ETV Bharat / state

Raj Kumar Verka In Bathinda: 'ਪੰਜਾਬ ਪੁੱਛਦਾ ਅੰਮ੍ਰਿਤਪਾਲ ਦਾ ਕੇਜਰੀਵਾਲ ਤੇ CM ਭਗਵੰਤ ਮਾਨ ਨਾਲ ਕੀ ਰਿਸ਼ਤਾ' ? ਰਾਜ ਕੁਮਾਰ ਵੇਰਕਾ

author img

By

Published : Mar 12, 2023, 4:55 PM IST

Raj Kumar Verka In Bathinda
Raj Kumar Verka In Bathinda

ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਆਗੂ ਰਾਜ ਕੁਮਾਰ ਵੇਰਕਾ ਨੇ ਬਠਿੰਡਾ ਵਿਖੇ ਇੱਕ ਪ੍ਰੈੱਸ ਕਾਨਫਰੰਸ ਕਰਦਿਆ ਕਿਹਾ ਕਿ ਹਰ ਪੰਜਾਬੀ ਜਾਣਨਾ ਚਾਹੁੰਦਾ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਸੁਪਰਿਮੋ ਕੇਜਰੀਵਾਲ ਨਾਲ ਆਪਸੀ ਰਿਸ਼ਤਾ ਕੀ ਹੈ।

ਭਾਜਪਾ ਆਗੂ ਰਾਜ ਕੁਮਾਰ ਵੇਰਕਾ ਨੇ ਬਠਿੰਡਾ ਵਿਖੇ ਪ੍ਰੈੱਸ ਕਾਨਫਰੰਸ ਕੀਤੀ

ਬਠਿੰਡਾ: ਪੰਜਾਬ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਅੱਜ ਐਤਵਾਰ ਨੂੂੰ ਬਠਿੰਡਾ ਵਿਖੇ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਆਗੂ ਰਾਜ ਕੁਮਾਰ ਵੇਰਕਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਉਹਨਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦਾ ਭਗਵੰਤ ਮਾਨ ਅਤੇ ਕੇਜਰੀਵਾਲ ਨਾਲ ਕੀ ਰਿਸ਼ਤਾ ਹੈ, ਇਸ ਨੂੰ ਹਰ ਪੰਜਾਬੀ ਜਾਣਨਾ ਚਾਹੁੰਦਾ ਹੈ।

ਸਰਕਾਰ ਅੰਮ੍ਰਿਤਪਾਲ ਉੱਤੇ ਕਾਰਵਾਈ ਕਿਉਂ ਨਹੀਂ ਕਰ ਰਹੀ ? ਇਸ ਪ੍ਰੈੱਸ ਕਾਨਫਰੰਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਵਾਰਿਸ ਪੰਜਾਬ ਦੇ ਅੰਮ੍ਰਿਤਪਾਲ ਸਿੰਘ ਨੇ ਸ਼ਰੇਆਮ ਥਾਣੇ ਉੱਤੇ ਕਬਜ਼ਾ ਕਰਕੇ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਕੀਤੀ ਸੀ। ਪਰ ਮੌਜੂਦਾ ਪੰਜਾਬ ਸਰਕਾਰ ਵੱਲੋਂ ਇਹਨਾਂ ਉੱਤੇ ਕੋਈ ਕਾਰਵਾਈ ਨਾ ਕੀਤੇ ਜਾਣਾ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਰਿਹਾ ਹੈ। ਜੇਕਰ ਇਹ ਮੌਜੂਦਾ ਪੰਜਾਬ ਸਰਕਾਰ ਦੀ ਮਿਲੀਭੁਗਤ ਤੋਂ ਬਿਨਾਂ ਹੋਇਆ ਹੈ ਤਾਂ ਮਾਨ ਸਰਕਾਰ ਅੰਮ੍ਰਿਤਪਾਲ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੀ। ਪੰਜਾਬ ਦੇ ਵਿਗੜਦੇ ਹਾਲਾਤਾਂ ਤੋਂ ਸਾਫ਼ ਜ਼ਾਹਿਰ ਹੋ ਗਿਆ ਹੈ ਕਿ ਭਗਵੰਤ ਮਾਨ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ।

ਜੇਲ੍ਹਾਂ ਵਿੱਚ 5 ਤਾਰਾ ਹੋਟਲਾਂ ਵਰਗੀਆਂ ਸਹੂਲਤਾਂ:- ਸਾਬਕਾ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਗ਼ੈਰ-ਕਾਨੂੰਨੀ ਤਰੀਕੇ ਨਾਲ 5 ਤਾਰਾ ਹੋਟਲਾਂ ਵਰਗੀਆਂ ਸਹੂਲਤਾਂ ਮਿਲਦੀਆਂ ਹਨ। ਇਸ ਤੋਂ ਇਲਾਵਾ ਜੇਲ੍ਹਾਂ ਵਿੱਚ ਕੈਦੀਆਂ ਨੂੰ ਮੋਬਾਇਲ ਫੋਨ ਇੰਟਰਨੈੱਟ ਦੀ ਸੁਵਿਧਾ ਦਿੱਤੀ ਜਾ ਰਹੀ ਹੈ ਅਤੇ ਉਹਨਾਂ ਵੱਲੋਂ ਲਗਾਤਾਰ ਪੰਜਾਬ ਵਿਚ ਅਜਿਹੀ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਜਿਸ ਕਰਕੇ ਸੂਬੇ ਕਾਨੂੰਨ ਵਿਵਸਥਾ ਲਗਾਤਾਰ ਵਿਗੜਦੀ ਜਾ ਰਹੀ ਹੈ।

ਪੰਜਾਬ ਸਰਕਾਰ ਨੇ 80 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕਿਆ:- ਸਾਬਕਾ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਭਗਵੰਤ ਮਾਨ ਸਰਕਾਰ ਉੱਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਹ ਕਿਵੇਂ ਦੀ ਸਰਕਾਰ ਹੈ। ਜਿਸ ਸਰਕਾਰ ਨੇ ਪਹਿਲੇ ਸਾਲ ਹੀ 80 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਹੈ। ਜਿਸ ਕਰਕੇ ਕੁੱਲ ਆਮਦਨ ਦੇ ਸਾਧਨ ਘੱਟ ਬਣਦੇ ਜਾ ਰਹੇ ਹਨ, ਪਰ ਖਰਚਾ ਸਰਕਾਰ ਦੁੱਗਣੇ ਪੱਧਰ ਉੱਤੇ ਕਰ ਰਹੀ ਹੈ।

ਪੰਜਾਬ ਸਰਕਾਰ ਦੀ ਸ਼ਰਾਬ ਨੀਤੀ 'ਤੇ ਸਵਾਲ:- ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਉੱਤੇ ਬੋਲਦੇ ਹੋਏ ਸਾਬਕਾ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਇਸ ਬਜਟ ਵਿੱਚ ਆਮ ਲੋਕਾਂ ਲਈ ਕੁੱਝ ਨਹੀਂ ਹੈ। ਪੰਜਾਬ ਸਰਕਾਰ ਵੱਲੋਂ ਜੋ ਸ਼ਰਾਬ ਨੀਤੀ ਲਿਆਂਦੀ ਜਾ ਰਹੀ ਹੈ, ਇਹ ਸ਼ਰਾਬ ਨੀਤੀ ਭਲਾ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਲਾਗੂ ਕੀਤੀ ਗਈ ਸੀ। ਕਿਉਂਕਿ ਇਨ੍ਹਾਂ ਵੱਲੋਂ 4 ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਲਈ ਸ਼ਰਾਬ ਕਾਰੋਬਾਰੀਆਂ ਤੋਂ ਪੈਸੇ ਲਏ ਸਨ ਅਤੇ ਅਤੇ ਹੁਣ ਉਨ੍ਹਾਂ ਹੀ ਕਾਰੋਬਾਰੀਆਂ ਹੱਥ ਸ਼ਰਾਬ ਦਾ ਕਾਰੋਬਾਰ ਮਾਨ ਸਰਕਾਰ ਦੇਣ ਜਾ ਰਹੀ ਹੈ।


ਇਹ ਵੀ ਪੜੋ:- Punjab Budget 2023: ਪੰਜਾਬ ਵਿਧਾਨ ਸਭਾ 'ਚ ਪੇਸ਼ ਹੋਏ ਬਜਟ 'ਤੇ ਚਰਚਾ ਦੌਰਾਨ ਸਦਨ 'ਚ ਹੰਗਾਮਾ, ਵਿਰੋਧੀਆਂ ਵੱਲੋਂ ਕਈ ਸਵਾਲ

ETV Bharat Logo

Copyright © 2024 Ushodaya Enterprises Pvt. Ltd., All Rights Reserved.