ETV Bharat / state

ਕੇਂਦਰ ਸਰਕਾਰ ਵੱਲੋਂ ਤੈਅ ਕੀਤੇ ਗਏ MSP ਤੋਂ ਕਿਸਾਨ ਨਹੀਂ ਖੁਸ਼, ਕਿਹਾ-ਸਵਾਮੀਨਾਥਨ ਰਿਪੋਰਟ ਮੁਤਾਬਿਕ ਭਾਅ ਹੋਣ ਤੈਅ

author img

By

Published : Jun 9, 2023, 7:30 AM IST

ਕੇਂਦਰ ਸਰਕਾਰ ਨੇ 23 ਫਸਲਾਂ ਉੱਤੇ ਘੱਟੋ-ਘੱਟ ਸਮਰਥਨ ਮੁੱਲ ਤੈਅ ਕੀਤਾ ਹੈ ਪਰ ਇਸ ਤੈਅ ਕੀਤੇ ਗਏ ਮੁੱਲ ਤੋਂ ਬਠਿੰਡਾ ਵਿੱਚ ਕਿਸਾਨ ਆਗੂ ਖੁਸ਼ ਨਜ਼ਰ ਨਹੀਂ ਆ ਰਹੇ। ਕਿਸਾਨਾਂ ਦਾ ਕਹਿਣਾ ਹੈ ਕਿ ਤੈਅ ਕੀਤੀ ਗਈ ਐੱਮਐੱਸਪੀ ਨੂੰ ਸਵਾਮੀਨਾਥਨ ਦੀ ਰਿਪੋਰਟ ਮੁਤਾਬਿਕ ਲਾਗੂ ਕੀਤਾ ਜਾਵੇ।

Farmers in Bathinda
ਕੇਂਦਰ ਸਰਕਾਰ ਵੱਲੋਂ ਤੈਅ ਕੀਤੇ ਗਏ MSP ਤੋਂ ਕਿਸਾਨ ਨਹੀਂ ਖੁਸ਼, ਕਿਹਾ-ਸਵਾਮੀਨਾਥਨ ਰਿਪੋਰਟ ਮੁਤਾਬਿਕ ਭਾਅ ਹੋਣ ਤੈਅ

ਕੇਂਦਰ ਦੇ ਤੈਅ ਕੀਤੇ ਮੁੱਲ ਨੂੰ ਕਿਸਾਨਾਂ ਨੇ ਦੱਸਿਆ ਮਜ਼ਾਕ

ਬਠਿੰਡਾ: ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਫਸਲਾਂ ਉੱਪਰ ਐਮਐਸਪੀ ਦਿੱਤੇ ਜਾਣ ਉੱਤੇ ਸੰਯੁਕਤ ਕਿਸਾਨ ਮੋਰਚੇ ਨਾਲ ਜੁੜੀਆਂ ਹੋਈਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਕਿਸਾਨਾਂ ਮੁਤਾਬਿਕ ਸਰਕਾਰ ਵੱਲੋਂ ਫਸਲਾਂ ਲਈ ਜੋ ਮਿਨੀਮਅਮ ਸਪੋਰਟ ਪ੍ਰਾਈਜ਼ ਦਿੱਤਾ ਗਿਆ ਹੈ ਇਸ ਤੋਂ ਉਹ ਨਾਖੁਸ਼ ਹਨ ਕਿਉਂਕਿ ਕੇਂਦਰ ਸਰਕਾਰ ਵੱਲੋਂ ਕੁੱਝ ਫ਼ਸਲਾਂ ਉੱਤੇ ਹੀ ਐਮਐਸਪੀ ਦਿੱਤਾ ਗਿਆ ਹੈ। ਕਿਸਾਨਾਂ ਮੁਤਾਬਿਕ ਤੈਅ ਕੀਤਾ ਗਿਆ ਇਹ ਭਾਅ ਵੀ ਸਿਰਫ਼ ਕਾਗ਼ਜ਼ਾਂ ਤੱਕ ਸੀਮਤ ਹੈ, ਮੰਡੀ ਵਿੱਚ ਮਿਨੀਮਮ ਸਪੋਰਟ ਪ੍ਰਾਈਸ ਦੇ ਉੱਪਰ ਵਪਾਰੀਆਂ ਵੱਲੋਂ ਖਰੀਦ ਨਹੀਂ ਕੀਤੀ ਜਾਂਦੀ।

ਸਵਾਮੀਨਾਥਨ ਰਿਪੋਰਟ: ਉਨ੍ਹਾਂ ਕਿਹਾ ਕਿਸਾਨਾਂ ਨੂੰ ਐਮਐਸਪੀ ਤੋਂ ਘੱਟ ਰੇਟ ਉੱਤੇ ਆਪਣੀ ਫਸਲ ਵੇਚਣ ਲਈ ਵਪਰੀ ਮਜਬੂਰ ਕਰਦੇ ਹਨ। ਉਹਨਾਂ ਕਿਹਾ ਕਿ ਸਵਾਮੀਨਾਥਨ ਰਿਪੋਰਟ ਨੂੰ ਜੇਕਰ ਸਰਕਾਰ ਲਾਗੂ ਕਰੇ ਫਿਰ ਹੀ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਮਿਲ ਲੈ ਸਕਦਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਸ਼ਿੰਗਾਰਾ ਸਿੰਘ ਮਾਨ, ਬਲਕਰਨ ਸਿੰਘ ਬਰਾੜ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਅਮਰਜੀਤ ਹਨੀ ਅਤੇ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਐਮਐਸਪੀ ਦਿੱਤਾ ਗਿਆ ਹੈ, ਇਹ ਆਪਣੇ ਜੋੜ-ਤੋੜ ਨਾਲ ਮਿਨੀਮਮ ਸਪੋਟ ਪ੍ਰਾਈਜ਼ ਦਿੱਤਾ ਗਿਆ ਹੈ। ਇਸ ਨਾਲ ਕਿਸਾਨਾਂ ਦੇ ਖਰਚੇ ਵੀ ਪੂਰੇ ਨਹੀਂ ਹੁੰਦੇ।

