ਉੱਤੇ ਵੀ ਪੁਲਿਸ ਤਾਇਨਾਤ: ਦੱਸ ਦਈਏ ਇਸ ਵਾਰੀ ਵਿਸਾਖੀ ਮੌਕੇ ਪੰਜਾਬ ਅੰਦਰ ਅੰਮ੍ਰਿਤਪਾਲ ਦੇ ਐਕਸ਼ਨ ਅਤੇ ਸਰਬੱਤ ਖਾਲਸਾ ਦੀ ਮੰਗ ਨੂੰ ਲੈਕੇ ਪੁਲਿਸ ਪ੍ਰਸ਼ਾਸਨ ਵੀ ਪੱਬਾਂ ਭਾਰ ਦਿਖਾਈ ਦੇ ਰਿਹਾ ਹੈ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਪੁਲਿਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਅੰਦਰ ਕਈ ਜ਼ਿਲ੍ਹਿਆਂ ਦੀ ਪੁਲਿਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਹਰ ਪਾਸੇ ਨਜ਼ਰ ਰੱਖਣ ਲਈ ਸੀਸੀਟੀਵੀ ਕੈਮਰਿਆਂ ਦੀ ਵੀ ਸਹਾਇਤਾ ਲਈ ਜਾ ਰਹੀ ਹੈ।

ਇਹ ਵੀ ਪੜ੍ਹੋ: ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ 'ਚ ਸੰਗਤ ਦਾ ਆਇਆ ਹੜ੍ਹ, ਪੁਲਿਸ ਨੇ ਵੀ ਸੁਰੱਖਿਆ ਦੇ ਮੱਦੇਨਜ਼ਰ ਕੀਤੇ ਪ੍ਰਬੰਧ


ETV Bharat Logo

Copyright © 2024 Ushodaya Enterprises Pvt. Ltd., All Rights Reserved.