ETV Bharat / state

ਨੁਕਸਾਨੀ ਗਈ ਫਸਲ ਨੂੰ ਲੈਕੇ ਕਿਸਾਨਾਂ ਨੇ ਸਕੱਤਰੇਤ ਦਾ ਕੀਤਾ ਘਿਰਾਓ

author img

By

Published : Oct 25, 2021, 4:03 PM IST

ਨੁਕਸਾਨੀ ਗਈ ਫਸਲ ਨੂੰ ਲੈਕੇ ਕਿਸਾਨਾਂ ਨੇ ਸਕੱਤਰੇਤ ਦਾ ਕੀਤਾ ਘਿਰਾਓ
ਨੁਕਸਾਨੀ ਗਈ ਫਸਲ ਨੂੰ ਲੈਕੇ ਕਿਸਾਨਾਂ ਨੇ ਸਕੱਤਰੇਤ ਦਾ ਕੀਤਾ ਘਿਰਾਓ

ਬਠਿੰਡਾ ਦੇ ਵਿੱਚ ਕਿਸਾਨਾਂ (Farmers) ਵੱਲੋਂ ਬੇਮੌਸਮੇ ਮੀਂਹ ਕਾਰਨ ਖਰਾਬ ਹੋਈ ਫਸਲ (crop) ਨੂੰ ਲੈਕੇ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ( protest) ਕਰਦਿਆਂ ਸਕੱਤਰੇਤ (Secretariat ) ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੇ ਕਿਸਾਨ ਪੁਲਿਸ ਨਾਲ ਉਲਝਦੇ ਵੀ ਵਿਖਾਈ ਦਿੱਤੇ ਜਿਸ ਕਰਕੇ ਮਾਹੌਲ ਤਣਾਅਪੂਰਨ ਹੋਇਆ ਵਿਖਾਈ ਦਿੱਤਾ। ਕਿਸਾਨਾਂ ਨੇ ਪ੍ਰਸ਼ਾਸਨ (Administration) ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ (Demands) ਨਾ ਮੰਨੀਆਂ ਗਈਆਂ ਤਾਂ ਉਹ ਧਰਨਾ ਇਸ ਤਰ੍ਹਾਂ ਜਾਰੀ ਰੱਖਣਗੇ।

ਬਠਿੰਡਾ: ਸੂਬੇ ਦੇ ਵਿੱਚ ਪਿਛਲੇ ਦਿਨੀਂ ਪਏ ਬੇਮੌਸਮੇ ਮੀਂਹ ਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਪੱਕੀ ਝੋਨੇ ਦੀ ਫਸਲ ਬਰਬਾਦ ਹੋ ਗਈ ਹੈ। ਬਰਬਾਦ ਹੋਈ ਫਸਲ ਨੂੰ ਲੈਕੇ ਜਿੱਥੇ ਕਿਸਾਨ (Farmers) ਚਿੰਤਾ ਦੇ ਵਿੱਚ ਡੁੱਬੇ ਹੋਏ ਹਨ ਉੱਥੇ ਹੀ ਕਿਸਾਨਾਂ ਦੇ ਵਿੱਚ ਸੂਬਾ ਸਰਕਾਰ (State Government) ਦੇ ਖਿਲਾਫ਼ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਕਿਸਾਨਾਂ ਵੱਲੋਂ ਸਰਕਾਰ ਤੋਂ ਫਸਲ ਖਰਾਬ ਹੋਣ ਨੂੰ ਲੈਕੇ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਹਾਲਾਕਿ ਸਰਕਾਰ ਦੇ ਵੱਲੋਂ ਕਿਸਾਨਾਂ ਨੂੰ ਮੁਆਵਜਾ ਦੇਣ ਦੀ ਗੱਲ ਕਹੀ ਗਈ ਹੈ ਪਰ ਕਿਸਾਨਾਂ ਦੇ ਵੱਲੋਂ ਜਲਦ ਮੁਆਵਜ਼ ਦੀ ਮੰਗ ਕੀਤੀ ਗਈ ਹੈ। ਇਸਦੇ ਨਾਲ ਹੀ ਕਿਸਾਨਾਂ ਦੇ ਵੱਲੋਂ ਮੰਡੀ ਦੇ ਵਿੱਚ ਆ ਰਹੀਆਂ ਮੁਸ਼ਕਿਲਾਂ ਨੂੰ ਲੈਕੇ ਵੀ ਸਰਕਾਰ ਤੋਂ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਗਈ ਹੈ।

ਇਸਦੇ ਚੱਲਦੇ ਹੀ ਬਠਿੰਡਾ ਦੇ ਵਿੱਚ ਕਿਸਾਨਾਂ ਵੱਲੋਂ ਸਰਕਾਰ ਖਿਲਾਫ਼ ਜਬਰਦਸਤ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਕਿਸਾਨਾਂ ਵੱਲੋਂ ਜ਼ਿਲ੍ਹੇ ਦੇ ਸੈਕਟਰੀਏਟ ਦੇ ਬਾਹਰ ਧਰਨਾ ਦਿੱਤਾ ਗਿਆ ਹੈ। ਇਸ ਧਰਨੇ ਦੌਰਾਨ ਕਿਸਾਨਾਂ ਸਰਕਾਰ ਖਿਲਾਫ਼ ਆਪਣੀਆਂ ਮੰਗਾਂ ਨੂੰ ਲੈਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦੇ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਪਣਾ ਧਰਨਾ ਅਣਮਿੱਥੇ ਸਮੇਂ ਦੇ ਲਈ ਜਾਰੀ ਰੱਖਣਗੇ।

ਨੁਕਸਾਨੀ ਗਈ ਫਸਲ ਨੂੰ ਲੈਕੇ ਕਿਸਾਨਾਂ ਨੇ ਸਕੱਤਰੇਤ ਦੀ ਕੀਤਾ ਘਿਰਾਓ

ਇਸ ਦੌਰਾਨ ਕਿਸਾਨਾਂ ਪੁਲਿਸ ਵੱਲੋਂ ਰਸਤੇ ਦੇ ਵਿੱਚ ਲਗਾਏ ਬੈਰੀਕੇਡ ਤੋੜ ਦਿੱਤੇ ਗਏ ਸਨ ਜਿਸ ਕਰਕੇ ਪੁਲਿਸ ਤੇ ਕਿਸਾਨਾਂ ਦੇ ਵਿਚਕਾਰ ਮਾਹੌਲ ਤਣਾਅਪੂਰਨ ਬਣ ਗਿਆ। ਕਿਸਾਨਾਂ ਵੱਲੋਂ ਸਰਕਾਰ ਤੋਂ ਖਰਾਬ ਹੋਈ ਫਸਲ ਨੂੰ ਲੈਕੇ ਪ੍ਰਤੀ ਏਕੜ ਪੰਜਾਹ ਹਜ਼ਾਰ ਰੁਪਏ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ:ਭਾਜਪਾ ਆਗੂ ਦਾ ਵੱਡਾ ਬਿਆਨ, ਕਿਹਾ-ਖੇਤੀ ਕਾਨੂੰਨਾਂ ਦਾ ਜਲਦ ਹੋਵੇਗਾ ਹੱਲ, ਕੈਪਟਨ ਅਮਰਿੰਦਰ ਸਿੰਘ...

ETV Bharat Logo

Copyright © 2024 Ushodaya Enterprises Pvt. Ltd., All Rights Reserved.