ETV Bharat / state

26 ਜਨਵਰੀ ਨੂੰ ਦੇਸ਼ ਭਰ 'ਚ ਕਿਸਾਨਾਂ ਦਾ ਟਰੈਕਟਰ ਮਾਰਚ, ਤਿੰਨ ਥਾਵਾਂ 'ਤੇ ਹੋਣਗੇ ਵੱਡੇ ਇਕੱਠ

author img

By

Published : Jan 10, 2023, 12:26 PM IST

Farmers tractor march across the country on January 26
26 ਜਨਵਰੀ ਨੂੰ ਦੇਸ਼ ਭਰ 'ਚ ਕਿਸਾਨਾਂ ਦਾ ਟਰੈਕਟਰ ਮਾਰਚ, ਤਿੰਨ ਥਾਵਾਂ 'ਤੇ ਹੋਣਗੇ ਵੱਡੇ ਇਕੱਠ

ਦੋ ਸਾਲ ਪਹਿਲਾਂ ਦਿੱਲੀ ਦੀਆਂ ਬਰੂਹਾਂ ਉੱਤੇ ਪੰਜਾਬ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦੇ ਸੰਘਰਸ਼ ਦੀ ਜਿੱਤ ਨੂੰ ਮਨਾਉਣ ਲਈ ਕਿਸਾਨਾਂ ਨੇ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ (Farmers tractor march across the country ) ਕਰਨ ਦੀ ਤਿਆਰੀ ਕੀਤੀ ਹੈ। ਬਠਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਦੇਸ਼ ਭਰ ਵਿੱਚ ਵੱਡੇ ਇਕੱਠ ਦੀ ਰਣਨੀਤੀ ਤਿਆਰ ਕਰਨ ਲਈ ਮੀਟਿੰਗ ਕੀਤੀ। ਮੀਟਿੰਗ ਮਗਰੋਂ ਕਿਸਾਨਾਂ ਨੇ 26 ਜਨਵਰੀ ਨੂੰ ਦੇਸ਼ ਵਿੱਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਅਤੇ ਇਸ ਸਬੰਧੀ ਰੋਡ ਮੈਪ ਵੀ ਤਿਆਰ ਕੀਤਾ ਜਾ ਰਿਹਾ ਹੈ।

26 ਜਨਵਰੀ ਨੂੰ ਦੇਸ਼ ਭਰ 'ਚ ਕਿਸਾਨਾਂ ਦਾ ਟਰੈਕਟਰ ਮਾਰਚ, ਤਿੰਨ ਥਾਵਾਂ 'ਤੇ ਹੋਣਗੇ ਵੱਡੇ ਇਕੱਠ

ਬਠਿੰਡਾ: ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੁਰੂ ਹੋਏ ਕਿਸਾਨ ਅੰਦੋਲਨ ਦੀ ਜਿੱਤ ਵਿੱਚ ਹੁਣ ਕਿਸਾਨਾਂ ਵੱਲੋਂ ਦੇਸ਼ ਭਰ ਦੇ ਵਿੱਚ 26 ਜਨਵਰੀ (Farmers tractor march across the country )ਦੇ ਸ਼ੁਭ ਦਿਹਾੜੇ ਉੱਤੇ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਕਿਸਾਨਾਂ ਵੱਲੋਂ ਵੱਡੇ ਪੱਧਰ ਉੱਪਰ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਬਠਿੰਡਾ ਵਿਖੇ 8 ਮਾਰਚ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ (Indian Farmers Union Dakounda) ਵੱਲੋਂ ਵਿਸ਼ੇਸ਼ ਬੈਠਕ ਕੀਤੀ ਹੈ।

ਮਾਰਚ ਹੋਇਆ ਸੀ ਫੇਲ੍ਹ: ਦੌਰਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਦੱਸਿਆ ਕਿ ਹੈ ਸਰਕਾਰਾਂ ਕਿਸਾਨਾਂ ਦੀਆਂ ਹਮਾਇਤੀ ਅੰਦਰੋਂ-ਅੰਦਰ ਹੈ ਅਤੇ ਜਦੋਂ ਕਿਸਾਨਾਂ ਵੱਲੋਂ ਟਰੈਕਟਰ ਮਾਰਚ 26 ਜਨਵਰੀ ਨੂੰ ਰੱਖਿਆ ਗਿਆ (The tractor march was held on January 26) ਸੀ ਤਾਂ ਇਸ ਮੋਰਚੇ ਨੂੰ ਫੇਲ੍ਹ ਕਰਨ ਲਈ ਕੇਂਦਰ ਸਰਕਾਰ ਵੱਲੋਂ ਸਾਜ਼ਿਸ਼ਾਂ ਰਚੀਆਂ ਗਈਆਂ ਸਨ, ਜਿਸ ਕਾਰਨ ਉਨ੍ਹਾਂ ਨੂੰ ਆਪਣਾ ਟਰੈਕਟਰ ਮਾਰਚ ਅੱਧ ਵਿਚਕਾਰ ਛੱਡ ਕੇ ਮੋਰਚੇ ਉੱਤੇ ਪਰਤਣਾ ਪਿਆ ਸੀ।

