ETV Bharat / state

ਸਰਕਾਰ ਵੱਲੋਂ ਨਰਮੇ ਦੀ ਖ਼ਰੀਦ ਸ਼ੁਰੂ ਨਾ ਕਰਨ 'ਤੇ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

author img

By

Published : Nov 22, 2019, 4:52 PM IST

ਕਿਸਾਨਾਂ ਦਾ ਧਰਨਾ ਬਠਿੰਡਾ

ਸਰਕਾਰ ਵੱਲੋਂ ਨਰਮੇ ਦੀ ਖ਼ਰੀਦ ਸ਼ੁਰੂ ਨਾ ਕਰਨ 'ਤੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ ਹੈ। ਕਿਸਾਨਾਂ ਨੇ ਇਹ ਰੋਸ ਪ੍ਰਦਰਸ਼ਨ ਭਾਰਤੀ ਕਪਾਹ ਨਿਗਮ ਦੇ ਦਫ਼ਤਰ ਅੱਗੇ ਕੀਤਾ ਹੈ।

ਬਠਿੰਡਾ: ਸ਼ਹਿਰ ਵਿੱਚ ਭਾਰਤੀ ਕਪਾਹ ਨਿਗਮ ਦੇ ਦਫ਼ਤਰ ਅੱਗੇ ਕਿਸਾਨਾਂ ਵੱਲੋਂ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਵੇਖੋ ਵੀਡੀਓ

ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਸਰਕਾਰ ਵੱਲੋਂ ਨਰਮੇ ਦੀ ਖ਼ਰੀਦ ਅਜੇ ਤੱਕ ਸ਼ੁਰੂ ਨਹੀਂ ਕੀਤੀ ਜਾ ਸਕੀ ਹੈ। ਉਨ੍ਹਾਂ ਨੇ ਦੱਸਿਆ ਕਿ ਨਰਮੇ ਦਾ ਸਰਕਾਰ ਵੱਲੋਂ 5400 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ ਤੇ ਸਰਕਾਰ ਵੱਲੋਂ ਅਜੇ ਤੱਕ ਨਰਮੇ ਦੀ ਖਰੀਦ ਸ਼ੁਰੂ ਨਹੀਂ ਕੀਤੀ ਗਈ ਹੈ। ਜਿਸ ਦਾ ਫ਼ਾਇਦਾ ਆੜ੍ਹਤੀਏ ਚੱਕ ਰਹੇ ਹਨ ਅਤੇ ਮਨ ਮਰਜ਼ੀ ਦੇ ਰੇਟ ਨਾਲ ਨਰਮੇ ਦੀ ਖਰੀਦ ਕਰ ਰਹੇ ਹਨ।

ਉਨ੍ਹਾਂ ਨੂੰ ਦੱਸਿਆ ਕਿ ਸੂਬੇ ਦੇ ਚਾਰ ਜ਼ਿਲ੍ਹਿਆਂ ਦੇ ਕਿਸਾਨ ਵੱਲੋਂ ਭਾਰਤੀ ਕਪਾਹ ਨਿਗਮ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਹੈ ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਜਲਦ ਤੋਂ ਜਲਦ ਨਰਮੇ ਖ਼ਰੀਦ ਸ਼ੁਰੂ ਕਰੇ ਤਾਂ ਕਿ ਕਿਸਾਨ ਆਪਣੀ ਨਰਮੇ ਦੀ ਫ਼ਸਲ ਨੂੰ ਸਸਤੇ ਵਿੱਚ ਨਾ ਵੇਚਣ।

ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਕਿਸਾਨਾਂ ਵੱਲੋਂ ਭਾਰਤੀ ਕਪਾਹ ਨਿਗਮ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਅਧਿਕਾਰੀਆਂ ਨੂੰ ਨਜ਼ਰਬੰਦ ਕਰ ਲਿਆ ਸੀ ਅਤੇ ਚੇਤਾਵਨੀ ਦਿੱਤੀ ਸੀ ਕਿ ਸਰਕਾਰ ਨਰਮੇ ਦੀ ਖ਼ਰੀਦ ਜਲਦ ਤੋਂ ਜਲਦ ਸ਼ੁਰੂ ਕਰੇ ਪਰ ਅਜੇ ਤੱਕ ਸਰਕਾਰ ਵੱਲੋਂ ਨਰਮੇ ਦੀ ਖ਼ਰੀਦ ਆਪਣੇ ਪੱਧਰ ਤੱਕ ਸ਼ੁਰੂ ਨਹੀਂ ਕੀਤੀ ਗਈ ਹੈ ਜਿਸ ਦਾ ਖਾਮਿਆਜ਼ਾ ਆਮ ਕਿਸਾਨ ਭੁਗਤ ਰਹੇ ਹਨ। ਕਿਸਾਨਾਂ ਨੇ ਧਰਨਾ ਪ੍ਰਦਰਸ਼ਨਕਾਰੀਆਂ ਨੂੰ ਇੱਕ ਜੁੱਟ ਹੋਣ ਦਾ ਸੁਨੇਹਾ ਦਿੱਤਾ।