ਕਿਸਾਨਾਂ ਨਾਲ ਧੱਕਾ: ਕਿਸਾਨਾਂ ਨੂੰ ਆਪਣੇ ਹੱਕ ਲੜ-ਭਿੜ ਕੇ ਅਤੇ ਸ਼ੰਘਰਸ਼ ਕਰ ਕੇ ਹੀ ਹੱਕ ਲੈਣੇ ਪੈਣਗੇ। ਪਿਛਲੇ ਦਿਨੀਂ ਹਰਿਆਣਾ ਦੇ ਵਿੱਚ ਸੂਰਜਮੁਖੀ ਦੀ ਫਸਲ ਜਿਸ ਦਾ ਐਮਐਸਪੀ ਸਰਕਾਰ ਵੱਲੋਂ ਤੈਅ ਕੀਤਾ ਗਿਆ ਹੈ, ਪਰ ਵਪਾਰੀਆਂ ਵੱਲੋਂ ਸਿਰਫ 4000 ਰੁਪਏ ਵਿੱਚ ਸੂਰਜਮੁਖੀ ਦੀ ਖਰੀਦ ਕੀਤੀ ਜਾ ਰਹੀ ਹੈ। ਜਦੋਂ ਕਿਸਾਨਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ ਉੱਪਰ ਸਰਕਾਰ ਵੱਲੋਂ ਲਾਠੀਆਂ ਵਰ੍ਹਾਈਆਂ ਗਈਆਂ ਅਤੇ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ। ਜਿਸ ਦਾ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਅਤੇ ਆਉਂਦੇ ਦਿਨਾਂ ਵਿੱਚ ਐਮਐਸਪੀ ਲਾਗੂ ਕਰਾਉਣ ਲਈ ਤਿੱਖਾ ਸੰਘਰਸ਼ ਕਰਨ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।



ਫਸਲਾਂ ਉੱਤੇ ਐਮਐਸਪੀ: ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,040 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2,183 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਜਦਕਿ ਏ-ਗ੍ਰੇਡ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2,060 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2,203 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਮੂੰਗੀ ਦੀ ਦਾਲ ਦੀ ਕੀਮਤ ਵਿੱਚ ਵੀ ਕਾਫੀ ਵਾਧਾ ਕੀਤਾ ਗਿਆ ਹੈ, ਇਸ ਦਾ ਘੱਟੋ-ਘੱਟ ਸਮਰਥਨ ਮੁੱਲ 7,755 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 8,558 ਰੁਪਏ ਪ੍ਰਤੀ ਕੁਇੰਟਲ,ਬਾਜਰੇ ਦਾ ਘੱਟੋ-ਘੱਟ ਸਮਰਥਨ ਮੁੱਲ 2,350 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2,500 ਰੁਪਏ ਪ੍ਰਤੀ ਕੁਇੰਟਲ> ਰਾਗੀ ਦਾ ਘੱਟੋ-ਘੱਟ ਸਮਰਥਨ ਮੁੱਲ 3,578 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 3,846 ਰੁਪਏ ਪ੍ਰਤੀ ਕੁਇੰਟਲ, ਮੱਕੀ ਦਾ ਘੱਟੋ-ਘੱਟ ਸਮਰਥਨ ਮੁੱਲ 1,962 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 1962 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। 2,090 ਪ੍ਰਤੀ ਕੁਇੰਟਲ।

ਇਸ ਤੋਂ ਇਲਾਵਾ ਅਰਹਰ ਦਾ ਐਮਐਸਪੀ 6,600 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 7,000 ਰੁਪਏ ਪ੍ਰਤੀ ਕੁਇੰਟਲ, ਉੜਦ ਦਾ ਭਾਅ 6600 ਰੁਪਏ ਤੋਂ ਵਧਾ ਕੇ 6950 ਰੁਪਏ ਪ੍ਰਤੀ ਕੁਇੰਟਲ, ਮੂੰਗਫਲੀ ਦਾ ਘੱਟੋ-ਘੱਟ ਸਮਰਥਨ ਮੁੱਲ 5850 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 6377 ਰੁਪਏ ਪ੍ਰਤੀ ਕੁਇੰਟਲ, ਸੂਰਜਮੁਖੀ ਦਾ ਘੱਟੋ-ਘੱਟ ਸਮਰਥਨ ਮੁੱਲ 6400 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 6760 ਰੁਪਏ ਪ੍ਰਤੀ ਕੁਇੰਟਲ, ਸੋਇਆਬੀਨ ਦਾ ਘੱਟੋ-ਘੱਟ ਸਮਰਥਨ ਮੁੱਲ 4300 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 4600 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ। ਕੁਇੰਟਲ, ਕਪਾਹ (ਮੀਡੀਅਮ ਸਟੈਪਲ) ਕਪਾਹ ਦਾ ਘੱਟੋ-ਘੱਟ ਸਮਰਥਨ ਮੁੱਲ 6080 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 6620 ਰੁਪਏ ਪ੍ਰਤੀ ਕੁਇੰਟਲ, ਕਪਾਹ (ਲੰਬਾ ਸਟੈਪਲ) 6380 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 7020 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.