ETV Bharat / state

ਗੁਰਨਾਮ ਸਿੰਘ ਚੜੂਨੀ ਦੀ ਸਰਪ੍ਰਸਤੀ ਵਿੱਚ ਕਿਸਾਨ ਲੜਨਗੇ ਵਿਧਾਨ ਸਭਾ ਚੋਣਾਂ

author img

By

Published : Oct 14, 2021, 5:34 PM IST

ਗੁਰਨਾਮ ਸਿੰਘ ਚੜੂਨੀ ਦੀ ਸਰਪ੍ਰਸਤੀ ਵਿੱਚ ਕਿਸਾਨ ਲੜਨਗੇ ਵਿਧਾਨ ਸਭਾ ਚੋਣਾਂ
ਗੁਰਨਾਮ ਸਿੰਘ ਚੜੂਨੀ ਦੀ ਸਰਪ੍ਰਸਤੀ ਵਿੱਚ ਕਿਸਾਨ ਲੜਨਗੇ ਵਿਧਾਨ ਸਭਾ ਚੋਣਾਂ

ਗੁਰਨਾਮ ਸਿੰਘ ਚੜੂਨੀ ਨੇ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਦੇਸ਼ ਵਿਕ ਰਿਹਾ ਹੈ ਅਤੇ ਇਸ ਨੂੰ ਬਚਾਉਣ ਲਈ ਆਪਣਾ ਅਹਿਮ ਯੋਗਦਾਨ ਪਾਉਣ ਕਿਉਂਕਿ ਲੋਕਤੰਤਰ ਦਾ ਚੌਥਾ ਥੰਮ੍ਹ ਮੀਡੀਆ ਹੈ।

ਬਠਿੰਡਾ: ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਰਹੇ ਗੁਰਨਾਮ ਸਿੰਘ ਚੜੂਨੀ(Gurnam Singh Chaduni) ਬਠਿੰਡਾ (bathinda) ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨਜ਼ਦੀਕ ਹਨ, ਜਿਸ ਦੇ ਚੱਲਦੇ ਉਨ੍ਹਾਂ ਵਜੋਂ ਨਵੀਂ ਸਿਆਸੀ ਪਾਰਟੀ ਦਾ ਗਠਨ ਕੀਤਾ ਜਾ ਰਿਹਾ ਹੈ ਤਾਂ ਜੋ ਚੰਗੇ ਕਿਰਦਾਰ ਦੇ ਲੋਕਾਂ ਨੂੰ ਸਿਆਸਤ ਵਿੱਚ ਲਿਆਂਦਾ ਜਾ ਸਕੇ। ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਜਾ ਰਹੇ ਦੇਸ਼ ਨੂੰ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਉਹ ਹੁਣ ਸੰਯੁਕਤ ਕਿਸਾਨ ਮੋਰਚੇ(United Farmers Front) ਦਾ ਹਿੱਸਾ ਨਹੀਂ ਹਨ, ਇਸ ਲਈ ਉਨ੍ਹਾਂ ਵੱਲੋਂ ਆਪਣੀ ਸਰਪ੍ਰਸਤੀ ਹੇਠ ਇਕ ਸਿਆਸੀ ਪਾਰਟੀ ਦਾ ਗਠਨ ਕੀਤਾ ਜਾ ਰਿਹਾ ਹੈ। ਜੋ ਕਿ ਪਹਿਲਾਂ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲੜੇਗੀ ਅਤੇ ਫਿਰ ਉੱਤਰ ਪ੍ਰਦੇਸ਼(UP) ਵਿੱਚ ਉਨ੍ਹਾਂ ਦੀ ਪਾਰਟੀ ਵੱਲੋਂ ਚੋਣਾਂ ਲੜੀਆਂ ਜਾਣਗੀਆਂ, ਤਾਂ ਜੋ ਚੰਗੇ ਕਿਰਦਾਰ ਦੇ ਲੋਕਾਂ ਨੂੰ ਰਾਜਨੀਤੀ ਵਿੱਚ ਲਿਆਂਦਾ ਜਾ ਸਕੇ।

ਗੁਰਨਾਮ ਸਿੰਘ ਚੜੂਨੀ ਦੀ ਸਰਪ੍ਰਸਤੀ ਵਿੱਚ ਕਿਸਾਨ ਲੜਨਗੇ ਵਿਧਾਨ ਸਭਾ ਚੋਣਾਂ

ਗੁਰਨਾਮ ਸਿੰਘ ਚੜੂਨੀ(Gurnam Singh Chaduni) ਨੇ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਦੇਸ਼ ਵਿਕ ਰਿਹਾ ਹੈ ਅਤੇ ਇਸ ਨੂੰ ਬਚਾਉਣ ਲਈ ਆਪਣਾ ਅਹਿਮ ਯੋਗਦਾਨ ਪਾਉਣ ਕਿਉਂਕਿ ਲੋਕਤੰਤਰ ਦਾ ਚੌਥਾ ਥੰਮ੍ਹ ਹੈ ਮੀਡੀਆ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕੋਈ ਕਦਰ ਨਹੀਂ ਹੈ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈ ਨਰਮਾ ਪੱਟੀ ਲਈ ਪੰਜਾਬ ਸਰਕਾਰ ਵੱਲੋਂ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ ਜਾਣਾ ਜੇ ਦਿੱਤੇ ਵੀ ਗਏ ਤਾਂ ਇਹ ਦੋ ਚਾਰ ਸਾਲਾਂ ਬਾਅਦ ਮੁਆਵਜ਼ਾ ਦਿੱਤਾ ਜਾਵੇਗਾ।

ਬੀਐਸਐਫ(BSF) ਦਾ ਘੇਰਾ ਪੰਦਰਾਂ ਕਿਲੋਮੀਟਰ ਤੋਂ ਵਧਾ ਕੇ ਪੰਜਾਹ ਕਿਲੋਮੀਟਰ ਕਰਨ ਤੇ ਬੋਲਦਿਆਂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਇਹ ਪੰਜਾਬ ਦੀ ਬਦਕਿਸਮਤੀ ਹੈ ਅਤੇ ਕੇਂਦਰ ਲਗਾਤਾਰ ਪੰਜਾਹ ਹੱਕਾਂ ਉਪਰ ਡਾਕੇ ਮਾਰ ਰਿਹਾ ਹੈ ਅਤੇ ਹੌਲੀ ਹੌਲੀ ਸਮੁੱਚੇ ਅਧਿਕਾਰ ਖੋਹੇ ਜਾਣੇ ਹਨ

ਇਹ ਵੀ ਪੜ੍ਹੋ:ਸ਼ਿਲਾਂਗ ਦੇ ਹਰੀਜਨ ਕਲੋਨੀ ਵਸਨੀਕਾਂ ਨਾਲ ਨਹੀਂ ਕੀਤਾ ਜਾਵੇਗਾ ਅਨਿਆਂ: ਰਾਜਪਾਲ ਸੱਤਿਆ ਪਾਲ ਮਲਿਕ

ETV Bharat Logo

Copyright © 2024 Ushodaya Enterprises Pvt. Ltd., All Rights Reserved.