ਟਰੈਕਟਰ ਮਾਰਚ: ਉਨ੍ਹਾਂ ਅੱਗੇ ਕਿਹਾ ਕਿ ਇਸੇ ਲੜੀ ਤਹਿਤ ਹੁਣ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ। ਇਸ ਤੋਂ ਇਲਾਵਾ ਤਿੰਨ ਥਾਵਾਂ ਉੱਤੇ (Large gatherings at three locations) ਵੱਡੇ ਇਕੱਠ ਦੇਸ਼ ਭਰ ਦੇ ਵਿੱਚ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈਕੇ ਪੰਜਾਬ ਅੰਦਰ ਵੱਖ ਵੱਖ ਥਾਵਾਂ ਉੱਤੇ ਪ੍ਰਦਰਸ਼ਨ ਚੱਲ ਰਹੇ ਹਨ। ਇੰਨ੍ਹਾਂ ਮੋਰਚਿਆਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਿਸਾਨ ਮੋਰਚੇ ਵੱਲੋਂ ਵੱਖ ਵੱਖ ਜਥੇ ਭੇਜੇ ਜਾਣਗੇ।

ਮੰਗਾਂ ਅਧੂਰੀਆਂ: ਬੁੱਟਾ ਸਿੰਘ ਬੁਰਜ ਗਿੱਲ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦੇ ਹੁਣ ਤੱਕ ਬਹੁਤ ਸਾਰੇ ਅਜਿਹੇ ਲਾਅਰੇ ਹਨ ਜੋ ਪੂਰੇ ਨਹੀਂ ਹੋਏ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਤਕੜੇ ਹੋਕੇ ਆਪਣੀਆਂ ਮੰਗਾਂ ਲਈ ਡਟੇ ਰਹਿਣਾ ਚਾਹੀਦਾ ਹੈ ਅਤੇ ਜਦੋਂ ਤੱਕ ਰਹਿੰਦੀਆਂ ਮੰਗਾਂ ਪੂਰੀਆਂ(Farmers tractor march across the country ) ਨਹੀਂ ਹੁੰਦੀਆਂ ਸੰਘਰਸ਼ ਚੱਲਦਾ ਰਹੇਗਾ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਦਾ ਵੱਡਾ ਦਾਅਵਾ, ਸਿਰਫ ਛੇ ਮਹੀਨਿਆਂ ਵਿੱਚ 565.94 ਕਿਲੋ ਹੈਰੋਇਨ ਦੀ ਰਿਕਵਰੀ, ਹਜ਼ਾਰਾਂ ਨਸ਼ਾ ਤਸਕਰ ਗ੍ਰਿਫਤਾਰ

ਸ਼ਰਾਬ ਫੈਕਟਰੀ ਖ਼ਿਲਾਫ਼ ਸੰਘਰਸ਼: ਬੂਟਾ ਸਿੰਘ ਬੁਰਜ ਗਿੱਲ ਨੇ ਅੱਗੇ ਕਿਹਾ ਕਿ ਉਹ ਜ਼ੀਰਾ ਵਿੱਚ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ (Dharna ongoing outside liquor factory in Zira) ਧਰਨੇ ਅੰਦਰ ਵੀ ਕਿਸਾਨ ਜਥੇਬੰਦੀਆਂ ਦੀ ਸ਼ਮੂਲੀਅਤ ਕਰਨਗੇ। ਨਾਲ ਹੀ ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਦੇ ਕੰਮ ਮਗਰੋਂ ਕਿਸਾਨ ਆਪਣਾ ਐਕਸ਼ਨ ਲੈਣਗੇ।


ETV Bharat Logo

Copyright © 2024 Ushodaya Enterprises Pvt. Ltd., All Rights Reserved.