ETV Bharat / state

Wheat crop destroyed: ਰਜਵਾਹੇ 'ਚ ਪਏ ਪਾੜ ਨੇ ਕਣਕ ਦੀ ਫਸਲ ਕੀਤੀ ਤਬਾਹ, ਸਕੂਲ ਦੀ ਇਮਾਰਤ ਵੀ ਕੀਤੀ ਢਹਿ ਢੇਰੀ, ਪ੍ਰਸ਼ਾਸਨ ਖ਼ਿਲਾਫ਼ ਲੋਕਾਂ 'ਚ ਗੁੱਸਾ

author img

By

Published : Mar 1, 2023, 2:34 PM IST

Due to the gap in the Bathinda Rajwahe the wheat crop was destroyed
Wheat crop destroyed: ਰਜਵਾਹੇ 'ਚ ਪਏ ਪਾੜ ਨੇ ਕਣਕ ਦੀ ਫਸਲ ਕੀਤੀ ਤਬਾਹ, ਸਕੂਲ ਦੀ ਇਮਾਰਤ ਵੀ ਕੀਤੀ ਢਹਿ ਢੇਰੀ, ਪ੍ਰਸ਼ਾਸਨ ਖ਼ਿਲਾਫ਼ ਲੋਕਾਂ 'ਚ ਗੁੱਸਾ

ਬਠਿੰਡਾ ਦੇ ਪਿੰਡ ਤਿਉਣਾ ਕੋਲੋਂ ਲੰਘਦੇ ਰਜਵਾਹੇ ਵਿੱਚ ਕਰੀਬ 100 ਫੁੱਟ ਦਾ ਪਾੜ ਪੈਣ ਕਰਕੇ ਜਿੱਥੇ ਕਣਕ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਉੱਥੇ ਹੀ ਪਾਣੀ ਇੱਕ ਸਕੂਲ ਵਿੱਚ ਵੀ ਭਰ ਗਿਆ ਹੈ ਜਿਸ ਕਰਕੇ ਵਿਦਿਆਰਥੀਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Wheat crop destroyed: ਰਜਵਾਹੇ 'ਚ ਪਏ ਪਾੜ ਨੇ ਕਣਕ ਦੀ ਫਸਲ ਕੀਤੀ ਤਬਾਹ, ਸਕੂਲ ਦੀ ਇਮਾਰਤ ਵੀ ਕੀਤੀ ਢਹਿ ਢੇਰੀ, ਪ੍ਰਸ਼ਾਸਨ ਖ਼ਿਲਾਫ਼ ਲੋਕਾਂ 'ਚ ਗੁੱਸਾ





ਬਠਿੰਡਾ:
ਹਲਕਾ ਤਲਵੰਡੀ ਸਾਬੋ ਨੇੜਲੇ ਪਿੰਡ ਤਿਉਣਾ ਪੁਜਾਰੀਆ ਵਿਖੇ ਲੰਘਦੇ ਰਜਵਾਹੇ ਵਿੱਚ ਕਰੀਬ ਸੌ ਫੁੱਟ ਦਾ ਪਾੜ ਪੈ ਜਾਣ ਕਾਰਨ ਸੈਂਕੜੇ ਏਕੜ ਪੱਕਣ ਕਿਨਾਰੇ ਪਹੁੰਚੀ ਕਣਕ ਦੀ ਫ਼ਸਲ ਪਾਣੀ ਵਿੱਚ ਡੁੱਬ ਗਈ। ਪਿੰਡ ਵਾਸੀਆਂ ਨੂੰ ਇਸ ਘਟਨਾ ਦਾ ਉਸ ਸਮੇਂ ਪਤਾ ਲੱਗਾ ਜਦੋਂ ਗੁਰਦਵਾਰਾ ਸਾਹਿਬ ਵਿੱਚ ਅਨਾਊਂਸਮੈਂਟ ਕੀਤੀ ਗਈ ਜਿਸ ਤੋਂ ਬਾਅਦ ਪਿੰਡ ਵਾਸੀਆਂ ਵੱਲੋਂ ਆਪਣੇ ਪੱਧਰ ਉੱਪਰ ਇੱਕ ਵਾਰ ਰਜਵਾਹੇ ਦੇ ਪਾੜ ਨੂੰ ਪੂਰਨ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪਾਣੀ ਦਾ ਵਹਾ ਤੇਜ਼ ਹੋਣ ਕਾਰਨ ਰਜਵਾਹੇ ਵਿੱਚ ਮੁੜ ਪਾੜ ਪੈ ਗਿਆ। ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਪਹੁੰਚੇ ਪਿੰਡ ਵਾਸੀਆਂ ਵੱਲੋਂ ਮਿੱਟੀ ਦੀਆ ਬੋਰੀਆਂ ਨਾਲ ਪਾੜ ਨੂੰ ਪੂਰਨ ਦੀ ਕੋਸ਼ਿਸ਼ ਕੀਤੀ ਗਈ ਪਰ ਮੌਕੇ ਉੱਤੇ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਨਾ ਪਹੁੰਚਣ ਕਾਰਨ ਪਿੰਡ ਵਾਸੀਆਂ ਵਿਚ ਵੱਡਾ ਰੋਸ ਪਾਇਆ ਜਾ ਰਿਹਾ ਹੈ।