ਇਹ ਵੀ ਪੜੋ: ਮੰਗਲ ਗ੍ਰਹਿ 'ਤੇ ਮਿਲੀ ਲਾਸ਼, ਵਿਸ਼ਵਭਰ ਵਿੱਚ ਵਿਗਿਆਨਕਾਂ ਦੀ ਖੋਜ ਜਾਰੀ

ਭਾਰਤੀ ਕਿਸਾਨ ਯੂਨੀਅਨ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮਜਬੂਰੀ ਹੈ ਕਿ ਉਨ੍ਹਾਂ ਨੂੰ ਸਰਕਾਰ ਦੇ ਖ਼ਿਲਾਫ਼ ਸਰਕਾਰ ਦੇ ਰਾਸਤੇ ਮੁਖਤਿਆਰ ਕਰਨਾ ਪੈ ਰਿਹਾ ਹੈ ਕਿਉਂਕਿ ਸਰਕਾਰ ਉਨ੍ਹਾਂ ਨੂੰ ਅਜਿਹਾ ਕਰਨ ਲਈ ਮਜਬੂਰ ਕਰ ਰਹੀ ਹੈ।

Intro:ਸੀਸੀਆਈ ਦਫ਼ਤਰ ਅੱਗੇ ਕਿਸਾਨਾਂ ਨੇ ਦਿੱਤਾ ਧਰਨਾ Body:
ਬਠਿੰਡਾ ਵਿੱਚ ਸੀਸੀਆਈ ਕਾਟਨ ਕਾਰਪੋਰੇਸ਼ਨ ਆਫ਼ ਇੰਡੀਆ ਦੇ ਦਫ਼ਤਰ ਅੱਗੇ ਕਿਸਾਨਾਂ ਵੱਲੋਂ ਇੱਕ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਦੇ ਖਿਲਾਫ ਨਾਅਰੇ ਬਾਜੀ ਕੀਤੀ ਗਈ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਸਰਕਾਰ ਵੱਲੋਂ ਨਰਮੇ ਦੀ ਖ਼ਰੀਦ ਅਜੇ ਤੱਕ ਸ਼ੁਰੂ ਨਹੀਂ ਕੀਤੀ ਜਾ ਸਕੀ ਹੈ ਉਨ੍ਹਾਂ ਨੇ ਦੱਸਿਆ ਕਿ ਨਰਮੇ ਦਾ ਸਰਕਾਰ ਵੱਲੋਂ 5400 ਸੌ ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ ਸਰਕਾਰ ਵੱਲੋਂ ਅਜੇ ਤੱਕ ਨਰਮੇ ਦੀ ਖਰੀਦ ਸ਼ੁਰੂ ਨਹੀਂ ਕੀਤੀ ਗਈ ਹੈ ਜਿਸ ਦਾ ਫ਼ਾਇਦਾ ਆੜ੍ਹਤੀ ਚੱਕ ਰਹੇ ਹਨ ਅਤੇ ਮਨ ਮਰਜ਼ੀ ਦੇ ਰੇਟ ਨਾਲ ਨਰਮੇ ਦੀ ਖਰੀਦ ਕਰ ਰਹੇ ਹਨ ,ਉਨ੍ਹਾਂ ਨੂੰ ਦੱਸਿਆ ਕਿ ਸੂਬੇ ਦੇ ਚਾਰ ਜ਼ਿਲ੍ਹਿਆਂ ਦੇ ਕਿਸਾਨ ਵੱਲੋਂ ਸੀਸੀਆਈ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਹੈ ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਜਲਦ ਤੋਂ ਜਲਦ ਨਰਮੇ ਖ਼ਰੀਦ ਸ਼ੁਰੂ ਕਰੇ ਤਾਂ ਕਿ ਕਿਸਾਨ ਆਪਣੀ ਨਰਮੇ ਦੀ ਫ਼ਸਲ ਨੂੰ ਸਸਤੇ ਦਾ ਦਿਨਾਂ ਵਿੱਚ ਜਾ ਸਕੇ ਪ੍ਰਧਾਨ ਨੇ ਕਿਹਾ ਕਿ ਨਰਮੇ ਦੀ ਖਰੀਦ ਸੁਨਿਸ਼ਚਿਤ ਕਰਨਾ ਸੀਸੀਆਈ ਦਾ ਕੰਮ ਹੈ ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਕਿਸਾਨਾਂ ਵੱਲੋਂ ਸੀਸੀਆਈ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਅਧਿਕਾਰੀਆਂ ਨੂੰ ਨਜ਼ਰਬੰਦ ਕਰ ਲਿਆ ਸੀ ਅਤੇ ਚਿਤਾਵਨੀ ਦਿੱਤੀ ਸੀ ਕਿ ਸਰਕਾਰ ਨਰਮੇ ਦੀ ਖ਼ਰੀਦ ਜਲਦ ਤੋਂ ਜਲਦ ਸ਼ੁਰੂ ਕਰੇ ਪਰ ਅਜੇ ਤੱਕ ਸਰਕਾਰ ਵੱਲੋਂ ਨਰਮੇ ਦੀ ਖ਼ਰੀਦ ਆਪਣੇ ਸਤਰ ਤੱਕ ਸ਼ੁਰੂ ਨਹੀਂ ਕੀਤੀ ਗਈ ਹੈ ਜਿਸ ਦਾ ਖਾਮਿਆਜ਼ਾ ਆਮ ਕਿਸਾਨ ਭੁਗਤ ਰਹੇ ਹਨ,
ਕਿਸਾਨਾਂ ਨੇ ਧਰਨਾ ਪ੍ਰਦਰਸ਼ਨਕਾਰੀਆਂ ਨੂੰ ਇੱਕ ਜੁੱਟ ਹੋਣ ਦਾ ਸੁਨੇਹਾ ਲਾਇਆ ਧਰਨੇ ਨੂੰ ਸੰਬੋਧਿਤ ਕਈ ਈਦ ਨੇਤਾਵਾਂ ਵੱਲੋਂ ਵੀ ਕੀਤਾ ਗਿਆ,ਭਾਰਤੀ ਕਿਸਾਨ ਯੂਨੀਅਨ ਦੇ ਨੇਤਾਵਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮਜਬੂਰੀ ਹੈ ਕਿ ਉਨ੍ਹਾਂ ਨੂੰ ਸਰਕਾਰ ਦੇ ਖ਼ਿਲਾਫ਼ ਸਰਕਾਰ ਦੇ ਰਾਸਤੇ ਮੁਖਤਿਆਰ ਕਰਨਾ ਪੈ ਰਿਹਾ ਹੈ ਕਿਉਂਕਿ ਸਰਕਾਰ ਉਨ੍ਹਾਂ ਨੂੰ ਅਹਿਜਾ ਕਰਨ ਵਾਸਤੇ ਮਜਬੂਰ ਕਰ ਰਹੀ ਹੈ,ਧਰਨੇ ਵਿੱਚ ਸ਼ਾਮਿਲ ਹੋਣ ਲਈ ਦੂਜੇ ਜ਼ਿਲਿਆਂ ਤੋਂ ਕਿਸਾਨ ਵੀ ਮੌਜੂਦ ਰਹੇ ਅਤੇ ਸਰਕਾਰ ਦੇ ਖਿਲਾਫ ਆਪਣਾ ਰੋਸ ਜਾਹਿਰ ਕੀਤਾ ਅਤੇ ਨਾਅਰੇਬਾਜ਼ੀ ਕੀਤੀ ਗਈ,ਕਿਸਾਨ ਯੂਨੀਅਨ ਦੇ ਨੇਤਾਵਾਂ ਨੇ ਸਰਕਾਰ ਨੂੰ ਚਿਤਾਇਆ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ Conclusion:ਸਰਕਾਰ ਨੇ ਜਲਦ ਨਹੀਂ ਮੰਨੀ ਤਾਂ ਆਉਣ ਵਾਲੇ ਸਮੇਂ ਵਿਚ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ
ETV Bharat Logo

Copyright © 2024 Ushodaya Enterprises Pvt. Ltd., All Rights Reserved.