ਮੁਆਵਜ਼ੇ ਦੀ ਮੰਗ: ਪਾਣੀ ਦਾ ਵਹਾ ਤੇਜ਼ ਹੋਣ ਕਾਰਣ ਕੇਂਦਰੀ ਜਵਾਹਰ ਨਵੋਦਿਆ ਵਿਦਿਆਲਿਆ ਦੇ ਹੋਸਟਲ ਦੀਆਂ ਕੰਧਾਂ ਡਿੱਗ ਗਈਆਂ ਅਤੇ ਕਮਰਿਆਂ ਵਿੱਚ ਪਾਣੀ ਭਰ ਗਿਆ। ਜਿਸ ਕਾਰਨ ਹੋਸਟਲ ਵਿੱਚ ਰਹਿ ਰਹੇ ਵਿਦਿਆਰਥੀਆਂ ਨੂੰ ਸਕੂਲ ਪ੍ਰਬੰਧਕਾਂ ਵੱਲੋਂ ਕਲਾਸਾਂ ਵਿੱਚ ਸ਼ਿਫਟ ਕੀਤਾ ਗਿਆ। ਪਿੰਡ ਵਾਸੀ ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਰਜਵਾਹੇ ਵਿੱਚ ਪਏ ਪਾੜ ਨੂੰ ਪੂਰਨ ਲਈ ਸਾਰੇ ਪਿੰਡ ਵੱਲੋਂ ਆਪਣੇ ਪੱਧਰ ਉੱਪਰ ਯਤਨ ਕੀਤੇ ਜਾ ਰਹੇ ਹਨ, ਪਰ ਨਹਿਰੀ ਵਿਭਾਗ ਵੱਲੋਂ ਕਿਸੇ ਤਰ੍ਹਾਂ ਦਾ ਕੋਈ ਵੀ ਸਹਿਯੋਗ ਨਹੀਂ ਦਿੱਤਾ ਗਿਆ ਅਤੇ ਨਾ ਹੀ ਬੋਰੀਆਂ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਪਾੜ ਵਿਚਲੇ ਪਾਣੀ ਦੇ ਤੇਜ਼ ਵਹਾਅ ਨੂੰ ਰੋਕਿਆ ਜਾ ਸਕੇ। ਪਿੰਡ ਤਿਉਣਾ ਪੁਜਾਰੀਆਂ ਦੇ ਸਰਪੰਚ ਰਾਜਵਿੰਦਰ ਸਿੰਘ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਰਜਵਾਹੇ ਵਿੱਚ ਪਏ ਪਾੜ੍ਹ ਨੂੰ ਠੀਕ ਕਰਨ ਲਈ ਕਿਸੇ ਤਰ੍ਹਾਂ ਦਾ ਕੋਈ ਸਹਿਯੋਗ ਨਹੀਂ ਦਿੱਤਾ ਗਿਆ ਜਿਸ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਪੱਕੀ ਫਸਲ ਵਿੱਚ ਪਾਣੀ ਭਰ ਗਿਆ। ਉਨ੍ਹਾਂ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਇਸ ਪਾੜ ਕਾਰਨ ਹੋਏ ਨੁਕਸਾਨ ਸਬੰਧੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ।



ਸਕੂਲ ਦੀਆਂ ਇਮਾਰਤਾਂ ਨੂੰ ਨੁਕਸਾਨ: ਕੇਂਦਰੀ ਜਵਾਹਰ ਨਵੋਦਿਆ ਵਿਦਿਆਲਿਆ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਰਜਬਾਹੇ ਵਿੱਚ ਪਾੜ ਪੈ ਜਾਣ ਤੋਂ ਬਾਅਦ ਸਕੂਲ ਦੀ ਇਮਾਰਤ ਨੂੰ ਕਾਫ਼ੀ ਵੱਡਾ ਨੁਕਸਾਨ ਪਹੁੰਚਿਆ ਹੈ ਅਤੇ ਹੋਸਟਲ ਦੀਆਂ ਦੀਵਾਰਾਂ ਡਿੱਗੀਆਂ ਹਨ ਜਿਸ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਵੱਲੋਂ ਹੋਸਟਲ ਵਿਚ ਰਹਿ ਰਹੇ ਵਿਦਿਆਰਥੀਆਂ ਨੂੰ ਕਲਾਸ ਰੂਮ ਵਿੱਚ ਸ਼ਿਫਟ ਕੀਤਾ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਜਲਦ ਤੋਂ ਜਲਦ ਰਜਵਾਹੇ ਵਿਚ ਪਏ ਪਾੜ ਨੂੰ ਪੁਰਿਆ ਜਾਵੇ ਤਾਂ ਜੋ ਬੱਚਿਆਂ ਦੀ ਪੜ੍ਹਾਈ ਖਰਾਬ ਨਾ ਹੋਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਨੇ ਉਨ੍ਹਾਂ ਦੀ ਹਰ ਸੰਭਵ ਮਦਦ ਕੀਤੀ ਹੈ।

ਇਹ ਵੀ ਪੜ੍ਹੋ: Raja Warring on DGP Punjab: ਰਾਜਾ ਵੜਿੰਗ ਨੇ ਡੀਜੀਪੀ ਪੰਜਾਬ ਨੂੰ ਲਿਖਿਆ ਪੱਤਰ, ਅੰਮ੍ਰਿਤਪਾਲ ਖ਼ਿਲਾਫ਼ ਕੀਤੀ ਕਾਰਵਾਈ ਦੀ ਮੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.